Corona Virus Depression: ਦੇਸ਼ ਭਰ ਵਿਚ ਫੈਲੇ ਕੋਰੋਨਾ ਵਾਇਰਸ ਦੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਹਾਲਾਂਕਿ ਕੋਰੋਨਾ ਤੋਂ ਸੰਕ੍ਰਮਿਤ ਲੋਕਾਂ ਦੇ ਠੀਕ ਹੋਣ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਪਰ ਇੱਕ ਅਧਿਐਨ ਦੇ ਅਨੁਸਾਰ ਜੋ ਲੋਕ ਕੋਰੋਨਾ ਵਿਰੁੱਧ ਲੜਾਈ ਜਿੱਤ ਕੇ ਸਿਹਤਮੰਦ ਹੋਏ ਹਨ ਉਹ ਹੁਣ ਹੋਰ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਵਿੱਚੋਂ ਕੁਝ ਲੋਕ ਮਾਨਸਿਕ ਬਿਮਾਰੀਆਂ ਤੋਂ ਵੀ ਪ੍ਰੇਸ਼ਾਨ ਹਨ।
ਕੋਵਿਡ-19 ਤੋਂ ਠੀਕ ਹੋਣ ਤੋਂ ਬਾਅਦ ਹੋ ਰਹੀਆਂ ਬਿਮਾਰੀਆਂ
- ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਘਰ ਪਰਤੇ ਅੱਧੇ ਤੋਂ ਵੱਧ ਲੋਕ ਮਾਨਸਿਕ ਬਿਮਾਰੀਆ ਨਾਲ ਜੂਝ ਰਹੇ ਹਨ।
- ਜਿਨ੍ਹਾਂ ‘ਚ ਡਿਪ੍ਰੈਸ਼ਨ, Anxiety, Obsessive compulsive disorder, Post-traumatic stress disorder ਅਤੇ ਇਨਸੌਮਨੀਆ ਵਰਗੀਆਂ ਬਿਮਾਰੀਆਂ ਸ਼ਾਮਲ ਹਨ।
- ਇਸ ਤੋਂ ਇਲਾਵਾ ਜ਼ਿਆਦਾਤਰ ਲੋਕਾਂ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਇਟਲੀ ‘ਚ ਕੀਤੀ ਗਈ ਸਟੱਡੀ: ਮਿਲੀ ਜਾਣਕਾਰੀ ਅਨੁਸਾਰ ਇਹ ਅਧਿਐਨ ਇਟਲੀ ਦੇ ਇਕ ਹਸਪਤਾਲ ਵਿਚ ਕੀਤਾ ਗਿਆ ਹੈ। ਇਟਲੀ ਦੇ ਮਿਲਾਨ ਸ਼ਹਿਰ ਦੇ ਸੈਨ ਰਾਫੇਲ ਹਸਪਤਾਲ ਵਿਖੇ ਕੀਤੇ ਗਏ ਅਧਿਐਨ ਦੇ ਅਨੁਸਾਰ ਹਸਪਤਾਲ ਵਿੱਚ ਦਾਖਲ ਹੋਏ ਕੋਰੋਨਾ-ਪੀੜਤ ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਉਨ੍ਹਾਂ ‘ਚ ਮਾਨਸਿਕ ਬਿਮਾਰੀ ਦੇ ਸੰਕੇਤ ਦਿਖਾਈ ਦਿੱਤੇ। ਇਟਲੀ ਉਨ੍ਹਾਂ ਦੇਸ਼ਾਂ ਵਿਚੋਂ ਇਕ ਹੈ ਜਿਥੇ ਕੋਰੋਨਾ ਵਾਇਰਸ ਨੇ ਬਹੁਤ ਜ਼ਿਆਦਾ ਦਹਿਸ਼ਤ ਫੈਲਾਈ ਹੋਈ ਸੀ।
ਲੋਕਾਂ ਵਿੱਚ ਕਿੰਨੇ ਪ੍ਰਤੀਸ਼ਤ ਕਿਹੜੀ ਬਿਮਾਰੀ: ਮਿਲੀ ਜਾਣਕਾਰੀ ਅਨੁਸਾਰ ਜ਼ਿਆਦਾਤਰ ਲੋਕ ਨੀਂਦ ਨਾ ਆਉਣ ਦੀ ਸਮੱਸਿਆ ਤੋਂ ਗੁਜ਼ਰ ਰਹੇ ਹਨ। ਲਗਭਗ 40 ਪ੍ਰਤੀਸ਼ਤ ਲੋਕਾਂ ‘ਚ ਨੀਂਦ ਨਾ ਆਉਣ ਦੇ ਲੱਛਣ ਦਿਖਾਈ ਦਿੱਤੇ ਹਨ। ਇਸ ਦੇ ਨਾਲ ਹੀ 31 ਪ੍ਰਤੀਸ਼ਤ ਲੋਕ ਡਿਪ੍ਰੈਸ਼ਨ ਨਾਲ ਜੂਝ ਰਹੇ ਹਨ ਅਤੇ 42 ਪ੍ਰਤੀਸ਼ਤ ਲੋਕ anxiety ਨਾਲ ਜੂਝ ਰਹੇ ਹਨ। ਕੋਰੋਨਾ ਵਾਇਰਸ ਕਾਰਨ ਫੇਫੜਿਆਂ ਵਿਚ ਸੋਜ ਆ ਜਾਂਦੀ ਹੈ। ਜੋ ਸਰੀਰ ਦੇ ਬਾਕੀ ਹਿੱਸਿਆਂ ਵਿੱਚ ਹੌਲੀ-ਹੌਲੀ ਵੱਧਦੀ ਹੈ। ਕੋਰੋਨਾ ਦੇ ਮਰੀਜ਼ਾਂ ਵਿੱਚ ਇਹ ਸੋਜ਼ ਉਨ੍ਹਾਂ ਦੇ ਦਿਮਾਗ ਤੱਕ ਪਹੁੰਚ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਸਿਹਤ ਮਾਹਿਰਾਂ ਦੀ ਸਲਾਹ: ਕੋਰੋਨਾ ਵਾਇਰਸ ਕਾਰਨ ਮਾਨਸਿਕ ਬਿਮਾਰੀਆਂ ਦੇ ਵਾਧੇ ਨੂੰ ਦੇਖਦੇ ਹੋਏ ਸਿਹਤ ਮਾਹਰ ਲੋਕਾਂ ਨੂੰ ਸਾਫ਼-ਸਫ਼ਾਈ, ਸਮਾਜਕ ਦੂਰੀਆਂ, ਭੋਜਨ ਸੰਬੰਧੀ ਸਾਵਧਾਨੀਆਂ ਅਤੇ ਜ਼ਿਆਦਾ ਪਾਣੀ ਪੀਣ ਦੀ ਅਪੀਲ ਕਰ ਰਹੇ ਹਨ ਤਾਂ ਜੋ ਉਹ ਕੋਰੋਨਾ ਵਾਇਰਸ ਦੀ ਚਪੇਟ ‘ਚ ਆਉਣ ਤੋਂ ਬਚੇ ਰਹਿਣ। ਇਸ ਤੋਂ ਇਲਾਵਾ ਹਰ ਸਮੇਂ ਮਾਸਕ ਅਤੇ ਸੈਨੀਟਾਈਜ਼ਰ ਦੀ ਵਰਤੋਂ ਜ਼ਰੂਰ ਕਰੋ।