Black Carrot benefits: ਲਾਲ ਗਾਜਰ ਬਾਰੇ ਤਾਂ ਹਰ ਕੋਈ ਜਾਣਦਾ ਹੈ ਪਰ ਕੀ ਕਦੇ ਕਿਸੇ ਨੇ ਕਾਲੇ ਰੰਗ ਦੀ ਗਾਜਰ ਦੇ ਬਾਰੇ ਸੁਣਿਆ ਹੈ? ਜੀ ਹਾਂ, ਇਹ ਕਾਲੇ ਰੰਗ ‘ਚ ਵੀ ਪਾਈ ਜਾਂਦੀ ਹੈ ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਗੱਲ ਜੇ ਕਾਲੀ ਗਾਜਰ ‘ਚ ਮੌਜੂਦ ਪੌਸ਼ਟਿਕ ਗੁਣਾਂ ਦੀ ਕਰੀਏ ਤਾਂ ਇਸ ਵਿਚ ਵਿਟਾਮਿਨ ਏ, ਬੀ, ਸੀ, ਕੈਲਸ਼ੀਅਮ, ਫਾਈਬਰ, ਪੋਟਾਸ਼ੀਅਮ, ਆਇਰਨ ਆਦਿ ਹੁੰਦੇ ਹਨ। ਇਸ ਦੇ ਸੇਵਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਅਤੇ ਦਿਲ ਸਿਹਤਮੰਦ ਰਹਿੰਦਾ ਹੈ। ਤਾਂ ਆਓ ਜਾਣਦੇ ਹਾਂ ਕਾਲੀ ਗਾਜਰ ਦੇ ਵੱਡੇ ਫਾਇਦਿਆਂ ਬਾਰੇ…
ਦਿਲ ਨੂੰ ਸਿਹਤਮੰਦ ਰੱਖੇ: ਪੋਸ਼ਕ ਤੱਤਾਂ ਨਾਲ ਭਰਪੂਰ ਕਾਲੀ ਗਾਜਰ ਦਾ ਸੇਵਨ ਕਰਨ ਨਾਲ ਦਿਲ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ। ਅਜਿਹੇ ‘ਚ ਹਾਰਟ ਅਟੈਕ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਹੁੰਦਾ ਹੈ। ਇਸ ਲਈ ਦਿਲ ਦੇ ਮਰੀਜ਼ਾਂ ਨੂੰ ਖ਼ਾਸਕਰ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਸਰਦੀਆਂ ਵਿਚ ਇਸ ਦੇ ਸੇਵਨ ਨਾਲ ਸ਼ੂਗਰ ਲੈਵਲ ਨੂੰ ਕੰਟਰੋਲ ਵਿਚ ਰੱਖਣ ਵਿਚ ਮਦਦ ਮਿਲਦੀ ਹੈ। ਅਜਿਹੇ ‘ਚ ਖਾਸ ਕਰਕੇ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਾਲੀ ਗਾਜਰ ਐਂਟੀ-ਆਕਸੀਡੈਂਟ, ਐਂਟੀ-ਵਾਇਰਲ, ਐਂਟੀ-ਬੈਕਟਰੀਅਲ ਗੁਣਾਂ ਨਾਲ ਭਰਪੂਰ ਹੁੰਦੀ ਹੈ। ਅਜਿਹੇ ‘ਚ ਇਸ ਨੂੰ ਲੈਣ ਨਾਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ। ਇਸ ਦੇ ਨਾਲ ਹੀ ਸਰੀਰ ਹੋਰ ਬਿਮਾਰੀਆਂ ਤੋਂ ਵੀ ਸੁਰੱਖਿਅਤ ਰਹਿੰਦਾ ਹੈ।
ਵਧੀਆ ਪਾਚਨ ਤੰਤਰ: ਪਾਚਨ ਤੰਤਰ ਨੂੰ ਤੰਦਰੁਸਤ ਰੱਖਣ ਲਈ ਕਾਲੀ ਗਾਜਰ ਦਾ ਸੇਵਨ ਸਭ ਤੋਂ ਵਧੀਆ ਆਪਸ਼ਨ ਹੈ। ਇਸ ਨਾਲ ਪੇਟ ਦੋ ਸਫ਼ਾਈ ਹੋਣ ਦੇ ਨਾਲ ਪਾਚਣ ‘ਚ ਸੁਧਾਰ ਆਉਂਦਾ ਹੈ। ਅਜਿਹੇ ‘ਚ ਕਬਜ਼, ਐਸਿਡਿਟੀ, ਪੇਟ ਵਿਚ ਦਰਦ, ਜਲਣ, ਬਦਹਜ਼ਮੀ ਆਦਿ ਦੀਆਂ ਮੁਸੀਬਤਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਦੇ ਸੇਵਨ ਨਾਲ ਸਰੀਰ ਦੀ ਇਮਿਊਨਿਟੀ ਵੱਧਦੀ ਹੈ। ਇਸ ਨਾਲ ਮੌਸਮੀ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ। ਇਸਦੇ ਨਾਲ ਤੁਹਾਨੂੰ ਹੋਰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ।
ਖੂਨ ਵਧਾਵੇ: ਅਨੀਮੀਆ ਦੇ ਮਰੀਜ਼ਾਂ ਨੂੰ ਸਰਦੀਆਂ ਵਿਚ ਕਾਲੀ ਗਾਜਰ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਵਿਚ ਆਇਰਨ ਹੋਣ ਦੇ ਨਾਲ ਖੂਨ ਦੀ ਕਮੀ ਪੂਰੀ ਹੋਣ ਦੇ ਨਾਲ ਇਸਨੂੰ ਸਾਫ ਕਰਨ ਵਿਚ ਮਦਦ ਮਿਲਦੀ ਹੈ। ਨਾਲ ਹੀ ਸਾਰੇ ਸਰੀਰ ਵਿਚ ਬਲੱਡ ਸਰਕੂਲੇਸ਼ਨ ਵਧੀਆ ਹੁੰਦਾ ਹੈ। ਅੱਜ ਦੇ ਸਮੇਂ ਵਿੱਚ ਹਰ ਤੀਜਾ ਵਿਅਕਤੀ ਵਧੇ ਭਾਰ ਤੋਂ ਪਰੇਸ਼ਾਨ ਹੈ। ਅਜਿਹੇ ‘ਚ ਇਸ ਨੂੰ ਕੰਟਰੋਲ ਕਰਨ ਲਈ ਡਾਇਟ ‘ਚ ਕਾਲੀ ਗਾਜਰ ਦਾ ਸੇਵਨ ਸਭ ਤੋਂ ਵਧੀਆ ਆਪਸ਼ਨ ਹੈ। ਇਸ ਵਿਚ ਫਾਈਬਰ ਹੋਣ ਕਾਰਨ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਜਿਹੇ ‘ਚ ਭੁੱਖ ਘੱਟ ਲੱਗਣ ਕਰਕੇ ਭਾਰ ਵਧਣ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ।
ਅੱਖਾਂ ਦੀ ਰੌਸ਼ਨੀ ਵਧਾਵੇ: ਵਿਟਾਮਿਨ ਏ, ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਕਾਲੀ ਗਾਜਰ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਵਿਚ ਮਦਦ ਮਿਲਦੀ ਹੈ। ਨਾਲ ਹੀ ਇਸ ਨਾਲ ਸਬੰਧਤ ਹੋਰ ਬਿਮਾਰੀਆਂ ਹੋਣ ਦਾ ਖਤਰਾ ਘੱਟ ਹੁੰਦਾ ਹੈ। ਸਰੀਰ ਦੇ ਨਾਲ-ਨਾਲ ਕਾਲੀ ਗਾਜਰ ਸਕਿਨ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਖੂਨ ਸਾਫ ਹੁੰਦਾ ਹੈ। ਅਜਿਹੇ ‘ਚ ਚਿਹਰੇ ਦਾ ਰੰਗਤ ਨਿਖਰ ਕੇ ਸਾਹਮਣੇ ਆਉਂਦੀ ਹੈ। ਨਾਲ ਹੀ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਵੀ ਮਦਦ ਮਿਲਦੀ ਹੈ। ਜੇ ਤੁਸੀਂ ਚਾਹੋ ਤਾਂ ਤੁਸੀਂ ਗਾਜਰ ‘ਚ ਮਲਾਈ, ਨਿੰਬੂ ਦਾ ਰਸ ਮਿਲਾਕੇ ਇਸ ਦਾ ਪੇਸਟ ਬਣਾ ਕੇ ਵੀ ਚਿਹਰੇ ‘ਤੇ ਲਗਾ ਸਕਦੇ ਹੋ।