ਇੱਕ ਸੋਸ਼ਲ ਮੀਡੀਆ ਇਨਫਲੁਐਂਸਰ ਨੂੰ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਹਰਿਮੰਦਰ ਸਾਹਿਬ ‘ਚ ਯੋਗਾ ਕਰਦੇ ਹੋਏ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨਾ ਮਹਿੰਗਾ ਪੈ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਅਰਚਨਾ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਦੇ ਨਾਲ ਹੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਡਿਊਟੀ ਕਰ ਰਹੇ ਤਿੰਨ ਕਰਮਚਾਰੀਆਂ ‘ਤੇ ਵੀ ਗਾਜ਼ ਡਿੱਗੀ ਹੈ। ਉਨ੍ਹਾਂ ਖਿਲਾਫ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ।
ਦਰਅਸਲ, ਸੋਸ਼ਲ ਮੀਡੀਆ ਇਨਫਲੁਐਂਸਰ ਅਰਚਨਾ ਕਮਵਾਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਯੋਗਾ ਕਰਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਸਨ। ਅਰਚਨਾ ਨੂੰ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਇਹ ਯੋਗਾ ਕਰਦੇ ਦੇਖਿਆ ਗਿਆ। ਇਕ ਤਸਵੀਰ ‘ਚ ਉਹ ਮੈਡੀਟੇਸ਼ਨ ਪੋਸਚਰ ‘ਚ ਨਜ਼ਰ ਆ ਰਹੀ ਹੈ, ਜਦਕਿ ਦੂਜੀ ਤਸਵੀਰ ‘ਚ ਉਹ ਸ਼ੀਰਸ਼ਾਸਨ ਕਰਦੀ ਨਜ਼ਰ ਆ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ‘ਤੇ ਅਰਚਨਾ ਵਿਰੁੱਧ ਸ਼ਿਕਾਇਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਦੇ ਦਿੱਤੀ ਗਈ ਹੈ, ਜਦਕਿ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਡਿਊਟੀ ਕਰ ਰਹੇ ਸ਼੍ਰੋਮਣੀ ਕਮੇਟੀ ਸੇਵਾਦਾਰਾਂ ‘ਤੇ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਧਾਨ ਧਾਮੀ ਨੇ ਕਿਹਾ ਕਿ ਹਰਿਮੰਦਰ ਸਾਹਿਬ ਅੰਦਰ ਕਿਸੇ ਨੂੰ ਵੀ ਗੁਰਮਤਿ ਵਿਰੋਧੀ ਗਤੀਵਿਧੀਆਂ ਕਰਨ ਦੀ ਇਜਾਜ਼ਤ ਨਹੀਂ ਹੈ। ਪਰ ਕੁਝ ਲੋਕ ਜਾਣਬੁੱਝ ਕੇ ਇਸ ਪਵਿੱਤਰ ਅਸਥਾਨ ਦੀ ਪਵਿੱਤਰਤਾ ਅਤੇ ਇਤਿਹਾਸਕ ਮਹੱਤਤਾ ਨੂੰ ਨਜ਼ਰਅੰਦਾਜ਼ ਕਰਕੇ ਨਿੱਕੀਆਂ-ਮੋਟੀਆਂ ਹਰਕਤਾਂ ਕਰਦੇ ਹਨ। ਹਾਲ ਹੀ ਵਿੱਚ ਇੱਕ ਲੜਕੀ ਦੇ ਕਾਰਨਾਮਿਆਂ ਨੇ ਸਿੱਖ ਭਾਵਨਾਵਾਂ ਅਤੇ ਸਵੈਮਾਣ ਨੂੰ ਠੇਸ ਪਹੁੰਚਾਈ ਹੈ। ਜਿਸ ਲਈ ਪੁਲਿਸ ਨੂੰ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ।
ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਮਸੀਹ ਧੰਗੇੜਾ ਨੇ ਦੱਸਿਆ ਕਿ ਬੀਤੇ ਕੱਲ੍ਹ ਅਰਚਨਾ ਮਕਵਾਨਾ ਨਾਂ ਦੀ ਲੜਕੀ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦੇ ਸਮੇਂ ਯੋਗ ਆਸਣ ਕਰਦੇ ਹੋਏ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਫੈਲਾਈਆਂ ਸਨ। ਸੀਸੀਟੀਵੀ ਕੈਮਰਿਆਂ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੜਕੀ ਨੇ ਇਹ ਹਰਕਤ ਸਿਰਫ਼ 5 ਸੈਕਿੰਡ ਲਈ ਕੀਤੀ।
ਇਸ ਦੌਰਾਨ ਤਿੰਨ ਸੁਰੱਖਿਆ ਕਰਮਚਾਰੀ ਉੱਥੇ ਡਿਊਟੀ ‘ਤੇ ਸਨ। ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਇੱਕ ਮੁਲਾਜ਼ਮ ਨੂੰ 5 ਹਜ਼ਾਰ ਰੁਪਏ ਜੁਰਮਾਨਾ ਕਰਕੇ ਗੁਰਦੁਆਰਾ ਗੜ੍ਹੀ ਸਾਹਿਬ ਗੁਰਦਾਸ ਨੰਗਲ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ‘ਲੁਧਿਆਣਾ ‘ਚ ਏਅਰਪੋਰਟ ਸਣੇ ਤਿੰਨ ਚੀਜ਼ਾਂ ‘ਤੇ ਕੰਮ ਸ਼ੁਰੂ’- ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ
SGPC ਵੱਲੋਂ ਕਾਰਵਾਈ ਕੀਤੇ ਜਾਣ ਤੋਂ ਬਾਅਦ ਅਰਚਨਾ ਮਕਵਾਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਸਟੋਰੀ ਪੋਸਟ ਕਰਕੇ ਮੁਆਫੀ ਮੰਗ ਲਈ ਹੈ। ਅਰਚਨਾ ਨੇ ਕਿਹਾ ਕਿ ਉਸ ਨੇ ਸੋਸ਼ਲ ਮੀਡੀਆ ‘ਤੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੁਝ ਵੀ ਪੋਸਟ ਨਹੀਂ ਕੀਤਾ ਹੈ। ਉਸ ਨੂੰ ਇਹ ਨਹੀਂ ਪਤਾ ਸੀ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਯੋਗਾ ਕਰਨਾ ਗਲਤ ਹੈ। ਉਹ ਸਿਰਫ਼ ਸਨਮਾਨ ਦੇ ਰਹੀ ਸੀ ਅਤੇ ਕਿਸੇ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੀ ਸੀ।
ਮੈਂ ਇਸ ਗਲਤੀ ਲਈ ਮੁਆਫੀ ਮੰਗਦੀ ਹਾਂ। ਮੈਂ ਵਾਅਦਾ ਕਰਦੀ ਹਾਂ ਕਿ ਮੈਂ ਭਵਿੱਖ ਵਿੱਚ ਅਜਿਹਾ ਕਦੇ ਨਹੀਂ ਕਰਾਂਗੀ। ਮੇਰੀ ਮੁਆਫੀ ਸਵੀਕਾਰ ਕਰੋ। ਮੈਨੂੰ ਸਮਝਣ ਲਈ ਧੰਨਵਾਦ।
ਵੀਡੀਓ ਲਈ ਕਲਿੱਕ ਕਰੋ -: