Brown Rice health benefits: ਦੇਸ਼ ਦੇ ਲਗਭਗ ਹਰ ਹਿੱਸੇ ‘ਚ ਚੌਲ ਬਹੁਤ ਚਾਅ ਨਾਲ ਖਾਦੇ ਜਾਂਦੇ ਹਨ ਹਾਲਾਂਕਿ ਇਕ ਪਾਸੇ ਜਿੱਥੇ ਲੋਕ ਇਸ ਨੂੰ ਖਾਣਾ ਬਹੁਤ ਪਸੰਦ ਕਰਦੇ ਹਨ ਉੱਥੇ ਉਨ੍ਹਾਂ ਨੂੰ ਇਹ ਡਰ ਰਹਿੰਦਾ ਹੈ ਕਿ ਚੌਲ ਖਾਣ ਨਾਲ ਉਨ੍ਹਾਂ ਦਾ ਭਾਰ ਵਧ ਜਾਵੇਗਾ। ਚੌਲਾਂ ‘ਚ ਕੈਲੋਰੀ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਅਜਿਹੇ ‘ਚ ਕਈ ਵਾਰ ਲੋਕ ਇਸ ਨੂੰ ਖਾਣ ਤੋਂ ਪਰਹੇਜ਼ ਕਰਦੇ ਹਨ। ਖਾਸ ਤੌਰ ‘ਤੇ ਉਹ ਲੋਕ ਜਿਨ੍ਹਾਂ ਨੂੰ ਡਾਇਬਿਟੀਜ਼ ਦੀ ਸ਼ਿਕਾਇਤ ਰਹਿੰਦੀ ਹੈ ਪਰ ਜੇਕਰ ਤੁਹਾਨੂੰ ਚੌਲ ਖਾਣਾ ਪਸੰਦ ਹੈ ਅਤੇ ਹੈਲਥ ਦੀ ਵਜ੍ਹਾ ਨਾਲ ਤੁਸੀਂ ਚੌਲ ਨਹੀਂ ਖਾ ਪਾ ਰਹੇ ਤਾਂ ਬ੍ਰਾਊਨ ਰਾਈਸ ਤੁਹਾਡੇ ਲਈ ਬਿਹਤਰ ਵਿਕਲਪ ਰਹਿਣਗੇ। ਅੱਜ ਅਸੀਂ ਤੁਹਾਨੂੰ ਬ੍ਰਾਊਨ ਰਾਈਸ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਬਾਰੇ…
ਜੇਕਰ ਤੁਸੀਂ ਡਾਇਬਟੀਜ਼ ਦੇ ਮਰੀਜ਼ ਹੋ ਤਾਂ ਬ੍ਰਾਊਨ ਰਾਈਸ ਤੁਹਾਡੇ ਲਈ ਬਿਲਕੁਲ ਪਰਫੈਕਟ ਹਨ। ਇਸ ਵਿਚ ਕਾਫ਼ੀ ਮਾਤਰਾ ‘ਚ ਫਾਈਬਰ ਹੁੰਦਾ ਹੈ ਜੋ ਸਿਹਤ ਲਈ ਬੇਹੱਦ ਫਾਇਦੇਮੰਦ ਹੁੰਦਾ ਹੈ।
ਬ੍ਰਾਊਨ ਰਾਈਸ ਦੇ ਮੁਕਾਬਲੇ ਘੱਟ ਕੈਲਰੀ ਹੁੰਦੀ ਹੈ ਪਰ ਇਸ ਵਿਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ ਜਿਸ ਵਿਚ ਮੈਟਾਬੌਲਿਜ਼ਮ ਬਿਹਤਰ ਹੁੰਦਾ ਹੈ। ਜੇਕਰ ਤੁਸੀਂ ਵਜ਼ਨ ਘਟਾਉਣ ਦੀ ਸੋਚ ਰਹੇ ਹੋ ਤਾਂ ਬ੍ਰਾਊਨ ਰਾਈਸ ਖਾਣੇ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋਣਗੇ।
ਬ੍ਰਾਊਨ ਰਾਈਸ ਦੇ ਰੋਜ਼ਾਨਾ ਸੇਵਨ ਨਾਲ ਬਲੱਡ ਸ਼ੂਗਰ ਲੈਵਲ ਨਹੀਂ ਵਧਦਾ। ਨਾਲ ਹੀ ਇਸ ਦੇ ਇਸਤੇਮਾਲ ਨਾਲ ਡਾਇਬਟੀਜ਼ ਹੋਣ ਦੀ ਸੰਭਾਵਨਾ ਨਾ-ਬਰਾਬਰ ਹੋ ਜਾਂਦੀ ਹੈ।
ਬ੍ਰਾਊਨ ਰਾਈਸ ‘ਚ ਕੈਲਸ਼ੀਅਮ ਤੇ ਮੈਗਨੀਸ਼ੀਅਮ ਕਾਫ਼ੀ ਮਾਤਰਾ ‘ਚ ਹੁੰਦਾ ਹੈ ਤੇ ਇਹ ਤੱਤ ਹੱਡੀਆਂ ਲਈ ਬੇਹੱਦ ਜ਼ਰੂਰੀ ਹੈ।
ਕਲੈਸਟ੍ਰੋਲ ਲੈਵਲ ਵਧਣ ਨਾਲ ਦਿੱਲ ਨਾਲ ਜੁੜੀਆਂ ਬਿਮਾਰੀਆਂ ਦੇ ਘੇਰਨ ਦੀ ਸੰਭਾਵਨਾ ਕਾਫ਼ੀ ਵਧ ਜਾਂਦੀ ਹੈ। ਬ੍ਰਾਊਨ ਰਾਈਸ ਕਲੈਸਟ੍ਰੋਲ ਲੈਵਲ ਘਟਾਉਣ ‘ਚ ਮਦਦਗਾਰ ਸਾਬਿਤ ਹੁੰਦੇ ਹਨ।