ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਡਕੈਤੀ ਕਰਨ ਵਾਲੇ 10 ਮੁਲਜ਼ਮਾਂ ਵਿਚੋਂ 7 ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੂਜੇ ਪਾਸੇ 3 ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਹਨ।
ਜਾਣਕਾਰੀ ਮੁਤਾਬਕ ਗ੍ਰਿਫਤਾਰ ਮੁਲਜ਼ਮਾਂ ਕੋਲੋਂ ਇਕ ਪਿਸਤੌਲ, 7 ਮੋਬਾਈਲ ਤੇ ਇਕ ਮੋਟਰਸਾਈਕਲ ਸਣੇ ਕਈ ਹਥਿਆਰ ਬਰਾਮਦ ਕੀਤੇ ਗਏ ਹਨ। ਥਾਣਾ ਨਿਹਾਲ ਸਿੰਘ ਦੇ ਡੀਐੱਸਪੀ ਪਰਮਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਰਤੀ ਤੱਤ ਕਿਤੇ ਲੁੱਟਮਾਰ ਦੀ ਯੋਜਨਾ ਬਣਾ ਰਹੇ ਹਨ। ਥਾਣਾ ਇੰਚਾਰਜ ਅਮਰਜੀਤ ਸਿੰਘ ਦੀ ਅਗਵਾਈ ਵਿਚ ਏਐੱਸਆਈ ਪ੍ਰਿਤਪਾਲ ਸਿੰਘ ਨੇ ਮੌਕੇ ‘ਤੇ ਛਾਪੇਮਾਰੀ ਕਰਕੇ 7 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਤਿੰਨ ਲੋਕ ਮੌਕੇ ਤੋਂ ਭੱਜ ਨਿਕਲੇ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਕਾਰਵਾਈ, 5000 ਦੀ ਰਿਸ਼ਵਤ ਲੈਂਦੇ ਏਐੱਸਆਈ ਨੂੰ ਕੀਤਾ ਗ੍ਰਿਫਤਾਰ
ਪੁਲਿਸ ਉਨ੍ਹਾਂ ਦੀ ਭਾਲਕਰ ਰਹੀ ਹੈ। ਸ਼ੁਰੂਆਤੀ ਜਾਂਚ ਵਿਚ ਮੌਕੇ ਤੋਂ ਫੜੇ ਗਏ ਗਿਰੋਹ ਦੇ 7 ਮੈਂਬਰਾਂ ਨੇ ਮੰਨਿਆ ਕਿ ਉਹ ਅਕਸਰ ਹਥਿਆਰਾਂ ਦੇ ਜ਼ੋਰ ‘ਤੇ ਲੁੱਟਮਾਰ ਕਰਦੇ ਹਨ। ਗਿਰੋਹ ਕੋਲੋਂ ਇਕ ਪਿਸਤੌਲ, 7 ਮੋਬਾਈਲ ਤੇ ਇਕ ਮੋਟਰਸਾਈਕਲ ਸਣੇ ਕਈ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿਛ ਕਰੇਗੀ।