ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਦਾ ਅਸਰ ਦਿਸਣਾ ਸ਼ੁਰੂ ਹੋ ਗਿਆ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵੀਰਵਾਰ ਨੂੰ ਲੋਕਾਂ ਦੇ ਪੱਖ ਵਿੱਚ ਆਪਣੇ ਸਾਰੇ ਕਰਮਚਾਰੀਆਂ ਤੇ ਸਟਾਫ ਨੂੰ ਨਿਰਦੇਸ਼ ਦਿੱਤੇ ਗਏ।
ਇਨ੍ਹਾਂ ਨਿਰਦੇਸ਼ਾਂ ਵਿੱਚ ਸਾਰੇ ਕਰਮਚਾਰੀਆਂ ਨੂੰ ਸਮੇਂ ਦੀ ਪਾਬੰਦੀ, ਹਸਪਤਾਲ ਦੀ ਸਾਫ-ਸਫਾਈ ਦਾ ਖਾਸ ਧਿਆਨ ਰੱਖਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਹਸਪਤਾਲ ਵਿੱਚ ਮੁਫਤ ਟੈਸਟ ਤੇ ਦਵਾਈਆਂ ਉਪਲਬਧ ਕਰਵਾਉਣ ਲਈ ਪ੍ਰਬੰਧ ਕਰਨ, ਸਟਾਫ ਨੂੰ ਪੂਰੀ ਯੂਨੀਫਾਰਮ ਪਹਿਨਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ।
ਸਾਰੇ ਡਾਕਟਰ ਤੇ ਪੈਰਾ-ਮੈਡੀਕਲ ਸਟਾਫ ਨੂੰ ਚਿੱਟਾ ਕੋਟ ਪਹਿਨਣਾ ਅਧਿਕਾਰੀਆਂ ਦੇ ਸ਼ਨਾਖਤੀ ਕਾਰਡ ਰੱਖਣ ਤੇ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਨਰਮ ਵਿਵਹਾਰ ਕਰਨ ਲਈ ਵੀ ਕਿਹਾ ਗਿਆ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਨੇ ਸਾਰੇ ਸਿਵਲ ਤੇ ਪੁਲਿਸ ਅਫਸਰਾਂ ਨੂੰ ਵੀ ਕਿਹਾ ਹੈ ਕਿ ਸਭ ਜਨਤਾ ਦੇ ਨੌਕਰ ਹਨ ਤੇ ਪੂਰੀ ਈਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦਾ ਗਲਤ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: