ਪੰਜਾਬ ਵਿੱਚ ਵਾਪਰੇ ਕੁਦਰਤ ਦੇ ਇਸ ਕਹਿਰ ਵਿਚਾਲੇ ਹੜ੍ਹਾਂ ਕਾਰਨ ਕਈ ਲੋਕ ਬੇਘਰ ਹੋ ਗਏ ਹਨ। ਇਨ੍ਹਾਂ ਲੋਕਾਂ ਦੀ ਮਦਦ ਲਈ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਨਗੇ। ਦੂਜੇ ਪਾਸੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਨੇ ਵੀ ਆਪਣੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਦੇਣ ਦਾ ਐਲਾਨ ਕੀਤਾ ਹੈ।
ਸਿਹਤ ਮੰਤਰੀ ਨੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹੜ੍ਹਾਂ ਤੋਂ ਬਾਅਦ ਮਹਾਂਮਾਰੀ ਨਾ ਫੈਲੇ। ਫਿਲਹਾਲ ਉਹ ਜ਼ਿਲ੍ਹਾ ਹੈੱਡਕੁਆਰਟਰ ਦਾ ਦੌਰਾ ਕਰਨ ਲਈ ਮੁਹਾਲੀ ਪੁੱਜੇ ਹੋਏ ਹਨ। ਦੂਜੇ ਪਾਸੇ ਮੰਤਰੀ ਬਲਬੀਰ ਸਿੰਘ ਨੇ ਨਦੀ ‘ਚ ਨੱਥ ਚੂੜਾ ਪਾਉਣ ਬਾਰੇ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਨਾ ਕਰੋ, ਜਦੋਂ ਪਾਣੀ ਦਾ ਪੱਧਰ ਘੱਟਣ ਲੱਗਾ ਤਾਂ ਤੁਸੀਂ ਨੱਥ ਚੂੜਾ ਲੈ ਕੇ ਉਥੇ ਪਹੁੰਚ ਗਏ, ਉਸ ਵੇਲੇ ਲੈ ਕੇ ਆਉਂਦੇ ਜਦੋਂ ਹੜ੍ਹ ਦਾ ਪਾਣੀ ਲੋਕਾਂ ਦੇ ਘਰਾਂ ਤੇ ਫਸਲਾਂ ਨੂੰ ਬਰਬਾਦ ਕਰ ਰਿਹਾ ਸੀ।
ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਵਾਰ ਪੰਜਾਬ ਵਿੱਚ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇਗੀ, ਜਿਸ ਵਿੱਚ ਸਿਰਫ ਜ਼ਮੀਨ ਹੀ ਨਹੀਂ, ਘਰਾਂ ਦੇ ਨੁਕਸਾਨ, ਮਵੇਸ਼ੀਆਂ ਦੇ ਨੁਕਸਾਨ ਨੂੰ ਵੀ ਦਰਜ ਕੀਤ ਜਾਵੇਗਾ। ਉਸ ਮੁਤਾਬਕ ਪਰਿਵਾਰਾਂ ਨੂੰ ਮੁਆਵਜ਼ਾ ਮਿਲੇਗਾ।
ਇਹ ਵੀ ਪੜ੍ਹੋ : ਹੜ੍ਹ ਵਾਲੇ ਇਲਾਕੇ ‘ਚ ਪਹੁੰਚੇ CM ਮਾਨ ਵੱਲੋਂ ਮੁਆਵਜ਼ੇ ਦਾ ਐਲਾਨ, ਗਲ ਲੱਗ ਭੁੱਬਾਂ ਮਾਰ ਰੋਇਆ ਬਜ਼ੁਰਗ
ਇਸੇ ਵਿਚਾਲੇ ਮੌਸਮ ਵਿਭਾਗ ਨੇ ਪੰਜਾਬ ਦੇ 2 ਜ਼ਿਲ੍ਹਿਆਂ ਬਠਿੰਡਾ ਤੇ ਮਾਨਸਾ ਵਿੱਚ ਅਗਲੇ ਤਿੰਨ ਘੰਟਿਆਂ ਵਿੱਚ ਮੀਂਹ ਦਾ ਅਲਰਟ ਦਿੱਤਾ ਹੈ। ਮੀਂਹ ਦੇ ਨਾਲ ਇਥੇ 30 ਤੋਂ 40 km ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ।
ਵੀਡੀਓ ਲਈ ਕਲਿੱਕ ਕਰੋ -: