ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਨੀਤ ਸਿੰਘ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਹੁਣ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਵੀ ਉਸ ਦੇ ਹੱਕ ‘ਚ ਉਤਰੇ ਹਨ
ਐਕਸ ‘ਤੇ ਪੋਸਟ ਕਰਕੇ ਆਪਣਾ ਸਮਰਥਨ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਅਸੀਂ ਤੁਹਾਡੇ ਨਾਲ ਹਾਂ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਭਾਰਤ ‘ਤੇ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਨੇ ਬਿਨਾਂ ਕਿਸੇ ਸਬੂਤ ਦੇ ਇਹ ਬਿਆਨ ਦਿੱਤਾ ਹੈ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਸ਼ੁਭਨੀਤ ਸਿੰਘ ਦੇ ਭਾਰਤ ਵਿੱਚ ਕਈ ਪ੍ਰੋਗਰਾਮਾਂ ‘ਤੇ ਪਾਬੰਦੀ ਵੀ ਲਗਾ ਦਿੱਤੀ ਗਈ ਸੀ। ਇਸ ਦੇ ਨਾਲ ਹੀ ਬੋਟ ਕੰਪਨੀ ਨੇ ਉਸ ਤੋਂ ਆਪਣੀ ਸਪਾਂਸਰਸ਼ਿਪ ਵੀ ਵਾਪਸ ਲੈ ਲਈ ਸੀ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ੁਭ ਦੇ ਸਮਰਥਨ ‘ਚ ਸਾਹਮਣੇ ਆਏ ਸਨ, ਜਦਕਿ ਹੁਣ ਹਰਸਿਮਰਤ ਕੌਰ ਨੇ ਵੀ ਉਨ੍ਹਾਂ ਦਾ ਸਮਰਥਨ ਕੀਤਾ ਹੈ। ਹਰਸਿਮਰਤ ਕੌਰ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਦੇ ਹੋਏ ਲਿਖਿਆ ਕਿ ਗਾਇਕ ਸ਼ੁਭ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ।
ਉਨ੍ਹਾਂ ਕਿਹਾ ਕਿ ਤੁਹਾਨੂੰ ਆਪਣੀ ਦੇਸ਼ ਭਗਤੀ ਸਾਬਤ ਕਰਨ ਦੀ ਲੋੜ ਨਹੀਂ ਕਿਉਂਕਿ ਤੁਸੀਂ ਪੰਜਾਬ ਅਤੇ ਭਾਰਤ ਦੇ ਮਾਣਮੱਤੇ ਪੁੱਤਰ ਹੋ। ਉਨ੍ਹਾਂ ਨੇ ਅਕਾਲੀ ਦਲ ਦੀ ਤਰਫੋਂ ਦੇਸ਼ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸ਼ੁਭ ਅਤੇ ਪੰਜਾਬ ਲਈ ਬੋਲਣ ਵਾਲੇ ਹੋਰਨਾਂ ਨੂੰ ਦੇਸ਼ ਧ੍ਰੋਹੀ ਕਰਾਰ ਦੇਣ ਦੀਆਂ ਸਾਜ਼ਿਸ਼ਾਂ ਦਾ ਸ਼ਿਕਾਰ ਨਾ ਬਣੋ।
ਇਹ ਵੀ ਪੜ੍ਹੋ : SBI ਤੇ BOB ਬੈਂਕ ਗਾਹਕਾਂ ਲਈ ਅਹਿਮ ਖਬਰ, 30 ਸਤੰਬਰ ਤੱਕ ਨਿਪਟਾ ਲਓ ਇਹ ਕੰਮ, RBI ਦਾ ਸਖਤ ਨਿਰਦੇਸ਼
ਦੱਸ ਦੇਈਏ ਕਿ ਕੈਨੇਡੀਅਨ-ਪੰਜਾਬੀ ਗਾਇਕ ਸ਼ੁਭ ਨੇ ਸੋਸ਼ਲ ਮੀਡੀਆ ‘ਤੇ ਭਾਰਤ ਦਾ ਗਲਤ ਨਕਸ਼ਾ ਪੋਸਟ ਕੀਤਾ ਸੀ। ਉਦੋਂ ਤੋਂ ਹੀ ਭਾਰਤ ਵਿੱਚ ਉਸ ਦਾ ਸਖ਼ਤ ਵਿਰੋਧ ਹੋ ਰਿਹਾ ਸੀ। ਮੁੰਬਈ ਵਿੱਚ ਉਨ੍ਹਾਂ ਦਾ ਪ੍ਰੋਗਰਾਮ ਵੀ ਰੱਦ ਕਰ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: