ਵਿਦੇਸ਼ ਦੀ ਧਰਤੀ ‘ਤੇ ਚੰਗੇ ਭਵਿੱਖ ਬਣਾਉਣ ਦੀ ਤਲਾਸ਼ ਵਿੱਚ ਪੰਜਾਬ ਦੇ ਜ਼ਿਆਦਾਤਰ ਨੌਜਵਾਨ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ ਉੱਥੇ ਹੀ ਕੁੱਝ ਨੌਜਵਾਨ ਹਾਦਸੇ ਦਾ ਸ਼ਿਕਾਰ ਹੋਕੇ ਮੌਤ ਦੇ ਮੂੰਹ ਵਿੱਚ ਚੱਲੇ ਜਾਂਦੇ ਹਨ। ਅਜਿਹੀ ਇੱਕ ਹੋਰ ਦੁੱਖਦਾਈ ਘਟਨਾ ਸਾਹਮਣੇ ਆਈ ਹੈ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲੜੋਂ ਦੇ ਵਸਨੀਕ ਅਤੇ ਇਸ ਵੇਲੇ ਨਿਊਜੀਲੈਂਡ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ ਰਹੇ ਨੌਜਵਾਨ ਦੀ ਸੰਖੇਪ ਬੀਮਾਰੀ ਪਿੱਛੋਂ ਮੌਤ ਹੋ ਗਈ ਜਿਸ ਨਾਲ ਪਿੰਡ ਵਿੱਚ ਮਾਤਮ ਫੈਲ ਗਿਆ।
ਇਸ ਸਬੰਧੀ ਮ੍ਰਿਤਕ ਨੌਜਵਾਨ ਮਨਦੀਪ ਸਿੰਘ ਦੇ ਪਿਤਾ ਰਜਿੰਦਰ ਸਿੰਘ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਰੀਬ ਸਾਲ 2013 ਵਿੱਚ ਵਿਦਿਆਰਥੀ ਵੀਜ਼ੇ ‘ਤੇ ਨਿਊਜੀਲੈਂਡ ਗਿਆ ਸੀ ਜਿਥੇ ਉਸਨੇ ਪੜ੍ਹਾਈ ਦੇ ਨਾਲ-ਨਾਲ ਸਖ਼ਤ ਮਿਹਨਤ ਕਰਕੇ 10 ਸਾਲ ਬਾਅਦ ਨਿਊਜ਼ੀਲੈਂਡ ਦੇ ਪੱਕੇ ਨਾਗਰਿਕ ਹੋਣ ਦੇ ਦਸਤਾਵੇਜ਼ ਹਾਸਿਲ ਕੀਤੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਨਿਊਜ਼ੀਲੈਂਡ ਵਿੱਖੇ ਘਰ ਵਿਚ ਤਿਲਕਣ ਨਾਲ ਮਨਦੀਪ ਸਿੰਘ ਦੇ ਸਿਰ ਵਿੱਚ ਸੱਟ ਲਗ ਗਈ ਅਤੇ ਉਨਾਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ ਜਿਸ ਕਰਕੇ ਉਸਨੂੰ ਨਿਊਜੀਲੈਂਡ ਦੇ ਸ਼ਹਿਰ ਵੇਲਿੰਗਟਨ ਦੇ ਰਿਜਨਲ ਹਸਪਤਾਲ ਦਾਖ਼ਿਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵੱਲੋਂ ਸਖ਼ਤ ਹੁਕਮ ਜਾਰੀ, ਬੱਚਿਆਂ ਦਾ ਆਧਾਰ ਡਾਟਾ ਡਿਸਕਲੋਜ ਕੀਤਾ ਤਾਂ ਹੋਵੇਗੀ ਕਾਰਵਾਈ
ਪਰਿਵਾਰਕ ਮੈਂਬਰਾਂ ਅਨੁਸਾਰ ਉੱਥੋਂ ਦੇ ਡਾਕਟਰਾਂ ਨੇ ਦੱਸਿਆ ਕਿ ਸੱਟ ਲਗਣ ਨਾਲ ਮਨਦੀਪ ਸਿੰਘ ਦੇ ਸਿਰ ਵਿੱਚ ਕਲੌਟ ਬਣ ਗਿਆ ਸੀ ਅਤੇ ਇਸ ਬੀਮਾਰੀ ਦਾ ਇਲਾਜ ਕੀਤਾ ਜਾ ਰਿਹਾ ਸੀ ਪਰ 4 ਅਪਰੈਲ ਨੂੰ ਮਨਦੀਪ ਸਿੰਘ ਦੀ ਮੌਤ ਹੋ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਮਨਦੀਪ ਸਿੰਘ ਦੀ ਅਚਾਨਕ ਇਲਾਜ ਦੌਰਾਨ ਹੋਈ ਮੌਤ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਾ ਹੈ। ਉਨ੍ਹਾਂ ਮਨਦੀਪ ਸਿੰਘ ਦੀ ਲਾਸ਼ ਪਿੰਡ ਲਿਆਉਣ ਲਈ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ।
ਵੀਡੀਓ ਲਈ ਕਲਿੱਕ ਕਰੋ -: