ਚੰਡੀਗੜ੍ਹ ਪੁਲਿਸ ਦੇ ਬਰਖ਼ਾਸਤ ਸਬ ਇੰਸਪੈਕਟਰ ਨਵੀਨ ਫੋਗਾਟ ਨੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਉਹ ਪਿਛਲੇ 4 ਮਹੀਨਿਆਂ ਤੋਂ ਫਰਾਰ ਸੀ। ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਸੀ। ਉਸ ਨੇ ਕਈ ਵਾਰ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀਆਂ ਦਿੱਤੀਆਂ ਸਨ। ਰਾਹਤ ਨਾ ਮਿਲਣ ਤੋਂ ਬਾਅਦ ਉਹ ਸ਼ੁੱਕਰਵਾਰ ਨੂੰ ਆਤਮ ਸਮਰਪਣ ਕਰਨ ਲਈ ਅਦਾਲਤ ਪਹੁੰਚ ਗਿਆ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਤਿੰਨ ਦਿਨ ਦੇ ਰਿਮਾਂਡ ‘ਤੇ ਲਿਆ ਹੈ। ਹੁਣ ਉਸ ਨੂੰ 27 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਨਵੀਨ ਫੋਗਾਟ ‘ਤੇ ਆਪਣੇ ਸਾਥੀ ਪੁਲਿਸ ਵਾਲਿਆਂ ਨਾਲ ਮਿਲ ਕੇ ਬਠਿੰਡਾ ਦੇ ਇਕ ਵਪਾਰੀ ਤੋਂ ਇਕ ਕਰੋੜ ਰੁਪਏ ਲੁੱਟਣ ਅਤੇ ਉਸ ਨੂੰ ਅਗਵਾ ਕਰਨ ਦਾ ਦੋਸ਼ ਹੈ। ਘਟਨਾ ਸਮੇਂ ਉਹ ਚੰਡੀਗੜ੍ਹ ਦੇ ਸੈਕਟਰ-39 ਥਾਣੇ ਵਿੱਚ ਵਧੀਕ ਐਸਐਚਓ ਵਜੋਂ ਕੰਮ ਕਰ ਰਿਹਾ ਸੀ।
ਦੋਸ਼ੀ ਐਸਆਈ ਨਵੀਨ ਫੋਗਾਟ ਅਤੇ ਉਸ ਦੇ ਸਾਥੀ ਪੁਲਿਸ ਮੁਲਾਜ਼ਮਾਂ ਵਰਿੰਦਰ ਅਤੇ ਸ਼ਿਵ ਕੁਮਾਰ ਨੇ ਬਠਿੰਡਾ ਦੇ ਵਪਾਰੀ ਸੰਜੇ ਗੋਇਲ ਤੋਂ 2000 ਰੁਪਏ ਦੇ ਨੋਟ ਬਦਲਵਾਉਣ ਦੇ ਨਾਂ ’ਤੇ 1 ਕਰੋੜ ਰੁਪਏ ਲੁੱਟ ਲਏ। ਪੁਲਿਸ ਮੁਲਾਜ਼ਮ ਸੰਜੇ ਗੋਇਲ ਨੂੰ ਅਗਵਾ ਕਰਕੇ ਸੁੰਨਸਾਨ ਥਾਂ ’ਤੇ ਲੈ ਗਏ ਅਤੇ ਫਿਰ ਉਸ ਨੂੰ ਐਨਕਾਊਂਟਰ ਅਤੇ ਨਸ਼ੇ ਦੇ ਕੇਸ ਵਿੱਚ ਫਸਾ ਕੇ ਉਸ ਦੀ ਜ਼ਿੰਦਗੀ ਬਰਬਾਦ ਕਰਨ ਦੀ ਧਮਕੀ ਦਿੱਤੀ।
ਇਹ ਵੀ ਪੜ੍ਹੋ : ਗੁ. ਅਕਾਲ ਬੁੰਗਾ ਸਾਹਿਬ ਮਾਮਲੇ ‘ਚ ਐਕਸ਼ਨ, ਹੋਮਗਾਰਡ ਕਤ.ਲ ਕੇਸ ‘ਚ 5 ਨਿਹੰਗ ਸਿੰਘ ਗ੍ਰਿਫ਼ਤਾਰ
ਚੰਡੀਗੜ੍ਹ ਪੁਲਿਸ ਨਵੀਨ ਫੋਗਾਟ ਨੂੰ ਪਹਿਲਾਂ ਹੀ ਇੱਕ ਵਾਰ ਬਰਖਾਸਤ ਕਰ ਚੁੱਕੀ ਹੈ। ਉਸ ਉੱਤੇ ਔਰਤ ‘ਤੇ ਬਲਾਤਕਾਰ ਦੇ ਦੋਸ਼ ਲੱਗੇ ਸਨ। ਪਰ ਇਹ ਇਲਜ਼ਾਮ ਅਦਾਲਤ ਵਿੱਚ ਸਾਬਤ ਨਾ ਹੋਣ ਕਾਰਨ ਚੰਡੀਗੜ੍ਹ ਪੁਲਿਸ ਵੱਲੋਂ ਇਸ ਨੂੰ ਬਹਾਲ ਕਰ ਦਿੱਤਾ ਗਿਆ। ਹੁਣ 1 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ ਵਿੱਚ ਐਸਆਈ ਨਵੀਨ ਫੋਗਾਟ ਨੂੰ ਮੁੜ ਬਰਖਾਸਤ ਕਰ ਦਿੱਤਾ ਗਿਆ ਹੈ। ਕਿਉਂਕਿ ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਪ੍ਰਵੀਨ ਸ਼ਾਹ ਸਮੇਤ ਦੋ ਪੁਲਿਸ ਮੁਲਾਜ਼ਮਾਂ, ਇਮੀਗ੍ਰੇਸ਼ਨ ਕੰਪਨੀ ਦੇ ਨੌਕਰ ਕੌਸ਼ਲ, ਗਿੱਲ, ਜਤਿੰਦਰ ਖ਼ਿਲਾਫ਼ 1 ਕਰੋੜ ਰੁਪਏ ਦੀ ਲੁੱਟ ਦਾ ਕੇਸ ਦਰਜ ਕੀਤਾ ਸੀ। ਨਵੀਨ ਫੋਗਾਟ ਦੇ ਨਾਲ ਸੈਕਟਰ-45 ਦੇ ਰਹਿਣ ਵਾਲੇ ਪ੍ਰਵੀਨ ਸ਼ਾਹ ਨੇ ਵੀ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਉਹ ਵੀ ਇਸ ਮਾਮਲੇ ਵਿੱਚ ਅਜੇ ਫਰਾਰ ਹੈ।
ਵੀਡੀਓ ਲਈ ਕਲਿੱਕ ਕਰੋ : –