guru angad dev prakash purb: ਖਡੂਰ ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਕਸਬਾ ਸ੍ਰੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਵੱਖ ਵੱਖ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਆਸ ਪਾਸ ਇਲਾਕੇ ਦੀਆਂ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਆਪਣੀ ਹਾਜਰੀ ਲਗਵਾਈ ਗਈ ਅਤੇ ਜੀਵਨ ਸਫਲਾ ਕੀਤਾ । ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਤੇ ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਜੀ ਵੱਲੋਂ ਗੁਰੂ ਘਰ ਨਤਮਸਤਕ ਹੋਣ ਲਈ ਪੁੱਜੀਆਂ ਸੰਗਤਾਂ ਲਈ ਗੁਰੂ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਕਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਪ੍ਰਬੰਧਕਾਂ ਵੱਲੋਂ ਸੰਗਤ ਨੂੰ ਮਾਸਕ ਸੈਨੇਟਾਈਜਰ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਸਮੇਂ ਸਮੇਂ ਨਾਲ ਕੀਤੀ ਗਈ।
ਇਸ ਮੌਕੇ ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਅਮਰੀਕ ਸਿੰਘ ਜੀ ਵੱਲੋਂ , ਨਵੇਂ ਬਣਾਏ ਗਏ ਪ੍ਰਸ਼ਾਦ ਕਾਊਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਲੋਕਲ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਬਾਣੀਆਂ , ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਪਰਮਜੀਤ ਸਿੰਘ ਬਾਣੀਆਂ , ਜਥੇਦਾਰ ਗੱਜਣ ਸਿੰਘ ਖਡੂਰ ਸਾਹਿਬ, ਜਥੇਦਾਰ ਅਜੀਤ ਸਿੰਘ ਮੁਗਲਾਣੀ, ਮਨਜੀਤ ਸਿੰਘ ਕੈਸ਼ੀਅਰ, ਹੈੱਡ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ, ਹਜ਼ੂਰੀ ਕਥਾ ਵਾਚਕ ਗਿਆਨੀ ਸੁਖਬੀਰ ਸਿੰਘ ਕੱਲਾ, ਹਜ਼ੂਰੀ ਕਥਾਵਾਚਕ ਗਿਆਨੀ ਮਹਿਤਾਬ ਸਿੰਘ, ਬਲਬੀਰ ਸਿੰਘ ਸਰਪੰਚ, ਰਾਗੀ ਰਾਜਬੀਰ ਸਿੰਘ, ਕੇਵਲ ਸਿੰਘ ਕੁਬੀਰ, ਮਾਸਟਰ ਮੰਗਲ ਸਿੰਘ, ਪ੍ਰਚਾਰਕ ਸਰਬਜੀਤ ਸਿੰਘ ਖਡੂਰ ਸਾਹਿਬ, ਸਤਨਾਮ ਸਿੰਘ ਖਡੂਰ ਸਾਹਿਬ ਮਾਸਟਰ ਮਨਜੀਤ ਸਿੰਘ , ਕੁਲਦੀਪ ਸਿੰਘ ਖਾਲਸਾ, ਮੰਗਲ ਸਿੰਘ, ਜਸਬੀਰ ਸਿੰਘ, ਸੈਕਟਰੀ ਦਲਜੀਤ ਸਿੰਘ ਆਦਿ ਮੌਜੂਦ ਸਨ।