ਅਮਰੀਕਾ ਵਿਚ ਨਿਊਜਰਸੀ ਦੇ ਇਕ ਸਿੱਖ ਗ੍ਰੰਥੀ ਨੇ ਹਾਊਸ ਆਫ ਰਿਪ੍ਰਜ਼ੈਂਟੇਟਿਵ ਦੀ ਕਾਰਵਾਈ ਸ਼ੁਰੂ ਕਰਨ ‘ਤੋਂ ਪਹਿਲਾਂ ਅਰਦਾਸ ਕੀਤੀ, ਅਜਿਹਾ ਕਰਕੇ ਗ੍ਰੰਥੀ ਸਿੰਘ ਨੇ ਇਤਿਹਾਸ ਰਚ ਦਿੱਤਾ ਹੈ। ਨਿਊਜਰਸੀ ਦੇ ਪਾਈਨ ਹਿੱਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਸਦਨ ਵਿਚ ਅਰਦਾਸ ਕਰਕੇ ਦਿਨ ਦੀ ਕਾਰਵਾਈ ਸ਼ੁਰੂ ਕੀਤੀ। ਆਮ ਤੌਰ ‘ਤੇ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਇਕ ਪਾਦਰੀ ਪ੍ਰਾਰਥਨਾ ਕਰਦਾ ਹੈ।
ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਸ਼ੁਕਰਵਾਰ ਨੂੰ ਐਲਾਨ ਕੀਤਾ ਕਿ ਜਸਵਿੰਦਰ ਸਿੰਘ ਕਾਰਵਾਈ ਸ਼ੁਰੂ ਕਰਨਗੇ। ਅਰਦਾਸ ਤੋਂ ਤੁਰੰਤ ਬਾਅਦ ਕਾਂਗਰਸਮੈਨ ਡੋਨਾਲਡ ਨੌਰਕਰੌਸ ਨੇ ਇਸ ਨੂੰ ਇਤਿਹਾਸਕ ਮੌਕਾ ਦਸਿਆ। ਜਸਵਿੰਦਰ ਸਿੰਘ ਅਮਰੀਕਾ ਦੇ ਪ੍ਰਤੀਨਿਧੀ ਸਭਾ (ਸੰਸਦ ਦੇ ਹੇਠਲੇ ਸਦਨ) ਵਿਚ ਅਰਦਾਸ ਕਰਨ ਵਾਲੇ ਪਹਿਲੇ ਸਿੱਖ ਗ੍ਰੰਥੀ ਹਨ।
ਇਹ ਵੀ ਪੜ੍ਹੋ : ਪੰਜਾਬ ਵਿਜੀਲੈਂਸ ਦਾ ਐਕਸ਼ਨ, ਪਾਵਰਕਾਮ ਦੇ ਐਕਸੀਅਨ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਨੌਰਕਰੌਸ ਨੇ ਕਿਹਾ, “ਅੱਜ ਰਚਿਆ ਗਿਆ ਇਤਿਹਾਸ ਇਹ ਯਾਦ ਦਿਵਾਉਂਦਾ ਹੈ ਕਿ ਅਮਰੀਕਾ ਧਰਮ ਦੇ ਸੁਤੰਤਰ ਪ੍ਰਗਟਾਵੇ ਦਾ ਸੁਆਗਤ ਕਰਦਾ ਹੈ ਅਤੇ ਉਸ ਨੂੰ ਅਹਿਮੀਅਤ ਦਿੰਦਾ ਹੈ ਅਤੇ ਹਮੇਸ਼ਾ ਇਸ ਲਈ ਵਚਨਬੱਧ ਰਹੇਗਾ। ਗਿਆਨੀ ਜਸਵਿੰਦਰ ਸਿੰਘ ਨੇ ਅੱਜ ਸਾਊਥ ਜਰਸੀ ਨੂੰ ਮਾਣ ਮਹਿਸੂਸ ਕਰਾਇਆ ਹੈ ਅਤੇ ਉਨ੍ਹਾਂ ਨਾਲ ਇਸ ਪਲ ਦਾ ਹਿੱਸਾ ਬਣਨਾ ਮਾਣ ਵਾਲੀ ਗੱਲ ਹੈ।”
ਵੀਡੀਓ ਲਈ ਕਲਿੱਕ ਕਰੋ -: