ਹਿਮਾਚਲ ਪ੍ਰਦੇਸ਼ ਦੇ ਸੇਬ ਉਤਪਾਦਕਾਂ ਦੀ ਲੰਬਿਤ ਮੰਗ ਪੂਰੀ ਹੋ ਗਈ ਹੈ। GST ਕੌਂਸਲ ਨੇ ਡੱਬਿਆਂ ’ਤੇ GST ਛੇ ਫ਼ੀਸਦੀ ਘਟਾ ਦਿੱਤਾ ਹੈ। ਹੁਣ ਇਹ GST 18 ਫੀਸਦੀ ਤੋਂ ਘਟ ਕੇ 12 ਫੀਸਦੀ ਹੋ ਗਿਆ ਹੈ। ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਵਿੱਚ ਉਦਯੋਗ ਮੰਤਰੀ ਹਰਸ਼ਵਰਧਨ ਚੌਹਾਨ GST ਕੌਂਸਲ ਦੀ 53ਵੀਂ ਮੀਟਿੰਗ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ ਸਨ। ਇਸ ਤੋਂ ਪਹਿਲਾਂ ਵੀ ਹਿਮਾਚਲ ਪ੍ਰਦੇਸ਼ ਸਰਕਾਰ ਲਗਾਤਾਰ ਕੇਂਦਰ ਸਰਕਾਰ ਕੋਲ ਇਹ ਮੁੱਦਾ ਉਠਾਉਂਦੀ ਰਹੀ ਹੈ। GST ‘ਚ ਕਟੌਤੀ ਦਾ ਨੋਟੀਫਿਕੇਸ਼ਨ ਜਲਦ ਜਾਰੀ ਹੋਣ ਦੀ ਸੰਭਾਵਨਾ ਹੈ। ਇਸ ਨਾਲ ਸੇਬ ਦੇ ਆਉਣ ਵਾਲੇ ਸੀਜ਼ਨ ‘ਚ ਬਾਗਬਾਨਾਂ ਨੂੰ ਵੱਡੀ ਰਾਹਤ ਮਿਲੇਗੀ। GST ਦਰ ਵਿੱਚ ਕਟੌਤੀ ਤੋਂ ਬਾਅਦ ਸੇਬ ਉਤਪਾਦਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਇਸ ਦੀਆਂ ਕੀਮਤਾਂ ਵਿੱਚ ਕਟੌਤੀ ਨਾਲ ਲਾਗਤ ਘਟੇਗੀ ਅਤੇ ਮੁਨਾਫਾ ਵਧੇਗਾ। ਇੰਨਾ ਹੀ ਨਹੀਂ ਸੂਬੇ ਦੇ ਸਾਰੇ ਉਦਯੋਗਾਂ ਵਿੱਚ ਡੱਬਿਆਂ ਦੀ ਵਰਤੋਂ ਪੈਕਿੰਗ ਲਈ ਕੀਤੀ ਜਾਂਦੀ ਹੈ। ਅਜਿਹੇ ‘ਚ ਹੋਰ ਉਦਯੋਗਾਂ ਨੂੰ ਵੀ ਇਸ ਦਾ ਫਾਇਦਾ ਹੋਣ ਵਾਲਾ ਹੈ।
ਹਿਮਾਚਲ ਪ੍ਰਦੇਸ਼ ਦੇ ਉਦਯੋਗ ਮੰਤਰੀ ਹਰਸ਼ਵਰਧਨ ਚੌਹਾਨ ਨੇ ਕਿਹਾ ਕਿ ਸਾਰੇ ਤਰ੍ਹਾਂ ਦੇ ਡੱਬਿਆਂ ‘ਤੇ ਜੀਐਸਟੀ ਘਟਾ ਦਿੱਤਾ ਗਿਆ ਹੈ । ਇਸ ਦਾ ਸਿੱਧਾ ਲਾਭ ਸੂਬੇ ਦੇ ਸੇਬ ਉਤਪਾਦਕਾਂ ਨੂੰ ਮਿਲੇਗਾ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਵੱਡੀ ਗਿਣਤੀ ਵਿੱਚ ਉਦਯੋਗ ਹਨ। ਉਨ੍ਹਾਂ ਨੂੰ ਵੀ ਡੱਬਿਆਂ ‘ਤੇ GST ‘ਚ ਕਟੌਤੀ ਦਾ ਫਾਇਦਾ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲਗਾਤਾਰ ਕੇਂਦਰ ਸਰਕਾਰ ਅੱਗੇ ਇਹ ਮੰਗ ਉਠਾਉਂਦੀ ਆ ਰਹੀ ਹੈ। ਹੁਣ ਇਹ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਇਸ ਲਈ GST ਕੌਂਸਲ ਦਾ ਵੀ ਧੰਨਵਾਦ ਕੀਤਾ। ਸ਼ਿਮਲਾ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਸੁਰੇਸ਼ ਕਸ਼ਯਪ ਨੇ ਡੱਬਿਆਂ ‘ਤੇ ਜੀਐੱਸਟੀ ਘਟਾਉਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .