ਨਵੀਂ ਵੰਦੇ ਭਾਰਤ ਟਰੇਨ ਅੰਮ੍ਰਿਤਸਰ ਤੋਂ ਦਿੱਲੀ ਲਈ ਦੁਪਹਿਰ 12:17 ‘ਤੇ ਰਵਾਨਾ ਹੋਈ, ਜਿਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਮਾਰੋਹ ਤੋਂ ਬਾਅਦ ਗਵਰਨਰ ਬਨਵਾਰੀ ਲਾਲ ਪੁਰੋਹਿਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ।
ਇਸ ਦੌਰਾਨ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਮੈਂਬਰਾਂ ਵੱਲੋਂ ਰਾਜਪਾਲ ਮਨਵਾਰੀ ਲਾਲ ਪੁਰੋਹਿਤ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਟਰੇਨ ਦੇ ਉਦਘਾਟਨ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਹਰ ਪਾਸੇ ਵਿਕਾਸ ਦੀ ਰਫਤਾਰ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ। ਅੱਜ ਦੇਸ਼ ਭਰ ਵਿੱਚ ਅੱਠ ਟਰੇਨਾਂ ਚੱਲੀਆਂ ਹਨ। ਪੰਜਾਬ ਦੇ ਲੋਕਾਂ ਨੂੰ ਤੇਜ ਪ੍ਰਧਾਨ ਮੰਤਰੀ ਵੱਲੋਂ ਬਹੁਤ ਵੱਡਾ ਤੋਹਫਾ ਮਿਲਿਆ ਹੈ ਜਿਸ ਦਾ ਸਮਾਜ ਦੇ ਹਰ ਵਰਗ ਨੂੰ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : ’22 ਜਨਵਰੀ ਨੂੰ ਘਰਾਂ ‘ਚ ਦੀਵਾਲੀ ਮਨਾਓ, ਪੂਰਾ ਦੇਸ਼ ਜਗਮਗ ਹੋਵੇ’- ਅਯੁੱਧਿਆ ‘ਚ ਬੋਲੇ PM ਮੋਦੀ
ਦੱਸ ਦੇਈਏ ਕਿ ਵੰਦੇ ਭਾਰਤ ਟ੍ਰੇਨ ਨਾਲ ਅੰਮ੍ਰਿਤਸਰ ਤੋਂ ਦਿੱਲੀ ਤੱਕ ਪਹੁੰਚਣ ਦਾ ਸਫਰ ਪੌਣੇ 6 ਘੰਟਿਆਂ ਵਿੱਚ ਤੈਅ ਹੋ ਜਾਵੇਗਾ। ਇਸ ਟ੍ਰੇਨ ਦੇ ਬਿਆਸ, ਜਲੰਧਰ ਕੈਂਟ, ਫਗਵਾੜਾ, ਲੁਧਿਆਣਾ ਤੇ ਅੰਬਾਲਾ ਕੈਂਟ ਵਿੱਚ ਸਟਾਪੇਜ ਹੋਣਗੇ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”