ਲੋਕ ਸਭਾ ਹਲਕਾ ਜਲੰਧਰ ਜ਼ਿਮਨੀ ਚੋਣਾਂ ਦਾ ਜਿ਼ੰਮਾ ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੌਂਪ ਦਿੱਤਾ ਹੈ। ਪਾਰਟੀ ਨੇ ਚੋਣਾਂ ਲਈ ਕੈਬਨਿਟ ਮੰਤਰੀ ਚੀਮਾ ਨੂੰ ਚੋਣ ਇੰਚਾਰਜ ਬਣਾਇਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਇਸ ਜ਼ਿੰਮੇਵਾਰੀ ਲਈ ਮੰਤਰੀ ਚੀਮਾ ਨੂੰ ਮੁਬਾਰਕਾਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਮੀਦ ਪ੍ਰਗਟਾਈ ਕਿ ਉਹ ਇਹ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
ਬੀਤੇ ਦਿਨ ਇਨ੍ਹਾਂ ਚੋਣਾਂ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨਿਆ ਗਿਆ ਸੀ, ਜੋਕਿ ਇੱਕ ਦਿਨ ਪਹਿਲਾਂ ਹੀ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁਖ ਮੰਤਰੀ ਬਗਵੰਤ ਮਾਨ ਦੀ ਮੌਜੂਦਗੀ ਵਿੱਚ ਕਾਂਗਰਸ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ।
‘ਆਪ’ ਨੇ ਪ੍ਰੈੱਸ ਬਿਆਨ ਵਿੱਚ ਕਿਹਾ ਸੀ ਕਿ ਰਿੰਕੂ ਚੰਗੇ ਅਕਸ ਤੇ ਸਾਫ ਆਚਰਣਵਾਲੇ ਨੇਤਾ ਹਨ ਤੇ ਜਲੰਧੜ ਦੇ ਲੋਕਾਂ ਵਿੱਚ ਉ੍ਹਾਂ ਦੀ ਕਾਫੀ ਮਜ਼ਬੂਤ ਪਕੜ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਸੁਸ਼ੀਲ ਕੁਮਾਰ ਰਿੰਕੂ ਦੇ ਨਾਂ ਦਾ ਇਨ੍ਹਾਂ ਚੋਣਾਂ ਲਈ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : ‘ਕੋਰੋਨਾ ਨੂੰ ਹਲਕੇ ‘ਚ ਨਾ ਲਓ, 10 ਤੇ 11 ਅਪ੍ਰੈਲ ਨੂੰ ਹੋਵੇਗੀ ਮੌਕ ਡਰਿੱਲ’- ਕੇਂਦਰ ਨੇ ਰਾਜਾਂ ਨੂੰ ਕੀਤਾ ਅਲਰਟ
ਦੱਸ ਦੇਈਏ ਕਿ ਸਾਂਸਦ ਸੰਤੋਖ ਚੌਧਰੀ ਦੇ ਦਿਹਾਂਤ ਮਗਰੌਂ ਜਲੰਧਰ ਲੋਕ ਸਭਾ ਸੀਟ ਖਾਲੀ ਹੋ ਗਈ ਸੀ। ਇਸ ਸੀਟ ‘ਤੇ 10 ਮਈ ਨੂੰ ਵੋਟਾਂ ਹੋਣੀਆਂ ਹਨ। ਨਤੀਜੇ 13 ਮਈ ਨੂੰ ਆਉਣਗੇ। 20 ਅਪ੍ਰੈਲ ਨੂੰ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਰੀਕ ਹੈ। ਸੁਸ਼ੀਲ ਕੁਮਾਰ ਿਰੰਕੂ ਨੇ 2017 ਵਿੱਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਪਹਿਲੀ ਵਾਰ ਚੋਣ ਲੜੀ ਸੀ, ਜਿਸ ਵਿੱਚ ਉਹ ਆਪਣੇ ਮੁਕਾਬਲੇਬਾਜ਼ ਨੂੰ 17334 ਵੋਟਾਂ ਨਾਲ ਹਰਾ ਕੇ ਵਿਧਾਨ ਸਭਾ ਪਹੁੰਚੇ ਸਨ।
ਵੀਡੀਓ ਲਈ ਕਲਿੱਕ ਕਰੋ -: