ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਕੰਵਰਪਾਲ ਗੁਰਜਰ ਨੂੰ ਦਿਲ ਦਾ ਦੌਰਾ ਪਿਆ ਹੈ। ਯਮੁਨਾਨਗਰ ਦੇ ਨਾਗਲ ਪੱਟੀ ਪਿੰਡ ਵਿਚ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੇ ਭਾਰਤ ਜਨ ਸੰਕਲਪ ਯਾਤਰਾ ਤਹਿਤ ਜਨ ਸਭਾ ਕੀਤੀ। ਇਸੇ ਦੌਰਾਨ ਕੈਬਨਿਟ ਮੰਤਰੀ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਹਾਰਟ ਅਟੈਕ ਦੇ ਤੁਰੰਤ ਬਾਅਦ ਪ੍ਰਤਾਪ ਨਗਰ ਹਸਪਾਤਲ ਲਿਜਾਇਆ ਗਿਆ।
ਜਿਥੋਂ ਉਨ੍ਹਾਂ ਨੂੰ ਡਾਕਟਰਾਂ ਨੇ ਪੀਜੀਆਈ ਰੈਫਰ ਕੀਤਾ ਹੈ। ਮੌਜੂਦਾ ਸਮੇਂ ਕੈਬਨਿਟ ਮੰਤਰੀ ਯਮੁਨਾਨਗਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਹਨ। ਕੰਵਰਪਾਲ ਗੁਰਜਰ ਨੂੰ ਜਲਦ ਹੀ ਯਮੁਨਾਨਗਰ ਸਿਵਲ ਹਸਪਤਾਲ ਤੋਂ ਵੈਂਟੀਲੇਟਰ ਐਂਬੂਲੈਂਸ ਨਾਲ ਗਾਬਾ ਹਸਪਤਾਲ ਭੇਜਿਆ ਗਿਆ।
ਇਹ ਵੀ ਪੜ੍ਹੋ : ਕਰਨਾਲ ‘ਚ ਪ੍ਰੀਖਿਆ ਦੇ ਕੇ ਵਾਪਸ ਪਰਤ ਰਹੇ ਫੌਜੀ ਦੀ ਮੌ.ਤ, 9 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਗਾਬਾ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਕੰਵਰਪਾਲ ਗੁਰਜਰ ਦੀ ਹਾਲਤ ਠੀਕ ਹੈ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਹਸਪਤਾਲ ਵਿਚ ਉਨ੍ਹਾਂ ਦੀ ਸਿਹਤ ਨੂੰ ਡਾਕਟਰ ਲਗਾਤਾਰ ਦੇਖ ਰਹੇ ਹਨ। ਕੈਬਨਿਟ ਮੰਤਰੀ ਦੀ ਸਿਹਤ ਨੂੰ ਲੈ ਕੇ ਹਸਪਤਾਲ ਤੋਂ ਜਲਦ ਹੀ ਸੂਚਨਾ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਕੰਵਰਪਾਲ ਯਮੁਨਾਨਗਰ ਜ਼ਿਲ੍ਹੇ ਦੀ ਤਹਿਸੀਲ ਛਛਰੌਲੀ ਦੇ ਬਹਾਦੁਰਪੁਰ ਦਾ ਰਹਿਣ ਵਾਲਾ ਹੈ। ਉਹ ਹਰਿਆਣਾ ਵਿਧਾਨ ਸਭਾ ਵਿੱਚ ਜਗਾਧਰੀ ਤੋਂ ਵਿਧਾਇਕ ਹਨ।
ਵੀਡੀਓ ਲਈ ਕਲਿੱਕ ਕਰੋ : –