ਹਿਸਾਰ ਜ਼ਿਲੇ ਦੇ ਹਾਂਸੀ ‘ਚ ਨੌਕਰੀ ਦਿਵਾਉਣ ਦੇ ਨਾਂ ‘ਤੇ 18 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਹਾਂਸੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨਾਰਨੌਂਦ ਦੇ ਵਾਸੀ ਵਾਰਡ ਨੰ. 2 ਰਾਜਮਲ ਅਤੇ ਦੂਜੇ ਦੋਸ਼ੀ ਦੀ ਪਛਾਣ ਧਰਮਬੀਰ ਵਾਸੀ ਸੀਂਕ, ਪਾਣੀਪਤ ਜ਼ਿਲਾ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਜਲਾਬ ਖੇੜੀ ਦੇ ਰਹਿਣ ਵਾਲੇ ਰਾਮਮੇਹਰ ਦੀ ਲੜਕੀ ਨੂੰ ਐਚਐਸਐਸਸੀ ਵਿੱਚ ਕਲਰਕ ਦੀ ਨੌਕਰੀ ਦਿਵਾਉਣ ਦੇ ਨਾਂ ’ਤੇ 18 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਿਸ ਤੋਂ ਬਾਅਦ ਰਾਮਮੇਹਰ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਤੇ ਜਿਸ ਤੋਂ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਰਾਜਮਲ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਪੁਲੀਸ ਨੇ ਧਰਮਬੀਰ ਨੂੰ ਇੱਕ ਦਿਨ ਦੇ ਰਿਮਾਂਡ ’ਤੇ ਲਿਆ ਹੈ। ਰਿਮਾਂਡ ਦੌਰਾਨ ਹੀ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।