Curd Jaggery benefits: ਸਰੀਰ ਨੂੰ ਤੰਦਰੁਸਤ ਅਤੇ ਬਿਮਾਰੀਆਂ ਤੋਂ ਬਚਾਅ ਰੱਖਣ ਲਈ ਡਾਇਟ ਦਾ ਖ਼ਾਸ ਧਿਆਨ ਰੱਖਣ ਦੀ ਜ਼ਰੂਰਤ ਹੁੰਦੀ ਹੈ। ਖ਼ਾਸ ਤੌਰ ‘ਤੇ ਜਵਾਨੀ ‘ਚ ਪੌਸ਼ਟਿਕ ਚੀਜ਼ਾਂ ਨੂੰ ਖਾਣ ਨਾਲ ਬੁਢਾਪੇ ‘ਚ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦਾ ਘੱਟ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਕਈ ਲੋਕ ਵਿਸ਼ੇਸ਼ ਚੀਜ਼ਾਂ ਦਾ ਸੇਵਨ ਕਰਦੇ ਹਨ। ਪਰ ਆਪਣੀ ਰੋਜ਼ਾਨਾ ਡਾਇਟ ਵਿਚ ਸਿਰਫ 2 ਚੀਜ਼ਾਂ ਦਾ ਸੇਵਨ ਕਰਕੇ ਵੀ ਸਿਹਤ ਨੂੰ ਬਹੁਤ ਜਿਆਦਾ ਫ਼ਾਇਦੇ ਮਿਲ ਸਕਦੇ ਹਨ। ਤਾਂ ਆਓ ਜਾਣਦੇ ਹਾਂ ਉਨ੍ਹਾਂ ਚੀਜ਼ਾਂ ਬਾਰੇ…
ਅਸਲ ਵਿੱਚ ਉਹ 2 ਚੀਜ਼ਾਂ ਦਹੀਂ ਅਤੇ ਗੁੜ ਹਨ। ਵੈਸੇ ਤਾਂ ਲੋਕ ਦਹੀਂ ਵਿਚ ਖੰਡ ਮਿਲਾਕੇ ਖਾਣਾ ਪਸੰਦ ਕਰਦੇ ਹਨ। ਪਰ ਇਸ ਵਿਚ ਗੁੜ ਮਿਲਾ ਕੇ ਖਾਣ ਨਾਲ ਪਾਚਨ ਤੰਤਰ ਮਜ਼ਬੂਤ ਹੋਣ ਤੋਂ ਲੈ ਕੇ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਤਾਂ ਆਓ ਜਾਣਦੇ ਹਾਂ ਗੁੜੀ ਮਿਕਸਡ ਦਹੀਂ ਦਾ ਸੇਵਨ ਕਰਨ ਦੇ ਸਭ ਤੋਂ ਵਧੀਆ ਫਾਇਦੇ…
- ਦਹੀਂ ‘ਚ ਗੁੜ ਮਿਲਾ ਕੇ ਖਾਣ ਨਾਲ ਸਰੀਰ ਦਾ ਤਾਪਮਾਨ ਵਧੀਆ ਹੁੰਦਾ ਹੈ। ਅਜਿਹੇ ‘ਚ ਸਾਹ ਨਾਲ ਜੁੜੀ ਸਮੱਸਿਆ ਦੂਰ ਹੁੰਦੀ ਹੈ।
- ਔਰਤਾਂ ਨੂੰ ਅਕਸਰ ਪੀਰੀਅਡਜ ਦੇ ਦੌਰਾਨ ਅਸਹਿ ਦਰਦ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਗੁੜ ਮਿਕਸਡ ਦਹੀਂ ਦਾ ਸੇਵਨ ਕਰਨਾ ਲਾਭਕਾਰੀ ਹੁੰਦਾ ਹੈ। ਇਸ ਨੂੰ ਖਾਣ ਨਾਲ ਪੇਟ ਦੇ ਦਰਦ, ਐਸੀਡਿਟੀ ਆਦਿ ਤੋਂ ਰਾਹਤ ਮਿਲਦੀ ਹੈ।
- ਅਨੀਮੀਆ ਦੀ ਸ਼ਿਕਾਇਤ ਵਾਲੇ ਲੋਕਾਂ ਨੂੰ ਆਪਣੀ ਡਾਇਟ ਵਿਚ ਗੁੜ ਅਤੇ ਦਹੀਂ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਵਿਚ ਆਇਰਨ ਹੋਣ ਨਾਲ ਸਰੀਰ ਵਿਚ ਖੂਨ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਮਿਲਦੀ ਹੈ।
- ਭਾਰ ਵਧਣ ਕਾਰਨ ਸਰੀਰ ਬਿਮਾਰੀਆਂ ਦਾ ਸ਼ਿਕਾਰ ਹੋਣਾ ਸ਼ੁਰੂ ਹੋ ਜਾਂਦਾ ਹੈ। ਅਜਿਹੇ ‘ਚ ਗੁੜ ਅਤੇ ਦਹੀ ਖਾਣਾ ਲਾਭਕਾਰੀ ਹੁੰਦਾ ਹੈ। ਇਸ ਨਾਲ ਪੇਟ ਅਤੇ ਕਮਰ ਦੇ ਆਸ-ਪਾਸ ਜਮਾ ਐਕਸਟ੍ਰਾ ਚਰਬੀ ਘੱਟ ਹੋ ਕੇ ਮੈਟਾਬੋਲਿਜ਼ਮ ਨੂੰ ਵਧਾਉਣ ਵਿਚ ਸਹਾਇਤਾ ਮਿਲਦੀ ਹੈ। ਅਜਿਹੇ ‘ਚ ਵਜ਼ਨ ਕੰਟਰੋਲ ‘ਚ ਰਹਿੰਦਾ ਹੈ।
- ਸਰਦੀਆਂ ਵਿੱਚ ਮੌਸਮੀ ਬਿਮਾਰੀਆਂ ਹੋਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਅਜਿਹੇ ‘ਚ ਗੁੜ ਅਤੇ ਦਹੀ ਖਾਣਾ ਸਭ ਤੋਂ ਵਧੀਆ ਆਪਸ਼ਨ ਹੈ। ਇਨ੍ਹਾਂ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਪੋਟਾਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਇਮਿਊਨਿਟੀ ਵਧਣ ਦੇ ਨਾਲ ਸਰਦੀ, ਖੰਘ, ਜ਼ੁਕਾਮ ਆਦਿ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
- ਦਹੀਂ ਵਿਚ ਮੌਜੂਦ ਕੈਲਸ਼ੀਅਮ ਮਾਸਪੇਸ਼ੀਆਂ, ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤੀ ਦਿਵਾਉਣ ਦਾ ਕੰਮ ਕਰਦਾ ਹੈ। ਅਜਿਹੇ ‘ਚ ਸਰੀਰ ਦਾ ਵਧੀਆ ਵਿਕਾਸ ਹੋਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।
- ਇਸ ਦਾ ਸੇਵਨ ਨਾਲ ਪਾਚਨ ਕਿਰਿਆ ਮਜ਼ਬੂਤ ਹੋਣ ‘ਚ ਸਹਾਇਤਾ ਮਿਲਦੀ ਹੈ। ਅਜਿਹੇ ‘ਚ ਭੋਜਨ ਚੰਗੀ ਤਰ੍ਹਾਂ ਹਜ਼ਮ ਹੋਣ ਦੇ ਨਾਲ ਪੇਟ ਵਿੱਚ ਦਰਦ, ਐਸਿਡਿਟੀ, ਕਬਜ਼, ਬਦਹਜ਼ਮੀ ਆਦਿ ਤੋਂ ਬਚਾਅ ਰਹਿੰਦਾ ਹੈ।