miss universe 2021 harnaaz : ਅੱਜ 21 ਸਾਲਾਂ ਬਾਅਦ ਇੱਕ ਵਾਰ ਫਿਰ ਭਾਰਤ ਦੇ ਸਿਰ ‘ਤੇ ਮਾਣ ਦਾ ਤਾਜ ਸਜਿਆ ਹੈ। ਚੰਡੀਗੜ੍ਹ ਦੀ ਹਰਨਾਜ਼ ਸੰਧੂ ਨੇ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤ ਲਿਆ ਹੈ।
ਹਰਨਾਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰਾ ਲਾਰਾ ਦੱਤਾ ਨੇ ਸਾਲ 2000 ‘ਚ ਇਹ ਖਿਤਾਬ ਜਿੱਤਿਆ ਸੀ ਅਤੇ ਅੱਜ 21 ਸਾਲਾਂ ਬਾਅਦ ਹਰਨਾਜ਼ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
70ਵਾਂ ਮਿਸ ਯੂਨੀਵਰਸ ਮੁਕਾਬਲਾ ਇਸ ਸਾਲ 12 ਦਸੰਬਰ ਨੂੰ ਇਜ਼ਰਾਈਲ ਵਿੱਚ ਆਯੋਜਿਤ ਕੀਤਾ ਗਿਆ ਸੀ। ਇਸ ਮੁਕਾਬਲੇ ਦੇ ਮੁੱਢਲੇ ਪੜਾਅ ਵਿੱਚ 75 ਤੋਂ ਵੱਧ ਸੁੰਦਰ ਅਤੇ ਪ੍ਰਤਿਭਾਸ਼ਾਲੀ ਔਰਤਾਂ ਨੇ ਭਾਗ ਲਿਆ।
75 ਪ੍ਰਤੀਯੋਗੀਆਂ ਨੂੰ ਹਰਾ ਕੇ, ਹਰਨਾਜ਼ ਨੇ ਪਹਿਲਾਂ ਸਿਖਰਲੇ 10 ਵਿੱਚ ਆਪਣਾ ਸਥਾਨ ਪੱਕਾ ਕੀਤਾ, ਫਿਰ ਆਪਣੇ ਆਤਮਵਿਸ਼ਵਾਸ ਅਤੇ ਸੁੰਦਰਤਾ ਦੇ ਬਲ ‘ਤੇ ਸਾਰਿਆਂ ਨੂੰ ਪਿੱਛੇ ਛੱਡ ਕੇ ਇਹ ਖਿਤਾਬ ਹਾਸਲ ਕੀਤਾ।
ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਵਾਲੀ ਹਰਨਾਜ਼ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਵੈਸੇ, ਜੇਕਰ ਤੁਸੀਂ ਹਰਨਾਜ਼ ਦੇ ਸੋਸ਼ਲ ਮੀਡੀਆ ਅਕਾਉਂਟ ਇੰਸਟਾਗ੍ਰਾਮ ਨੂੰ ਦੇਖੋਗੇ, ਤਾਂ ਤੁਹਾਨੂੰ ਉਸਦੀ ਅਸਲ ਜ਼ਿੰਦਗੀ ਦਿਖਾਈ ਦੇਵੇਗੀ।
ਹਰਨਾਜ਼ ਇੰਸਟਾਗ੍ਰਾਮ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਸਨੂੰ ਸ਼ੁਰੂ ਤੋਂ ਹੀ ਆਪਣੇ ਆਪ ਨੂੰ ਕੈਮਰੇ ‘ਚ ਕੈਦ ਕਰਨ ਦੀ ਆਦਤ ਸੀ। ਜਿਦਾਂ-ਜਿਦਾਂ ਅਸੀਂ ਉਸਦਾ ਸੋਸ਼ਲ ਮੀਡੀਆ ਅਕਾਊਂਟ ਵੇਖਦੇ ਹਾਂ ਉਸਨੂੰ ਹੋਰ ਬੇਹਤਰ ਤਰੀਕੇ ਨਾਲ ਜਾਣ ਰਹੇ ਹਾਂ।
ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਤੱਕ ਉਸ ਦੀਆਂ ਇੰਸਟਾਗ੍ਰਾਮ ‘ਤੇ 379 ਪੋਸਟਾਂ ਹਨ, ਹਾਲਾਂਕਿ ਹੁਣ ਤੱਕ ਉਸ ਨੂੰ 1.6 ਮਿਲੀਅਨ ਲੋਕ ਫਾਲੋ ਕਰਦੇ ਹਨ (ਖਬਰ ਲਿਖਣ ਤੱਕ) ਪਰ ਹੁਣ ਇਹ ਗਿਣਤੀ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ।