ਲੁਧਿਆਣਾ ਜ਼ਿਲ੍ਹੇ ਵਿੱਚ ਦੇਰ ਸ਼ਾਮ ਇੱਕ ਟਾਟਾ 407 ਟਰੱਕ ਨੇ ਇੱਕ ਕੁੜੀ ਨੂੰ ਕੁਚਲ ਦਿੱਤਾ। ਕੁੜੀ ਸਾਈਕਲ ‘ਤੇ ਘਰੋਂ ਆਟਾ ਲੈਣ ਜਾ ਰਹੀ ਸੀ। ਗਿੱਲ ਚੌਕ ਨੇੜੇ ਇੱਕ ਤੇਜ਼ ਰਫ਼ਤਾਰ ਟਾਟਾ-407 ਟਰੱਕ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੁੜੀ ਟਰੱਕ ਦੇ ਹੇਠਾਂ ਆ ਗਈ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਪਰ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ।
ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਨੇ ਤੁਰੰਤ ਕੁੜੀ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਛਾਣ ਜੋਤਪ੍ਰੀਤ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਹਾਦਸੇ ਤੋਂ ਬਾਅਦ ਸੜਕ ‘ਤੇ ਜਾਮ ਲੱਗ ਗਿਆ। ਦੋਸ਼ੀ ਡਰਾਈਵਰ ਦਾ ਨਾਂ ਸੰਚਿਤ ਦੱਸਿਆ ਜਾ ਰਿਹਾ ਹੈ, ਜੋ ਉੱਤਰ ਪ੍ਰਦੇਸ਼ ਦੇ ਬਹਰਾਇਚ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : ਜੰਗ ਵਿਚਾਲੇ ਇਜ਼ਰਾਈਲ ‘ਚ ਫਸੀ ਅਦਾਕਾਰਾ ਨੁਸਰਤ ਭਰੂਚਾ, ਨਹੀਂ ਹੋ ਪਾ ਰਿਹਾ ਸੰਪਰਕ
ਫਿਲਹਾਲ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ ਦੋਸ਼ੀ ਡਰਾਈਵਰ ਨੂੰ ਫੜ ਕੇ ਥਾਣੇ ਲੈ ਜਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: