Asthma Patients Winter care: ਸਰਦੀਆਂ ਵਿਚ ਜਿੱਥੇ ਠੰਡ ‘ਚ ਅਲੱਗ-ਅਲੱਗ ਚੀਜ਼ਾਂ ਨੂੰ ਖਾਣ ਦਾ ਮਜ਼ਾ ਲਿਆ ਜਾਂਦਾ ਹੈ। ਉੱਥੇ ਹੀ ਦੂਜੇ ਪਾਸੇ ਇਸ ਮੌਸਮ ਵਿਚ ਬਿਮਾਰੀਆਂ ਦਾ ਸ਼ਿਕਾਰ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਖ਼ਾਸਕਰ ਅਸਥਮਾ ਦੇ ਮਰੀਜ਼ਾਂ ਲਈ ਇਸ ਦੌਰਾਨ ਸਮੱਸਿਆਵਾਂ ਵੱਧ ਜਾਂਦੀਆਂ ਹਨ। ਉਨ੍ਹਾਂ ਨੂੰ ਸਾਹ ਲੈਣ ‘ਚ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਦਰਅਸਲ ਠੰਡ ਦੇ ਕਾਰਨ ਅਸਥਮਾ ਦੇ ਮਰੀਜ਼ਾਂ ਦੀ ਸਾਹ ਨਲੀ ਸੁੰਘੜਨ ਜਾਂ ਉੱਥੇ ਸੋਜ ਦੀ ਸ਼ਿਕਾਇਤ ਹੋਣ ਦੇ ਨਾਲ ਕਫ਼ ਦੀ ਪ੍ਰੇਸ਼ਾਨੀ ਵੱਧਦੀ ਹੈ। ਅਜਿਹੇ ‘ਚ ਇਨ੍ਹਾਂ ਲੋਕਾਂ ਨੂੰ ਸਰਦੀਆਂ ਵਿੱਚ ਆਪਣਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੁੰਦੀ ਹੈ। ਤਾਂ ਆਓ ਅਸੀਂ ਤੁਹਾਨੂੰ ਅੱਜ ਕੁਝ ਟਿਪਸ ਦੱਸਦੇ ਹਾਂ ਜਿਨ੍ਹਾਂ ਦਾ ਪਾਲਣ ਕਰਕੇ ਅਸਥਮਾ ਦੇ ਮਰੀਜ਼ ਠੰਡ ਵਿੱਚ ਆਪਣਾ ਵਧੀਆ ਤਰੀਕੇ ਨਾਲ ਬਚਾਅ ਕਰ ਸਕਦੇ ਹਨ।
- ਸਰਦੀਆਂ ਵਿਚ ਜ਼ਿਆਦਾ ਠੰਡ ਹੋਣ ਕਾਰਨ ਵਾਤਾਵਰਣ ਵਿਚ ਆਕਸੀਜਨ ਦੀ ਕਮੀ ਰਹਿੰਦੀ ਹੈ। ਅਜਿਹੇ ‘ਚ ਅਸਥਮਾ ਦੇ ਮਰੀਜ਼ਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਹੈ। ਇਸ ਲਈ ਇਨ੍ਹਾਂ ਲੋਕਾਂ ਨੂੰ ਘੱਟ ਤੋਂ ਘੱਟ ਜਾਂ ਜ਼ਰੂਰਤ ਪੈਣ ‘ਤੇ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ।
- ਅਸਥਮਾ ਦੇ ਮਰੀਜ਼ਾਂ ਨੂੰ ਇੰਫੈਕਸ਼ਨ ਹੋਣ ਦਾ ਖ਼ਤਰਾ ਆਮ ਆਦਮੀ ਨਾਲੋਂ ਜ਼ਿਆਦਾ ਹੁੰਦਾ ਹੈ। ਅਜਿਹੇ ‘ਚ ਉਨ੍ਹਾਂ ਨੂੰ ਕਿਸੇ ਵੀ ਬਿਮਾਰ ਵਿਅਕਤੀ ਦੇ ਸੰਪਰਕ ਵਿੱਚ ਆਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
- ਇਨ੍ਹਾਂ ਲੋਕਾਂ ਨੂੰ ਠੰਡ ਤੋਂ ਬਚਣ ਲਈ ਗਰਮ ਕੱਪੜੇ ਪਾਉਣ ਦੇ ਨਾਲ ਸਰੀਰ ਨੂੰ ਚੰਗੀ ਤਰ੍ਹਾਂ ਢੱਕਣ ਦੀ ਜ਼ਰੂਰਤ ਹੁੰਦੀ ਹੈ। ਇਸਦੇ ਨਾਲ ਹੀ ਖਾਣ ‘ਚ ਸੂਪ, ਡਰਾਈ ਫਰੂਟਸ, ਹਰੀਆਂ ਸਬਜ਼ੀਆਂ ਆਦਿ ਗਰਮ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ। ਤਾਂ ਕਿ ਸਰੀਰ ਗਰਮ ਰਹੇ।
- ਕੋਰੋਨਾ ਤੋਂ ਬਚਣ ਲਈ ਹਰ ਕੋਈ ਸੇਫਟੀ ਲਈ ਮਾਸਕ ਪਾ ਕੇ ਰੱਖੋ। ਪਰ ਅਸਥਮਾ ਦੇ ਮਰੀਜ਼ਾਂ ਨੂੰ ਦੂਸ਼ਿਤ ਵਾਤਾਵਰਣ ਦੇ ਸੰਪਰਕ ਦੇ ਕਾਰਨ ਬਿਮਾਰ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਅਜਿਹੇ ‘ਚ ਲੋਕ ਬਿਨਾ ਮਾਸਕ ਦੇ ਘਰ ਤੋਂ ਬਾਹਰ ਜਾਣ ਦੀ ਗਲਤੀ ਨਾ ਕਰਨ।
- ਇਨ੍ਹਾਂ ਲੋਕਾਂ ਨੂੰ ਹਮੇਸ਼ਾਂ ਆਪਣੇ ਕੋਲ ਇਨਹੇਲਰ ਰੱਖਣਾ ਚਾਹੀਦਾ ਹੈ। ਤਾਂ ਜੋ ਲੋੜ ਪੈਣ ‘ਤੇ ਇਨਹੇਲਰ ਦੀ ਵਰਤੋਂ ਆਸਾਨੀ ਨਾਲ ਕੀਤੀ ਜਾ ਸਕੇ।
- ਠੰਡ ਦੇ ਕਾਰਨ ਲੋਕ ਘੱਟ ਪਾਣੀ ਪੀਂਦੇ ਹਨ। ਪਰ ਇਸ ਨਾਲ ਸਰੀਰ, ਪਾਚਨ ਤੰਤਰ ਅਤੇ ਇਮਿਊਨ ਸਿਸਟਮ ਹੌਲੀ ਹੋ ਸਕਦਾ ਹੈ। ਇਸ ਨਾਲ ਬਿਮਾਰੀਆਂ ਹੋਣ ਦਾ ਖ਼ਤਰਾ ਵੱਧਦਾ ਹੈ। ਅਜਿਹੇ ‘ਚ ਉਨ੍ਹਾਂ ਨੂੰ ਰੋਜ਼ਾਨਾ 8-10 ਗਲਾਸ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਠੰਡ ਤੋਂ ਬਚਣ ਲਈ ਹਲਕਾ ਗੁਣਗੁਣਾ ਪਾਣੀ ਪੀਓ।
- ਧੂੜ-ਮਿੱਟੀ ਦੇ ਸੰਪਰਕ ਵਿੱਚ ਆਉਣ ਨਾਲ ਅਸਥਮਾ ਦੇ ਮਰੀਜ਼ਾਂ ਨੂੰ ਸਾਹ ਦੀ ਸਮੱਸਿਆ ਹੋਣ ਲੱਗਦੀ ਹੈ। ਇਸ ਨਾਲ ਉਨ੍ਹਾਂ ਦੀ ਸਿਹਤ ਖਰਾਬ ਹੋ ਸਕਦੀ ਹੈ। ਅਜਿਹੇ ‘ਚ ਉਨ੍ਹਾਂ ਨੂੰ ਘਰ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
- ਅਸਥਮਾ ਦੇ ਮਰੀਜ਼ਾਂ ਨੂੰ ਇੰਫੈਕਸ਼ਨ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਅਜਿਹੇ ‘ਚ ਉਨ੍ਹਾਂ ਨੂੰ ਘਰ ਦੇ ਨਾਲ ਖ਼ੁਦ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਇਸਦੇ ਲਈ ਸਮੇਂ-ਸਮੇਂ ‘ਤੇ ਹੱਥ ਧੋਣੇ ਚਾਹੀਦੇ ਹਨ।
- ਤੰਬਾਕੂਨੋਸ਼ੀ ਅਤੇ ਤੰਬਾਕੂ ਦਾ ਸੇਵਨ ਕਰਨ ਨਾਲ ਸਾਹ ਲੈਣ ‘ਚ ਮੁਸ਼ਕਲ ਆਉਂਦੀ ਹੈ। ਅਜਿਹੇ ‘ਚ ਖਾਸ ਕਰਕੇ ਅਸਥਮਾ ਦੇ ਮਰੀਜ਼ਾਂ ਨੂੰ ਇਸ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।