ਪੰਜਾਬ ਵਿੱਚ ਗੰਨੇ ਦੇ ਰੇਟਾਂ ਨੂੰ ਲੈ ਕੇ ਤਾਜ਼ਾ ਵਿਵਾਦ ਤੋਂ ਬਾਅਦ ਸਰਕਾਰ ਨੇ ਰੇਟਾਂ ‘ਤੇ ਵਿਚਾਰ ਕਰਨ ਲਈ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਜਲਦੀ ਹੀ ਗੰਨੇ ਦੇ ਰੇਟ ਬਦਲ ਦਿੱਤੇ ਜਾਣਗੇ। ਸਰਕਾਰ ਨੇ ਇਹ ਫੈਸਲਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਲਿਆ ਹੈ।
ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਗੰਨੇ ਦੇ ਰੇਟਾਂ ਬਾਰੇ ਜਲਦ ਹੀ ਅਹਿਮ ਫੈਸਲਾ ਲਿਆ ਜਾਵੇਗਾ। ਇਹ ਟੀਮ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣਾਈ ਗਈ ਹੈ, ਜਿਸ ਵਿੱਚ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਵੀ ਸ਼ਾਮਲ ਹੋਣਗੇ।
ਸਰਕਾਰ ਨੇ ਕਿਹਾ ਕਿ ਕਿਸਾਨਾਂ ਦੇ ਨੁਕਸਾਨ ਬਾਰੇ ਕਮੇਟੀ ਜਲਦੀ ਹੀ ਫੈਸਲਾ ਲਵੇਗੀ। ਇਸ ਦੇ ਨਾਲ ਹੀ ਸਰਕਾਰ ਵੱਲੋਂ ਹਾਈਵੇਅ ਬਣਾਉਣ ਲਈ ਐਕਵਾਇਰ ਕੀਤੀ ਜਾ ਰਹੀ ਕਿਸਾਨਾਂ ਦੀ ਜ਼ਮੀਨ ਦੇ ਮੁਆਵਜ਼ੇ ਦਾ ਵੀ ਜਲਦੀ ਨਿਪਟਾਰਾ ਕੀਤਾ ਜਾਵੇਗਾ।
ਪੰਜਾਬ ਦੇ ਜਲੰਧਰ ‘ਚ ਕਿਸਾਨਾਂ ਨੇ ਗੰਨੇ ਦੇ ਰੇਟ ਵਧਾਉਣ ਨੂੰ ਲੈ ਕੇ ਕਰੀਬ 84 ਘੰਟੇ ਹਾਈਵੇਅ ਅਤੇ ਰੇਲਵੇ ਟਰੈਕ ‘ਤੇ ਕਰੀਬ 24 ਘੰਟੇ ਜਾਮ ਲਗਾਇਆ ਸੀ। ਕਿਸਾਨਾਂ ਦੀ ਇਸ ਹੜਤਾਲ ਕਾਰਨ ਕਰੀਬ 182 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ। ਜਿਸ ਤੋਂ ਬਾਅਦ ਸੀ.ਐਮ ਮਾਨ ਨਾਲ ਮੀਟਿੰਗ ਤੋਂ ਬਾਅਦ ਉਕਤ ਧਰਨਾ ਸਮਾਪਤ ਕਰ ਦਿੱਤਾ ਗਿਆ। ਉਦੋਂ ਮਾਨ ਸਰਕਾਰ ਨੇ ਹੁਕਮ ਜਾਰੀ ਕਰਕੇ ਗੰਨੇ ਦਾ ਰੇਟ 380 ਰੁਪਏ ਤੋਂ ਵਧਾ ਕੇ 391 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਸੀ। ਪਰ ਕਿਸਾਨਾਂ ਨੇ ਇਸ ‘ਤੇ ਵੀ ਨਾਰਾਜ਼ਗੀ ਪ੍ਰਗਟਾਈ ਸੀ।
ਇਹ ਵੀ ਪੜ੍ਹੋ : ਪਾਰਟ ਟਾਈਮ Job ਦੇ ਨਾਂ ‘ਤੇ ਠੱਗੀ ਕਰਨ ਵਾਲੀਆਂ 100 ਵੈੱਬਸਾਈਟਾਂ ‘ਤੇ ਸਰਕਾਰ ਨੇ ਲਿਆ ਵੱਡਾ ਐਕਸ਼ਨ!
ਇਸ ਤੋਂ ਪਹਿਲਾਂ ਕਿਸਾਨਾਂ ਨਾਲ ਮੀਟਿੰਗ ਦੌਰਾਨ ਸਰਕਾਰ ਨੇ ਕਿਹਾ ਸੀ ਕਿ ਉਹ ਜਲਦੀ ਹੀ ਗੰਨਾ ਕਿਸਾਨਾਂ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੀ ਮੁਆਵਜ਼ੇ ਵਜੋਂ ਤੋਹਫ਼ੇ ਦੇਵੇਗੀ। ਹੁਣ ਕਮੇਟੀ ਇਸ ਸਬੰਧੀ ਰਿਪੋਰਟ ਵੀ ਸਰਕਾਰ ਨੂੰ ਭੇਜੇਗੀ। ਜਿਸ ਕਾਰਨ ਪੀੜਤ ਕਿਸਾਨਾਂ ਨੂੰ ਜਲਦ ਹੀ ਮੁਆਵਜ਼ਾ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ : –