ਚੰਡੀਗੜ੍ਹ ਦੇ ਮਲੋਆ ਸਥਿਤ ਸਰਕਾਰੀ ਸਕੂਲ ਨੇੜੇ ਖਾਲੀ ਮੈਦਾਨ ਵਿੱਚ ਅੱਜ 20 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਰੈਲੀ ਹੈ। ਇਸ ਦੇ ਲਈ ਭਾਜਪਾ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੱਖ-ਵੱਖ ਆਗੂਆਂ ਨੂੰ ਵੱਖ-ਵੱਖ ਖੇਤਰਾਂ ਵਿਚ ਭੀੜ ਜੁਟਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸ ਰੈਲੀ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ (ਆਪ) ਨੂੰ ਝਟਕਾ ਲੱਗਾ ਹੈ। ਚੰਡੀਗੜ੍ਹ ਦੇ ਦਿੱਗਜ ਨੇਤਾ ਹਰਮੋਹਨ ਧਵਨ ਦੇ ਬੇਟੇ ਵਿਕਰਮ ਧਵਨ ਨੇ ‘ਆਪ’ ਛੱਡ ਦਿੱਤੀ ਹੈ। ਉਹ ਅੱਜ ਯੋਗੀ ਆਦਿਤਿਆਨਾਥ ਦੀ ਰੈਲੀ ਦੌਰਾਨ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਇਹ ਥਾਂ ਭਾਜਪਾ ਵੱਲੋਂ ਜਾਣਬੁੱਝ ਕੇ ਚੁਣੀ ਗਈ ਹੈ। ਕਿਉਂਕਿ ਮਲੋਆ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਛੋਟੇ ਫਲੈਟਾਂ ਵਿੱਚ ਰਹਿਣ ਵਾਲੇ ਵੋਟਰਾਂ ਦੀ ਗਿਣਤੀ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਵੱਧ ਹੈ। ਇਸ ਲਈ ਉਨ੍ਹਾਂ ਨੂੰ ਭਾਜਪਾ ਦੇ ਹੱਕ ਵਿੱਚ ਭੁਗਤਾਉਣ ਲਈ ਮਲੋਆ ਵਿੱਚ ਪ੍ਰੋਗਰਾਮ ਉਲੀਕਿਆ ਗਿਆ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਹਰਮੋਹਨ ਧਵਨ ਚੰਡੀਗੜ੍ਹ ਦੇ ਇੱਕ ਦਿੱਗਜ ਆਗੂ ਰਹੇ ਹਨ। ਉਨ੍ਹਾਂ ਨੇ ਆਪਣਾ ਸਿਆਸੀ ਸਫ਼ਰ 1977 ਵਿੱਚ ਸ਼ੁਰੂ ਕੀਤਾ ਸੀ। ਉਨ੍ਹਾਂ ਨੂੰ 1981 ਵਿੱਚ ਜਨਤਾ ਪਾਰਟੀ ਦਾ ਮੁਖੀ ਬਣਾਇਆ ਗਿਆ ਸੀ। 1989 ਵਿੱਚ, ਉਹ ਚੰਡੀਗੜ੍ਹ ਤੋਂ ਸੰਸਦ ਮੈਂਬਰ ਚੁਣੇ ਗਏ ਅਤੇ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਸਰਕਾਰ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰੀ ਬਣਾਏ ਗਏ। 2014 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।