ਦੇਸ਼ ਵਿੱਚ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ਤੱਕ ਟਰੈਕਟਰਾਂ ਨਾਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ।
ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। 13 ਫਰਵਰੀ ਤੋਂ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਨੇ ਵੀ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਨੇ ਸਰਹੱਦ ‘ਤੇ ਕਿਸਾਨਾਂ ਨਾਲ ਨਜਿੱਠਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੰਬਾਲਾ ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਦੇ ਨਾਲ-ਨਾਲ ਕੰਡਿਆਲੀ ਤਾਰ ਦੇ ਪ੍ਰਬੰਧ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ –
ਇੰਨਾ ਹੀ ਨਹੀਂ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ‘ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੂੰ ਨੋਟਿਸ ਦੇਣ ਦੇ ਨਾਲ-ਨਾਲ ਸਖ਼ਤ ਚੇਤਾਵਨੀ ਵੀ ਦਿੱਤੀ ਗਈ ਹੈ। ਅੰਬਾਲਾ ਦੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਿਨਾਂ ਅੰਦੋਲਨ ਵਿੱਚ ਹਿੱਸਾ ਨਹੀਂ ਲੈਣਾ ਚਾਹੀਦਾ। ਜੇਕਰ ਕੋਈ ਵਿਅਕਤੀ ਬਿਨਾਂ ਇਜਾਜ਼ਤ ਇਸ ਅੰਦੋਲਨ ਵਿੱਚ ਹਿੱਸਾ ਲੈਂਦਾ ਪਾਇਆ ਗਿਆ ਤਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।