ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ੍ਹੇ ਵਿਚ ਬਠਿੰਡਾ-ਚੰਡੀਗੜ੍ਹ ਸੜਕ ‘ਤੇ ਬਰਨਾਲਾ ਬਾਈਪਾਸ ‘ਤੇ ਇਕ ਫਲਾਈਓਵਰ ਦੇ ਨਿਰਮਾਣ ਕੰਮ ਵਿਚ ਤੇਜ਼ੀ ਲਿਆਉਣ ਲਈ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਤੋਂ ‘ਵਿਅਕਤੀਗਤ ਦਖਲ’ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦੇ ਸ਼ੁਰੂ ਹੋਣ ਵਿਚ ਦੇਰੀ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਅਸਹੂਲਤ ਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਗਡਕਰੀ ਨੂੰ ਲਿਖੀ ਚਿੱਠੀ ਵਿਚ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਫਲਾਈਓਵਰ ਦੇ ਨਿਰਮਾਣ ਦੀ ਮਨਜ਼ੂਰੀ ਦੇਣ ਦੇ ਬਾਅਦ ਇਸ ਮਾਮਲੇ ‘ਤੇ 7 ਸਤੰਬਰ 2021 ਨੂੰ ਮੰਤਰੀ ਵਲੋਂ ਆਯੋਜਿਤ ਇਕ ਵਰਚੂਅਲ ਮੀਟਿੰਗ ਵਿਚ ਇਸ ਬਾਰੇ ਚਰਚਾ ਕੀਤੀ ਗਈ ਸੀ। ਉਨ੍ਹਾਂ ਕਿਹਾ ਪਰ ਕੁਝ ਪ੍ਰਸ਼ਾਸਨਿਕ ਕਾਰਨਾਂ ਤੋਂ ਪ੍ਰਾਜੈਕਟ ਦਾ ਕੰਮ ਰੋਕ ਦਿੱਤਾ ਗਿਆ ਸੀ ਜਿਸ ‘ਤੇ ਜਲਦ ਧਿਆਨ ਦੇਣ ਦੀ ਲੋੜ ਹੈ।
ਇਹ ਵੀ ਪੜ੍ਹੋ : ਜਹਾਜ਼ ਦੇ ਇੰਜਣ ‘ਚ ਫਸਿਆ ਏਅਰਪੋਰਟ ‘ਤੇ ਕੰਮ ਕਰਨ ਵਾਲਾ ਕਰਮਚਾਰੀ,ਹੋਈ ਦਰਦਨਾਕ ਮੌਤ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਖੇਤਰ ਦੁਰਘਟਨਾ ਸੰਭਾਵਿਤ ਖੇਤਰ ਹੈ ਤੇ ਸਰਦੀਆਂ ਵਿਚ ਧੁੰਦ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਸਿਮਰਤ ਬਾਦਲ ਨੇ ਅਪੀਲ ਕੀਤੀ ਕਿ ਪ੍ਰਸ਼ਾਸਨਿਕ ਰੁਕਾਵਟਾਂ ਨੂੰ ਦੂਰ ਕੀਤਾ ਜਾਵੇ ਤਾਂ ਕਿ ਬਾਈਪਾਸ ਦੇ ਨਿਰਮਾਣ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਹੋ ਸਕੇ।
ਵੀਡੀਓ ਲਈ ਕਲਿੱਕ ਕਰੋ -: