ਜੰਗ-ਏ-ਆਜ਼ਾਦੀ ਯਾਦਗਾਰ ਮਾਮਲੇ ਨਾਲ ਸਬੰਧਤ FIR ਨੂੰ ਲੈ ਕੇ ਹਾਈਕੋਰਟ ਵਿਚ ਪਟੀਸ਼ਨ ਦਰਜ ਕਰਾਈ ਗਈ ਹੈ। ਵਿਜੀਲੈਂਸ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਸਣੇ 26 ਲੋਕਾਂ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਸੀ ਤੇ ਇਸ ਵਿਚ ਵਿਜੀਲੈਂਸ ਵੱਲੋਂ ਉਸਾਰੀ ਅਧੀਨ ਸਰਕਾਰੀ ਫੰਡਾਂ ਵਿਚ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਸੀ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਸ FIR ਨੂੰ ਚੁਣੌਤੀ ਦਿੱਤੀ ਗਈ ਹੈ
ਇਹ ਚੁਣੌਤੀ ਬਰਜਿੰਦਰ ਸਿੰਘ ਹਮਦਰਦ ਵੱਲੋਂ ਦਿੱਤੀ ਗਈ ਹੈ। ਅਜੀਤ ਦੇ ਮੈਨੇਜਿੰਗ ਡਾਇਰੈਕਟਰ ਬਰਜਿੰਦਰ ਸਿੰਘ ਹਮਦਰਦ ਵੱਲੋਂ FIR ਖਿਲਾਫ ਪਟੀਸ਼ਨ ਦਰਜ ਕੀਤੀ ਗਈ ਹੈ। ਸੁਣਵਾਈ ਹਾਈਕੋਰਟ ਵਿਚ 28 ਮਈ ਨੂੰ ਹੋਵੇਗੀ। ਪਟੀਸ਼ਨ ਵਿਚ ਇਸ FIR ਨੂੰ ਖਾਰਜ ਕਰਨ ਦੀ ਅਪੀਲ ਕੀਤੀ ਗਈ ਹੈ ਤੇ ਨਾਲ ਹੀ ਇਸ FIR ਨੂੰ ਬੇਬੁਨਿਆਦ ਦੱਸਿਆ ਗਿਆ ਹੈ। ਕਿਹਾ ਗਿਆ ਹੈ ਕਿ ਇਸ ਸਬੰਧੀ ਕੋਈ ਕੇਸ ਨਹੀਂ ਬਣਦਾ। ਜੇਕਰ ਇਸ ਦੀ ਜਾਂਚ ਕਰਵਾਉਣੀ ਹੈ ਤਾਂ ਤੀਜੀ ਧਿਰ ਜਾਂ ਏਜੰਸੀ ਤੋਂ ਕਰਵਾਈ ਜਾਵੇ ਤਾਂ ਜੋ ਨਿਰਪੱਖ ਜਾਂਚ ਹੋ ਸਕੇ।