ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਨੂੰ ਖਰੜ ਪੁਲਿਸ ਨੇ ਆਰਮਜ਼ ਐਕਟ ਮਾਮਲੇ ਸਬੰਧੀ ਪੁੱਛਗਿੱਛ ਲਈ ਅਦਾਲਤ ਵਿਚ ਪੇਸ਼ ਕੀਤਾ ਸੀ। ਜਿੱਥੇ ਅਦਾਲਤ ਵੱਲੋਂ ਉਸ ਨੂੰ 10 ਦਿਨਾਂ ਦੇ ਰਿਮਾਂਡ ‘ਤੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਤੋਂ ਕਈ ਮਾਮਲਿਆਂ ਵਿੱਚ ਪ੍ਰੋਡਕਸ਼ਨ ਵਾਰੰਟ ‘ਤੇ ਪੁੱਛਗਿੱਛ ਕੀਤੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਲਾਰੈਂਸ ਤੋਂ NIA ਵੱਲੋਂ ਵੀ ਪੁੱਛਗਿੱਛ ਕੀਤੀ ਗਈ ਸੀ।
ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਗੈਂਗਸਟਰ ਲਾਰੈਂਸ ਬਠਿੰਡਾ ਪੁਲਿਸ ਦੀ ਹਿਰਾਸਤ ਵਿੱਚ ਸੀ। ਸੋਹਾਣਾ ਪੁਲਿਸ ਵੱਲੋਂ ਬਰੂ ਬ੍ਰੋਸ ਗੋਲੀ ਕਾਂਡ ਵਿੱਚ ਉਸਦਾ ਰਿਮਾਂਡ ਮੰਗਿਆ ਗਿਆ ਸੀ। ਪੁਲਿਸ ਨੇ ਇਸ ਘਟਨਾ ਵਿੱਚ ਪਹਿਲਾਂ ਲਾਰੇਂਸ ਦਾ 2 ਦਿਨ ਦਾ ਰਿਮਾਂਡ ਲਿਆ ਸੀ। ਪੁਲਿਸ ਨੇ ਦੱਸਿਆ ਸੀ ਕਿ ਲਾਰੇਂਸ ਨੂੰ ਆਵਾਜ਼ ਦੇ ਨਮੂਨੇ ਲਈ ਦਿੱਲੀ ਲਿਜਾਣ ਕਾਰਨ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਨਹੀਂ ਹੋ ਸਕੀ।
ਇਹ ਵੀ ਪੜ੍ਹੋ : ਵੱਖ-ਵੱਖ ਚਾਰਜਰਾਂ ਦਾ ਝੰਜਟ ਖਤਮ! ਸਮਾਰਟਫ਼ੋਨ, ਲੈਪਟਾਪ ਅਤੇ ਟੈਬਲੇਟ ‘ਚ ਚਾਰਜਿੰਗ ਲਈ ਮਿਲੇਗਾ Type-C ਪੋਰਟ
ਦੱਸ ਦੇਈਏ ਕਿ 13 ਮਾਰਚ 2022 ਨੂੰ ਦੋ ਬਾਈਕ ਸਵਾਰਾਂ ਨੇ ਬਰੂ ਬ੍ਰੋਸ ‘ਤੇ ਗੋਲੀਬਾਰੀ ਕੀਤੀ ਸੀ। ਇਸ ਗੋਲੀਬਾਰੀ ਸਬੰਧੀ ਪੁਲਿਸ ਵੱਲੋਂ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗੈਂਗਸਟਰ ਲਾਰੈਂਸ ‘ਤੇ ਦੋਸ਼ ਹੈ ਕਿ ਉਸ ਨੇ ਬਰੂ ਬ੍ਰੋਸ ਦੇ ਮਾਲਕ ਤੋਂ 40 ਲੱਖ ਰੁਪਏ ਦੀ ਫਿਰੌਤੀ ਵਸੂਲਣ ਲਈ ਇਹ ਗੋਲੀਬਾਰੀ ਕਰਵਾਈ ਸੀ।
ਵੀਡੀਓ ਲਈ ਕਲਿੱਕ ਕਰੋ -: