ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੰਜਾਬ ਦੀਆਂ ਦੋ ਹੋਰ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫਰੀਦਕੋਟ ਲੋਕ ਸਭਾ ਸੀਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜਨੀਅਰ ਰਾਜਕੁਮਾਰ ਨੂੰ ਉਮੀਦਵਾਰ ਬਣਾਇਆ ਹੈ।
ਕੇਂਦਰੀ ਕਨਵੀਨਰ ਵਿਪੁਲ ਕੁਮਾਰ ਨੇ ਕਿਹਾ ਕਿ ਜਲਦੀ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਮਾਇਆਵਤੀ ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਿਮ ਫੈਸਲਾ ਲੈ ਰਹੀ ਹੈ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਅਤੇ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ।
ਗੁਰਦਾਸਪੁਰ ਸੀਟ ਤੋਂ ਉਮੀਦਵਾਰ ਇੰਜੀਨੀਅਰ ਰਾਜਕੁਮਾਰ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਹਨ। ਕਾਂਸ਼ੀ ਰਾਮ ਦੇ ਸਮੇਂ ਮਹਾਸ਼ਾ ਸਮਾਜ ਦੇ ਧਰਮ ਚੰਦ ਨੇ 1985, 1989, 1992 ਅਤੇ 1996 ਦੀਆਂ ਲੋਕ ਸਭਾ ਚੋਣਾਂ ਵਿਚ ਗੁਰਦਾਸਪੁਰ ਤੋਂ ਚਾਰ ਵਾਰ ਲੋਕ ਸਭਾ ਚੋਣ ਲੜੀ ਅਤੇ 30 ਸਾਲਾਂ ਬਾਅਦ ਪੰਜਾਬ ਭਰ ਵਿਚ ਮਹਾਸ਼ਾ ਸਮਾਜ ਨੂੰ ਲਾਮਬੰਦ ਕਰਨ ਲਈ ਬਹੁਜਨ ਸਮਾਜ ਪਾਰਟੀ ਨੇ ਟਿਕਟ ਦਿੱਤੀ।
ਇਹ ਵੀ ਪੜ੍ਹੋ : ਸੁਨੀਤਾ ਕੇਜਰੀਵਾਲ ਨੂੰ ਮਿਲੇ ਸੰਤ ਸੀਚੇਵਾਲ, ਇਸ ਮੁੱਦੇ ਨੂੰ ਲੈਕੇ ‘ਆਪ’ ਦੇ ਕੌਮੀ ਆਗੂਆਂ ਨੂੰ ਸੌਂਪਿਆ ਏਜੰਡਾ
ਇਸ ਤਰ੍ਹਾਂ ਬਸਪਾ ਨੇ ਕੁੱਲ ਸੱਤ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਅਤੇ ਜਲੰਧਰ ਤੋਂ ਬਲਵਿੰਦਰ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: