ਪੰਜਾਬ ‘ਚ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੌੜ ਮੰਡੀ ‘ਚ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਇਸ ਧਮਾਕੇ ‘ਚ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ 25 ਜ਼ਖਮੀ ਹੋਏ ਸਨ। ਇਸ ਮਾਮਲੇ ‘ਚ ਕੋਈ ਗ੍ਰਿਫਤਾਰੀ ਨਾ ਹੋਣ ਕਾਰਨ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੇ ਨਾਲ ਹੀ ਹੁਣ ਇਸ ਮਾਮਲੇ ‘ਤੇ ਅਗਲੀ ਸੁਣਵਾਈ 26 ਨਵੰਬਰ ਨੂੰ ਹੋਵੇਗੀ।
ਦੱਸ ਦੇਈਏ ਕਿ ਬਠਿੰਡਾ ਵਿੱਚ 31 ਜਨਵਰੀ 2017 ਨੂੰ ਮੌੜ ਮੰਡੀ ਵਿਧਾਨ ਸਭਾ ਹਲਕੇ ਵਿੱਚ ਕਾਂਗਰਸੀ ਉਮੀਦਵਾਰ ਦੀ ਜਨਤਕ ਮੀਟਿੰਗ ਦੌਰਾਨ ਹੋਏ ਬੰਬ ਧਮਾਕਾ ਹੋਇਆ ਸੀ, ਜਿਸ ਦੇ ਦੋਸ਼ੀਆਂ ਨੂੰ ਅਜੇ ਤੱਕ ਪੁਲਿਸ ਫੜ ਨਹੀਂ ਸਕੀ। ਇਸ ਧਮਾਕੇ ਵਿੱਚ ਪੰਜ ਮਾਸੂਮਾਂ ਸਮੇਤ ਸੱਤ ਲੋਕਾਂ ਦੀ ਜਾਨ ਚਲੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਪੀੜਤ ਪਰਿਵਾਰਾਂ ਨੂੰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਭਗੌੜਾ ਕਰਾਰ ਦੇ ਕੇ ਬਠਿੰਡਾ ਪੁਲਿਸ ਨੇ ਖਾਨਾਪੂਰਤੀ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਫੜਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਟਾਈਟਲਰ ਨੂੰ ਜ਼ਿੰਮੇਵਾਰੀ ਮਿਲਣ ‘ਤੇ ਭੜਕੇ ਸੁਖਬੀਰ, CM ਤੇ ਸਿੱਧੂ ਨੂੰ ਆਖਿਆ- ਹਿੰਮਤ ਹੈ ਤਾਂ ਖੜ੍ਹੋ ਫੈਸਲੇ ਖਿਲਾਫ
ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਇਸ ਧਮਾਕੇ ਲਈ ਇੱਕ ਮਾਰੂਤੀ ਕਾਰ ਇਸਤੇਮਾਲ ਕੀਤੀ ਗਈ ਸੀ ਤੇ ਬਲਾਸਟ ਕਰਨ ਲਈ ਕੁੱਕਰ ਦਾ ਇਸਤੇਮਾਲ ਕੀਤਾ ਗਿਆ ਸੀ। ਘਟਨਾ ਵਾਲੀ ਥਾਂ ਤੋਂ 9 ਵਾਰ ਸਿਰਸਾ ਕਾਲ ਕੀਤੀ ਗਈ ਸੀ। ਇਸ ਸੰਬੰਧੀ ਚਾਰ ਗਵਾਹ ਅਦਾਲਤ ਵਿੱਚ ਗਵਾਹੀ ਦੇ ਚੁੱਕੇ ਹਨ। ਉਨ੍ਹਾਂ ਦੇ ਦੱਸੇ ਗਏ ਦੋਸ਼ੀਆਂ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਹਾਈਕੋਰਟ ਦੀ ਝਾੜ ਤੋਂ ਬਾਅਦ ਜਾਂਚ ਲਈ ਨਵੀਂ ਐੱਸਆਈਟੀ ਦਾ ਗਠਨ ਕੀਤਾ ਗਿਆ ਸੀ।