Good news for young people : ਪੰਜਾਬ ਵਿਚ ਲਗਭਗ ਡੇਢ ਮਹੀਨੇ ਤੋਂ ਲੌਕਡਾਊਨ ਚੱਲ ਰਿਹਾ ਹੈ। ਇਸ ਕਾਰਨ ਬਹੁਤ ਸਾਰੀਆਂ ਗਤੀਵਿਧੀਆਂ ਰੁਕੀਆਂ ਪਈਆਂ ਹਨ ਪਰ ਇਸ ਲੌਕਡਾਊਨ ਦੌਰਾਨ ਉਨ੍ਹਾਂ ਨੌਜਵਾਨਾਂ ਲਈ ਖੁਸ਼ਖਬਰੀ ਆਈ ਹੈ ਜਿਹੜੇ ਫੌਜ ਵਿਚ ਭਰਤੀ ਹੋਣਾ ਚਾਹੁੰਦੇ ਹਨ। ਸਿਖਲਾਈ ਤੇ ਰੋਜ਼ਗਾਰ ਕੇਂਦਰ ਪੰਜਾਬ (ਸੀ-ਪੁਆਇੰਟ) ਵਲੋਂ ਫੌਜ ਵਿਚ ਭਰਤੀ ਹੋਣ ਦੇ ਇਛੁੱਕ ਨੌਜਵਾਨਾਂ ਲਈ ਆਨਲਾਈਨ ਪ੍ਰੀ-ਰਿਰਕੂਰਮੈਂਟ ਟ੍ਰੇਨਿੰਗ ਸ਼ੁਰੂ ਕੀਤੀ ਜਾਵੇਗੀ। ਜੋ ਭਾਰਤੀ ਫੌਜ ਵਿਚ ਭਰਤੀ ਹੋਣ ਦੇ ਇੱਛੁਕ ਹਨ, ਉਨ੍ਹਾਂ ਲਈ ਚੰਗੀ ਖਬਰ ਹੈ। ਉਹ ਇਹ ਟ੍ਰੇਨਿੰਗ ਲੈ ਕੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਹ ਟ੍ਰੇਨਿੰਗ ਦੋ ਮਹੀਨਿਆਂ ਦੀ ਹੋਵੇਗੀ।
ਕੇਂਦਰ ਸਰਕਾਰ ਨੇ ਦੱਸਿਆ ਕਿ ਕੋਵਿਡ-19 ਕਾਰਨ ਪੈਦਾ ਹੋਏ ਹਾਲਾਤ ਦੌਰਾਨ ਫੌਜ ਵਿਚ ਭਰਤੀ ਰੈਲੀਆਂ ਸਾਲ 2020-21 ਲਈ ਅਨਿਸ਼ਚਿਤ ਸਮੇਂ ਲਈ ਮੁਲਤਵੀ ਕੀਤੀਆਂ ਗਈਆਂ ਹਨ। ਹਾਲਾਤ ਵਿਚ ਸੁਧਾਰ ਹੋਣ ਤੋਂ ਬਾਅਦ ਭਰਤੀ ਰੈਲੀਆਂ ਫਿਰ ਤੋਂ ਸ਼ਾਰਟ ਨੋਟਿਸ ‘ਤੇ ਸ਼ੁਰੂ ਹੋਣਗੀਆਂ। ਨੌਜਵਾਨਾਂ ਦੀ ਤਿਆਰੀ ਲਈ ਬਹੁਤ ਹੀ ਘੱਟ ਸਮਾਂ ਹੋਵੇਗਾ। ਇਸ ਲਈ ਸੀ-ਪੁਆਇੰਟ ਜੋ ਕਪੂਰਥਲਾ ‘ਚ ਹੈ ਤੇ ਜਲੰਧਰ ਨਾਲ ਵੀ ਜੁੜਿਆ ਹੋਇਆ ਹੈ, ਵਲੋਂ 15 ਮਈ ਤੋਂ ਆਨਲਾਈਨ ਟ੍ਰੇਨਿੰਗ ਸ਼ੁਰੂ ਕੀਤੀ ਜਾਵੇਗੀ। ਨੌਜਵਾਨ ਜਸਬੀਰ ਸਿੰਘ ਮੋਬਾਈਲ ਨੰਬਰ 89683-21674, ਦਵਿੰਦਰਪਾਲ ਦੇ ਮੋਬਾਈਲ ਨੰਬਰ 83601-63527 ਅਤੇ ਅਵਤਾਰ ਸਿੰਘ ਦੇ ਮੋਬਾਈਲ ਨੰਬਰ 90563-35220 ‘ਤੇ ਆਨਲਾਈਨ ਰਜਿਸਟ੍ਰੇਸ਼ਨ ਲਈ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਇੱਛੁਕ ਹੋਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਤੋਂ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਸੂਬੇ ਵਿਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਇਸ ਦੇ ਕੇਸਾਂ ਦੀ ਗਿਣਤੀ ਵਿਚ ਬਹੁਤ ਤੇਜੀ ਨਾਲ ਵਾਧਾ ਹੋ ਰਿਹਾ ਹੈ। ਅਜਿਹੀ ਸਥਿਤੀ ਵਿਚ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਨ ਅਤੇ ਬਹੁਤ ਜਿਆਦਾ ਜ਼ਰੂਰੀ ਕੰਮ ਹੋਵੇ ਤਾਂ ਹੀ ਗਰ ਤੋਂ ਬਾਹਰ ਨਿਕਲਣ ਤਾਂ ਜੋ ਕੋਰੋਨਾ ਵਾਇਰਸ ਦੇ ਵਧਦੇ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ ਅਤੇ ਇਸ ਦੇ ਮਰੀਜਾਂ ਦੀ ਗਿਣਤੀ ਨੂੰ ਘਟਾਇਆ ਜਾ ਸਕੇ। ਪ੍ਰਸ਼ਾਸਨ ਵਲੋਂ ਵਾਰ-ਵਾਰ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।