harbhajan reached help farmers:ਹਰਭਜਨ ਮਾਨ ਏਨੀਂ ਦਿਨੀਂ ਆਪਣੇ ਜੱਦੀ ਪਿੰਡ ਖੇਮੁਆਣਾ ‘ਚ ਸਮਾਂ ਬਿਤਾ ਰਹੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਖੇਤਾਂ ‘ਚ ਨਜ਼ਰ ਆ ਰਹੇ ਨੇ । ਖੇਤਾਂ ‘ਚ ਝੋਨਾ ਲਗਾਇਆ ਜਾ ਰਿਹਾ ਹੈ । ਇਸ ਵੀਡੀਓ ‘ਚ ਉਹ ਕਹਿੰਦੇ ਸੁਣਾਈ ਦੇ ਰਹੇ ਹਨ ਕਿ ਜੂਨ ਜੁਲਾਈ ‘ਚ ਜਿਸ ਤਰ੍ਹਾਂ ਅਸੀਂ ਅਖਾੜੇ ਲਗਾਉਂਦੇ ਹਾਂ ਉਸੇ ਤਰ੍ਹਾਂ ਝੋਨਾ ਲਗਾਉਣਾ ਹੁੰਦਾ ਹੈ।ਅਖਾੜਾ ਲਗਾੳੇੁਣਾ ਵੀ ਝੋਨਾ ਲਗਾਉਣ ਤੋਂ ਘੱਟ ਨਹੀਂ।
ਉਨ੍ਹਾਂ ਦਾ ਇਹ ਵੀਡੀਓ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਬੀਤੇ ਦਿਨੀਂ ਉਨ੍ਹਾਂ ਦੇ ਪੁੱਤਰ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਜਿਸ ‘ਚ ਉਹ ਟ੍ਰੈਕਟਰ ਦੀ ਸਵਾਰੀ ਕਰਦੇ ਹੋਏ ਨਜ਼ਰ ਆਏ ਸਨ।ਹਰਭਜਨ ਮਾਨ ਅਜਿਹੇ ਕਲਾਕਾਰ ਹਨ ਜੋ ਜ਼ਮੀਨ ਨਾਲ ਜੁੜੇ ਹੋਏ ਹਨ ਅਤੇ ਉਹ ਕਿਤੇ ਵੀ ਚਲੇ ਜਾਣ ਪਰ ਪੰਜਾਬ ਅਤੇ ਆਪਣੇ ਪਿੰਡ ਦੇ ਨਾਲ ਉਨ੍ਹਾਂ ਦਾ ਖ਼ਾਸ ਮੋਹ ਹੈ ।ਅਕਸਰ ਉਹ ਆਪਣੇ ਪਿੰਡ ਦੀਆਂ ਯਾਦਾਂ ਸਾਂਝੀਆਂ ਕਰਦੇ ਹਨ ।
ਉਨ੍ਹਾਂ ਦੇ ਸੰਗੀਤਕ ਸਫ਼ਰ ਦੀ ਗੱਲ ਕੀਤੀ ਜਾਵੇ ਤਾਂ ਕਈ ਦਹਾਕਿਆਂ ਤੋਂ ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰਦੇ ਆ ਰਹੇ ਨੇ । ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕੇ ਹਨ ਅਤੇ ਕਈ ਗੀਤ ਵੀ ਉਹ ਕੱਢ ਚੁੱਕੇ ਹਨ । ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਸਿੰਗਰ ਹਰਭਜਨ ਮਾਨ ਸੋਸ਼ਲ ਮੀਡੀਆ ਤੇ ਬਹੁਤ ਐਕਟਿਵ ਹਨ ਅਤੇ ਆਪਣੇ ਖੂਬਸੂਰਤ ਆਵਾਜ ਅਤੇ ਗੀਤਾਂ ਨਾਲ ਲੋਕਾਂ ਨਾਮ ਮਨੋਰੰਜਨ ਕਰਦੇ ਰਹਿੰਦੇ ਹਨ ਅਤੇ ਇਹ ਹੀ ਨਹੀਂ ਉਹ ਆਪਣੇ ਪਿੰਡ ਨਾਲ ਜੁੜੀਆਂ ਕਈ ਯਾਦਾਂ ਵੀ ਸਾਂਝੀਆਂ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਵਲੋਂ ਸ਼ੇਅਰ ਕੀਤੀਆਂ ਵੀਡੀਓ ਉਨ੍ਹਾਂ ਦੇ ਫੈਨਜ਼ ਨੂੰ ਵੀ ਕਾਫੀ ਪਸੰਦ ਆਉਂਦੀਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਹਰਭਜਨ ਮਾਨ ਅਜਿਹੇ ਗਾਇਕ ਹਨ ਜੋ ਆਪਣੇ ਜਮੀਨ ਨਾਲ ਜੁੜੇ ਹੋਏ ਹਨ ਅਤੇ ਉਹ ਆਮ ਲੋਕਾਂ ਨਾਮ ਮਿਲਦੇ ਹੋਏ ਵੀ ਆਪਣੇ ਵਿੱਚ ਅਹਿਮ ਬਿਲਕੁਲ ਵੀ ਨਹੀਂ ਦਿਖਾਉਂਦੇ ਅਤੇ ਆਪਣੇ ਫੈਨਜ਼ ਨਾਲ ਵੀ ਆਮ ਲੋਕਾਂ ਦੀ ਤਰ੍ਹਾਂ ਵਰਤਾਅ ਕਰਦੇ ਹੋਏ ਦਿਖਾਈ ਦਿੰਦੇ ਹਨ।