ਲੁਧਿਆਣਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਤਹਿਤ ਪੁਲਿਸ ਵੱਲੋਂ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਸੀਪੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਡਲ ਟਾਊਨ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ। ਨਾਕਾਬੰਦੀ ਦੌਰਾਨ ਇਕ ਵਿਅਕਤੀ ਫੜਿਆ ਸੀ। ਉਸ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।
ਮੁਲਜ਼ਮ ਦੀ ਪਛਾਣ ਗੁਰਦਰਸ਼ਨ ਸਿੰਘ ਵਜੋਂ ਹੋਈ ਹੈ ਤੇ ਜਦੋਂ ਪੁੱਛਗਿਛ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਧੂਰੀ ਦਾ ਰਹਿਣ ਵਾਲਾ ਹੈ ਤੇ ਉਸ ਉਤੇ ਪਹਿਲਾਂ ਵੀ 6 ਚੋਰੀ ਦੇ ਮੁਕੱਦਮੇ ਦਰਜ ਸਨ। ਮੁਲਜ਼ਮ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦਾ ਇਕ ਹੋਰ ਸਾਥੀ ਟ੍ਰੇਨ ਰਾਹੀਂ ਧੂਰੀ ਤੋਂ ਲੁਧਿਆਣਾ ਆਉਂਦੇ ਸਨ ਤੇ ਇਥੇ ਆ ਕੇ ਬਾਈਕ ਚੋਰੀ ਕਰਦੇ ਸਨ ਤੇ ਵਾਪਸ ਧੂਰੀ ਚਲੇ ਜਾਂਦੇ ਸੀ।
ਇਹ ਵੀ ਪੜ੍ਹੋ : ਸ਼.ਰਾਬ ਪੀਣ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ ! ਇਸ ਮਹੀਨੇ 5 ਦਿਨ ਬੰਦ ਰਹਿਣਗੇ ਠੇਕੇ, ਸਰਕਾਰ ਨੇ ਜਾਰੀ ਕੀਤਾ ਹੁਕਮ
ਦੂਜੇ ਮੁਲਜ਼ਮ ਦੀ ਪਛਾਣ ਵਿਕਰਮ ਵਜੋਂ ਹੋਈ ਹੈ। ਪੁਲਿਸ ਵੱਲੋਂ ਉਸ ਨੂੰ ਵੀ ਧੂਰੀ ਤੋਂ ਗ੍ਰਿਫਤਾਰ ਕੀਤਾ ਗਿਆ ਜਿਥੋਂ 8 ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ। ਜਾਂਚ ਜਾਰੀ ਹੈ। ਵਿਕਰਮ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ ਤੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਇਕ ਦੀ ਉਮਰ 28 ਸਾਲ ਤੇ ਇਕ ਦੀ 25 ਸਾਲ ਹੈ।
ਵੀਡੀਓ ਲਈ ਕਲਿੱਕ ਕਰੋ -: