ਕਿਸਾਨ ਅੰਦੋਲਨ ਕਾਰਨ ਸ਼ੰਭੂ ਬਾਰਡਰ ‘ਤੇ ਤਾਇਨਾਤ ਜੀਆਰਪੀ ਦੇ 52 ਸਾਲਾ ਸਬ-ਇੰਸਪੈਕਟਰ ਹੀਰਾ ਲਾਲ ਦਾ ਅੱਜ ਅਚਾਨਕ ਦੇਹਾਂਤ ਹੋ ਗਿਆ। ਸਬ-ਇੰਸਪੈਕਟਰ ਲਾਲ ਦੀ ਡਿਊਟੀ ਦੌਰਾਨ ਅਚਾਨਕ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਅੰਬਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਨਹੀਂ ਬਚਾਇਆ ਜਾ ਸਕੇ। ਹਰਿਆਣਾ ਦੀ ਡੀਜੀਪੀ ਸ਼ਤਰੂਜੀਤ ਕਪੂਰ ਨੇ ਸਬ-ਇੰਸਪੈਕਟਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ।
ਸਬ-ਇੰਸਪੈਕਟਰ ਹੀਰਾ ਲਾਲ ਦੇ ਦੇਹਾਂਤ ਦੀ ਖਬਰ ਨਾਲ ਪੁਲਿਸ ਬਲ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਵਿਚ ਸੋਗ ਦਾ ਮਾਹੌਲ ਹੈ। ਉਹ ਆਪਣੀ ਡਿਊਟੀ ਪ੍ਰਤੀ ਲਗਨ ਅਤੇ ਲੋਕਾਂ ਦੀ ਸੇਵਾ ਪ੍ਰਤੀ ਵਚਨਬੱਧਤਾ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦਾ ਅਚਾਨਕ ਦੁਨੀਆ ਛੱਡ ਕੇ ਜਾਣਾ ਸਾਡੇ ਲਈ ਬਹੁਤ ਦੁਖਦ ਹੈ ਤੇ ਇਹ ਉਨ੍ਹਾਂ ਚੁਣੌਤੀਪੂਰਨ ਹਾਲਾਤਾਂ ਵਿਚ ਡਟੇ ਰਹਿਣ ਵਾਲਾ ਸਾਡੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਕੀਤੇ ਗਏ ਬਲਿਦਾਨਾਂ ਨੂੰ ਯਾਦ ਦਿਵਾਉਂਦਾ ਹੈ।
ਇਹ ਵੀ ਪੜ੍ਹੋ : PSPCL ਮੁਲਾਜ਼ਮਾਂ ਨੂੰ ਮਾਨ ਸਰਕਾਰ ਦਾ ਤੋਹਫਾ, ਅਧਿਕਾਰੀਆਂ ਦੀਆਂ ਤਨਖਾਹਾਂ ‘ਚ ਵੱਡੇ ਪੱਧਰ ‘ਤੇ ਕੀਤਾ ਵਾਧਾ
ਹਰਿਆਣਾ ਦੇ ਪੁਲਿਸ ਡੀਜੀਪੀ ਸ਼ਤਰੂਜੀਤ ਕਪੂਰ ਨੇ ਸਬ-ਇੰਸਪੈਕਟਰ ਹੀਰਾ ਲਾਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਬ-ਇੰਸਪੈਕਟਰ ਹੀਰਾਲਾਲ ਹਮੇਸ਼ਾ ਆਪਣੇ ਫਰਜ਼ਾਂ ਨੂੰ ਪੂਰੀ ਲਗਨ ਨਾਲ ਨਿਭਾਉਂਦੇ ਸਨ। ਉਨ੍ਹਾਂ ਦੀ ਮੌਤ ਪੁਲਿਸ ਫੋਰਸ ਲਈ ਵੱਡਾ ਨੁਕਸਾਨ ਹੈ।