Dates milk benefits: ਡ੍ਰਾਈ ਫਰੂਟਸ ਯਾਨਿ ਸੁੱਕੇ ਮੇਵੇਆਂ ਵਿਚ ਬਹੁਤ ਸਾਰੇ ਚਿਕਿਤਸਕ ਗੁਣ ਹੁੰਦੇ ਹਨ। ਇਨ੍ਹਾਂ ਦਾ ਰੋਜ਼ਾਨਾ ਸੇਵਨ ਕਰਨ ਨਾਲ ਸਰੀਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਬਣ ਜਾਂਦੀਆਂ ਹਨ, ਸਰੀਰ ਵਿਚ ਐਨਰਜ਼ੀ ਆਉਂਦੀ ਹੈ। ਅਜਿਹੇ ‘ਚ ਜੇ ਗੱਲ ਖਜੂਰ ਦੀ ਕਰੀਏ ਤਾਂ ਇਸ ਵਿੱਚ ਵਿਟਾਮਿਨ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਰੋਜ਼ਾਨਾ 2 ਖਜੂਰ ਨੂੰ ਦੁੱਧ ਵਿਚ ਮਿਲਾ ਕੇ ਪੀਣ ਨਾਲ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸਦਾ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿਣ ਦੇ ਨਾਲ ਇਮਿਊਨਿਟੀ ਵਧਾਉਣ ਵਿਚ ਸਹਾਇਤਾ ਕਰਦਾ ਹੈ। ਨਾਲ ਹੀ ਸਰੀਰ ਨਾਲ ਸੰਬੰਧਿਤ ਕਈ ਬਿਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ। ਤਾਂ ਆਓ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਖਜੂਰ ਦਾ ਦੁੱਧ ਪੀਣ ਨਾਲ ਸਰੀਰ ਨੂੰ ਕੀ ਫਾਇਦੇ ਹੁੰਦੇ ਹਨ। ਪਰ ਉਸ ਤੋਂ ਪਹਿਲਾਂ ਜਾਣੋ ਇਸ ਨੂੰ ਬਣਾਉਣਾ ਦਾ ਤਰੀਕਾ…
ਸਮੱਗਰੀ
- ਖਜੂਰ – 2
- ਦੁੱਧ – 1 ਗਲਾਸ
ਬਣਾਉਣ ਦਾ ਤਰੀਕਾ
- ਪਹਿਲਾਂ ਖਜੂਰ ਨੂੰ ਕੱਟ ਕੇ ਉਸ ਦੇ ਬੀਜ ਅਲੱਗ ਕਰ ਲਓ।
- ਹੁਣ ਪੈਨ ਵਿਚ ਦੁੱਧ ਅਤੇ ਖਜੂਰ ਪਾ ਕੇ 1-2 ਉਬਾਲ ਆਉਣ ਦਿਓ।
- ਉਬਾਲਣ ਤੋਂ ਬਾਅਦ ਇਸ ਨੂੰ ਠੰਡਾ ਕਰੋ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦਾ ਸੇਵਨ ਕਰੋ।
ਤਾਂ ਆਓ ਹੁਣ ਜਾਣਦੇ ਹਾਂ ਇਸ ਦੇ ਸੇਵਨ ਨਾਲ ਹੋਣ ਵਾਲੇ ਫਾਇਦਿਆਂ ਬਾਰੇ…
ਸ਼ੂਗਰ ਨੂੰ ਕਰੇ ਕੰਟਰੋਲ: ਸ਼ੂਗਰ ਹੋਣ ਦਾ ਮੁੱਖ ਕਾਰਨ ਸਰੀਰ ਵਿਚ ਬਲੱਡ ਸ਼ੂਗਰ ਲੈਵਲ ਦੀ ਮਾਤਰਾ ਵਧਣ ਨਾਲ ਹੈ। ਪਰ ਇਸ ਨੂੰ ਕੰਟਰੋਲ ਵਿਚ ਰੱਖਣ ਲਈ ਖਜੂਰ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਨੂੰ ਹਫਤੇ ਵਿਚ 2 ਤੋਂ 3 ਵਾਰ ਖਾਣ ਨਾਲ ਸ਼ੂਗਰ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਇਸ ਦੇ ਨਾਲ ਹੀ ਇਸ ਦਾ ਸੇਵਨ ਕਰਨ ਨਾਲ ਦਿਮਾਗ਼ ਵਧੀਆ ਢੰਗ ਨਾਲ ਕੰਮ ਕਰਦਾ ਹੈ। ਮਾਹਰਾਂ ਦੇ ਅਨੁਸਾਰ ਹਰ ਰੋਜ਼ ਦੁੱਧ ਦੇ ਨਾਲ 2 ਖਜੂਰ ਖਾਣ ਨਾਲ ਦਿਮਾਗ ਵਿੱਚ ਹੋਣ ਵਾਲੀ ਸੋਜ਼ ਨੂੰ ਘੱਟ ਕਰਨ ਵਿੱਚ ਸਹਾਇਤਾ ਕਰਦੀ ਹੈ। ਨਾਲ ਹੀ ਦਿਮਾਗ ਦੀਆਂ ਨਾੜਾਂ ਵਧੀਆ ਤਰੀਕੇ ਨਾਲ ਕੰਮ ਕਰਨ ਦੇ ਨਾਲ ਯਾਦ ਸ਼ਕਤੀ ਤੇਜ਼ ਹੋਣ ਵਿਚ ਮਦਦ ਮਿਲਦੀ ਹੈ।
ਬਲੱਡ ਪ੍ਰੈਸ਼ਰ ਕੰਟਰੋਲ: ਇਸ ਵਿਚ ਵਿਟਾਮਿਨ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਦੀ ਜ਼ਿਆਦਾ ਮਾਤਰਾ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦ ਕਰਦੀ ਹੈ। ਇਸੇ ਤਰ੍ਹਾਂ ਜੋ ਲੋਕ ਰੋਜ਼ਾਨਾ ਸੌਣ ਤੋਂ ਪਹਿਲਾਂ ਦੁੱਧ ਦੇ ਨਾਲ 2 ਖਜੂਰ ਖਾਂਦੇ ਹਨ। ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਵੱਧਣ ਦਾ ਖ਼ਤਰਾ ਘੱਟ ਰਹਿੰਦਾ ਹੈ। ਰੋਜ਼ਾਨਾ ਖਜੂਰ ਵਾਲੇ ਦੁੱਧ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਰਹਿੰਦਾ ਹੈ।
ਦਿਲ ਦਾ ਰੱਖੋ ਖ਼ਿਆਲ: ਅੱਜ ਦੁਨੀਆ ਭਰ ਦੇ ਬਹੁਤ ਸਾਰੇ ਲੋਕ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਸ਼ਿਕਾਰ ਹਨ। ਹਰ ਸਾਲ ਲੱਖਾਂ ਲੋਕ ਇਸ ਦੀ ਚਪੇਟ ‘ਚ ਆਉਣ ਕਾਰਨ ਮਰ ਰਹੇ ਹਨ। ਪਰ ਖਜੂਰ ਵਿਚ ਮੌਜੂਦ ਪੌਸ਼ਟਿਕ ਤੱਤ ਦਿਲ ਨੂੰ ਸਿਹਤਮੰਦ ਰੱਖਦੇ ਹਨ ਅਤੇ ਇਸ ਨਾਲ ਜੁੜੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਕਈ ਗੁਣਾ ਘੱਟ ਕਰਦੇ ਹਨ। ਇਸ ਵਿਚ ਮੌਜੂਦ ਕੈਰੋਟਿਨੋਇਡਜ਼ ਅਤੇ ਫੀਨੋਲੈਕਸ ਐਸਿਡ ਦਿਲ ਨੂੰ ਸਿਹਤਮੰਦ ਰੱਖਣ ਵਿਚ ਮਦਦ ਕਰਦੇ ਹਨ। ਅਜਿਹੇ ‘ਚ ਇਸ ਨਾਲ ਸਬੰਧਤ ਬਿਮਾਰੀਆਂ ਹੋਣ ਤੋਂ ਬਚਾਅ ਰਹਿੰਦਾ ਹੈ।
ਮਜ਼ਬੂਤ ਪਾਚਨ ਤੰਤਰ: ਮਾਹਰਾਂ ਦੇ ਅਨੁਸਾਰ ਖਜੂਰ ਵਿੱਚ ਜ਼ਿਆਦਾ ਮਾਤਰਾ ਵਿੱਚ ਫਾਈਬਰ ਹੋਣ ਦੇ ਨਾਲ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਸਹਾਇਤਾ ਕਰਦਾ ਹੈ। ਇਸ ਤਰੀਕੇ ਨਾਲ ਪਾਚਨ ਪ੍ਰਣਾਲੀ ਵਧੀਆ ਕੰਮ ਕਰਦੀ ਹੈ, ਇਹ ਪੇਟ ਨਾਲ ਸਬੰਧਤ ਸਮੱਸਿਆਵਾਂ ਨੂੰ ਦੂਰ ਰੱਖਦੀ ਹੈ। ਅਜਿਹੇ ‘ਚ ਡਾਇਟ ‘ਚ ਖਜੂਰਾਂ ਨੂੰ ਸ਼ਾਮਲ ਕਰਨ ਨਾਲ ਫਾਈਬਰ ਸਹੀ ਅਤੇ ਭਰਪੂਰ ਮਾਤਰਾ ਵਿੱਚ ਮਿਲਦਾ ਹੈ। ਖਜੂਰ ਵਿਚ ਵਿਟਾਮਿਨ, ਫਾਈਬਰ, ਆਇਰਨ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਰੋਜ਼ਾਨਾ ਐਂਟੀ-ਆਕਸੀਡੈਂਟ-ਨਾਲ ਭਰੇ ਖਜੂਰ ਦੇ ਦੁੱਧ ਦਾ ਸੇਵਨ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦਾ ਹੈ। ਇਸ ਤਰ੍ਹਾਂ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਅਜਿਹੇ ‘ਚ ਇਸਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਸਭ ਤੋਂ ਵਧੀਆ ਆਪਸ਼ਨ ਹੈ।
ਪ੍ਰੈਗਨੈਂਸੀ ‘ਚ ਫਾਇਦੇਮੰਦ: ਗਰਭ ਅਵਸਥਾ ਦੌਰਾਨ ਔਰਤਾਂ ਨੂੰ ਆਪਣੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਹੁੰਦਾ ਹੈ। ਅਜਿਹੇ ‘ਚ ਇੱਕ ਖੋਜ ਅਨੁਸਾਰ ਇਸ ਸਮੇਂ ਦੌਰਾਨ ਖਜੂਰ ਦਾ ਸੇਵਨ ਕਰਨਾ ਬਹੁਤ ਲਾਹੇਵੰਦ ਮੰਨਿਆ ਜਾਂਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਡਿਲਿਵਰੀ ਦੇ ਸਮੇਂ ਲੇਬਰ ਦਰਦ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਇਹ ਔਰਤਾਂ ਵਿਚ ਐਨਰਜ਼ੀ ਲੈਵਲ ਨੂੰ ਵਧਾਉਂਦਾ ਹੈ। ਇਸ ਦੇ ਨਾਲ ਹੀ ਇਹ ਪਾਇਆ ਗਿਆ ਹੈ ਕਿ ਇਸ ਦਾ ਸੇਵਨ ਕਰਨ ਨਾਲ ਗਰਭ ਅਵਸਥਾ ਵਿਚ ਮਹਿਲਾਵਾਂ ਨੂੰ ਜ਼ਿਆਦਾ ਊਰਜਾ ਮਿਲਦੀ ਹੈ।
ਮਜ਼ਬੂਤ ਹੱਡੀਆਂ: ਰੋਜ਼ਾਨਾ ਦੁੱਧ ਦੇ ਨਾਲ ਖਜੂਰ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਸ ਵਿਚ ਮੌਜੂਦ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ ਗੁਣ ਹੱਡੀਆਂ ਨੂੰ ਮਜ਼ਬੂਤ ਕਰਦੇ ਹਨ ਅਤੇ ਗਠੀਏ ਅਤੇ ਹੱਡੀਆਂ ਦੀ ਮੁਰੰਮਤ ਦੇ ਖ਼ਤਰੇ ਨੂੰ ਘੱਟ ਕਰਦੇ ਹਨ। ਇਸਦੇ ਨਾਲ ਮਾਸਪੇਸ਼ੀਆਂ ਦੇ ਦਰਦ ਤੋਂ ਰਾਹਤ ਦੇ ਨਾਲ ਚੰਗੀ ਨੀਂਦ ਲੈਣ ਵਿੱਚ ਸਹਾਇਤਾ ਕਰਦਾ ਹੈ।