ਕ੍ਰਿਕਟ ਭਾਰਤ ਅਤੇ ਪਾਕਿਸਤਾਨ ਦੋਨਾਂ ਵਿੱਚ ਬਹੁਤ ਮਸ਼ਹੂਰ ਹੈ। ਭਾਰਤ ਵਿੱਚ ਕ੍ਰਿਕਟ ਨੂੰ ਧਰਮ ਮੰਨਿਆ ਜਾਂਦਾ ਹੈ। ਜਦੋਂ ਵੀ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਮੈਚ ਹੁੰਦਾ ਹੈ ਤਾਂ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹੁੰਦੇ ਹਨ। ਟੀ-20 ਵਿਸ਼ਵ ਕੱਪ 2024 ਵਿੱਚ ਭਾਰਤੀ ਟੀਮ ਨੇ ਪਾਕਿਸਤਾਨੀ ਟੀਮ ਨੂੰ 6 ਦੌੜਾਂ ਨਾਲ ਹਰਾਇਆ। ਇਸ ਮੈਚ ‘ਤੇ ਚਰਚਾ ਦੌਰਾਨ ਪਾਕਿਸਤਾਨ ਦੇ ਸਾਬਕਾ ਖਿਡਾਰੀ ਕਾਮਰਾਨ ਅਕਮਲ ਨੇ ਅਰਸ਼ਦੀਪ ਸਿੰਘ ਨੂੰ ਲੈ ਕੇ ਸਿੱਖ ਭਾਈਚਾਰੇ ਦਾ ਮਜ਼ਾਕ ਉਡਾਇਆ, ਜਿਸ ਤੋਂ ਬਾਅਦ ਹਰਭਜਨ ਸਿੰਘ ਨੂੰ ਗੁੱਸਾ ਆਇਆ ਤੇ ਉਨ੍ਹਾਂ ਪਾਕਿਸਤਾਨੀ ਕ੍ਰਿਕਟਰ ਨੂੰ ਖੂਬ ਝਾੜ ਪਾਈ।
ਭਾਰਤ ਖਿਲਾਫ ਮੈਚ ‘ਚ ਪਾਕਿਸਤਾਨੀ ਟੀਮ ਨੂੰ ਆਖਰੀ ਓਵਰ ‘ਚ ਜਿੱਤ ਲਈ 18 ਦੌੜਾਂ ਦੀ ਲੋੜ ਸੀ। ਫਿਰ ਅਰਸ਼ਦੀਪ ਸਿੰਘ ਨੇ ਗੇਂਦਬਾਜ਼ੀ ਦੀ ਜ਼ਿੰਮੇਵਾਰੀ ਸੰਭਾਲੀ। ਉਸ ਨੇ ਇਕ ਪਾਕਿਸਤਾਨੀ ਨਿਊਜ਼ ਚੈਨਲ ‘ਤੇ ਅਰਸ਼ਦੀਪ ਸਿੰਘ ਅਤੇ ਸਿੱਖ ਭਾਈਚਾਰੇ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਵੀਡੀਓ ‘ਚ ਉਹ ਕਹਿੰਦੇ ਹੋਏ ਨਜ਼ਰ ਆ ਰਿਹਾ ਹੈ, ਦੇਖੋ ਅਰਸ਼ਦੀਪ ਸਿੰਘ ਨੇ ਆਖਰੀ ਓਵਰ ਕਰਨਾ ਹੈ। ਕੁਝ ਵੀ ਹੋ ਸਕਦਾ ਹੈ। ਫਿਰ… 12 ਵੱਜ ਗਏ ਨੇ। ਇਸ ਤੋਂ ਬਾਅਦ ਉਹ ਉੱਚੀ-ਉੱਚੀ ਹੱਸਦਾ ਨਜ਼ਰ ਆ ਰਿਹਾ ਹੈ। ਉਹ ਉੱਥੇ ਮੌਜੂਦ ਹੋਰ ਲੋਕਾਂ ਨਾਲ ਹੱਸਦਾ ਹੈ।
ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਨੇ ਕਾਮਰਾਨ ਅਕਮਲ ਦੇ ਬਿਆਨ ਦੀ ਨਿੰਦਾ ਕੀਤੀ ਹੈ। ਇਸ ‘ਤੇ ਹਰਭਜਨ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਦੇ ਹੋਏ ਲਿਖਿਆ, ‘ਲੱਖ ਦੀ ਲਾਅਨਤ ਤੇਰੇ ਕਾਮਨਰਾਨ ਅਕਮਲ। ਤੁਹਾਨੂੰ ਆਪਣਾ ਗੰਦਾ ਮੂੰਹ ਖੋਲ੍ਹਣ ਤੋਂ ਪਹਿਲਾਂ ਸਿੱਖਾਂ ਦਾ ਇਤਿਹਾਸ ਜਾਣਨਾ ਚਾਹੀਦਾ ਹੈ। ਅਸੀਂ ਸਿੱਖਾਂ ਮਾਵਾਂ-ਭੈਣਾਂ ਨੂੰ ਬਚਾਇਆ ਸੀ ਜਦੋਂ ਉਨ੍ਹਾਂ ਨੂੰ ਹਮਲਾਵਰਾਂ ਨੇ ਅਗਵਾ ਕੀਤਾ ਸੀ। ਉਸ ਵੇਲੇ ਸਮਾਂ 12 ਵਜੇ ਦਾ ਸੀ।ਸ਼ਰਮ ਆਉਣੀ ਚਾਹੀਦੀ ਏ…। ਕੁਝ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਏ। ਅਮਰੀਕਾ ਲਈ ਖੇਡਣ ਵਾਲੇ ਜਸਕਰਨ ਮਲਹੋਤਰਾ ਨੇ ਵੀ ਕਾਮਰਾਨ ਅਕਮਲ ਨੂੰ ਝਾੜ ਪਾਈ ਹੈ।
ਇਹ ਵੀ ਪੜ੍ਹੋ : ਅਗਲੇ 5 ਦਿਨ ਗਰਮੀ ਢਾਹੇਗੀ ਕਹਿ.ਰ, 45 ਡਿਗਰੀ ਤੱਕ ਪਹੁੰਚੇਗਾ ਪਾਰਾ! ਅਲਰਟ ਜਾਰੀ
ਕਾਮਰਾਨ ਅਕਮਲ ਨੂੰ ਆਪਣੇ ਬਿਆਨ ਨੂੰ ਲੈ ਕੇ ਕਾਫੀ ਅਲੋਚਨਾ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਉਸ ਨੇ ਮੁਆਫੀ ਮੰਗ ਲਈ ਹੈ। ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਦੇ ਹੋਏ ਉਸ ਨੇ ਲਿਖਿਆ ਕਿ ਮੈਨੂੰ ਆਪਣੀ ਹਾਲੀਆ ਟਿੱਪਣੀਆਂ ‘ਤੇ ਬਹੁਤ ਅਫਸੋਸ ਹੈ ਅਤੇ ਹਰਭਜਨ ਸਿੰਘ ਅਤੇ ਸਿੱਖ ਭਾਈਚਾਰੇ ਤੋਂ ਮੁਆਫੀ ਮੰਗਦਾ ਹਾਂ। ਮੇਰੇ ਸ਼ਬਦ ਗਲਤ ਅਤੇ ਅਪਮਾਨਜਨਕ ਸਨ। ਮੈਂ ਸਾਰੇ ਸਿੱਖਾਂ ਦਾ ਸਤਿਕਾਰ ਕਰਦਾ ਹਾਂ। ਮੇਰਾ ਕਿਸੇ ਨੂੰ ਠੇਸ ਪਹੁੰਚਾਉਣ ਦਾ ਇਰਾਦਾ ਨਹੀਂ ਸੀ। ਮੈਂ ਮੁਆਫ਼ੀ ਮੰਗਦਾ ਹਾਂ।
ਵੀਡੀਓ ਲਈ ਕਲਿੱਕ ਕਰੋ -: