Dehydration foods: ਮੌਸਮ ਭਾਵੇਂ ਕੋਈ ਵੀ ਹੋਵੇ ਆਪਣੀ ਡਾਇਟ ਦਾ ਚੰਗੀ ਤਰੀਕੇ ਨਾਲ ਖਿਆਲ ਨਾ ਕਾਰਨ ਤੁਹਾਨੂੰ ਬਹੁਤ ਸਾਰੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਗੱਲ ਗਰਮੀਆਂ ਦੇ ਦਿਨਾਂ ਦੀ ਕਰੀਏ ਤਾਂ ਇਸ ਸਮੇਂ ਸਭ ਤੋਂ ਜ਼ਿਆਦਾ ਡੀਹਾਈਡਰੇਸ਼ਨ ਯਾਨਿ ਸਰੀਰ ਵਿਚ ਪਾਣੀ ਦੀ ਕਮੀ ਹੋਣ ਜਾਣ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਲਈ ਰੋਜ਼ਾਨਾ 8-10 ਗਲਾਸ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਸਰੀਰ ਵਿਚ ਪਾਣੀ ਦੀ ਕਮੀ ਕਾਰਨ ਕਮਜ਼ੋਰੀ, ਸਿਰਦਰਦ, ਇਕਾਗਰਤਾ ਦੀ ਕਮੀ, ਪਾਚਨ ਪ੍ਰਣਾਲੀ ਕਮਜ਼ੋਰ ਆਦਿ ਦੀ ਪਰੇਸ਼ਾਨੀ ਹੋਣ ਲੱਗਦੀ ਹੈ। ਪਰ ਫ਼ਿਰ ਵੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਦਿਨ ਭਰ ਬਹੁਤ ਪਸੀਨਾ ਵਹਾਉਣ ਦੇ ਬਾਅਦ ਵੀ ਪਾਣੀ ਦੀ ਸਹੀ ਮਾਤਰਾ ਦਾ ਸੇਵਨ ਨਹੀਂ ਕਰ ਪਾਉਂਦੇ। ਅਜਿਹੇ ‘ਚ ਸਰੀਰ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਉਨ੍ਹਾਂ ਚੀਜ਼ਾਂ ਦਾ ਸੇਵਨ ਕੀਤਾ ਜਾ ਸਕਦਾ ਹੈ ਜਿਨ੍ਹਾਂ ‘ਚ ਪਾਣੀ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਅਜਿਹੀਆਂ 5 ਚੀਜ਼ਾਂ ਬਾਰੇ ਦੱਸਾਂਗੇ ਜਿਨ੍ਹਾਂ ਦਾ ਸੇਵਨ ਸਰੀਰ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਕਰਦਾ ਹੈ।
ਬ੍ਰੋਕਲੀ: ਸਰੀਰ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਬ੍ਰੋਕਲੀ ਦਾ ਸੇਵਨ ਸਭ ਤੋਂ ਵਧੀਆ ਆਪਸ਼ਨ ਹੈ। ਇਸ ਵਿਚ 89 ਪ੍ਰਤੀਸ਼ਤ ਪਾਣੀ ਦੀ ਮਾਤਰਾ ਹੋਣ ਦੇ ਨਾਲ ਸਰੀਰ ਨੂੰ ਸਾਰੇ ਪੌਸ਼ਟਿਕ ਤੱਤ ਮਿਲਣ ਦੇ ਨਾਲ ਪਾਣੀ ਦੀ ਕਮੀ ਪੂਰੀ ਹੋਣ ਵਿਚ ਮਦਦ ਮਿਲਦੀ ਹੈ। ਅਜਿਹੇ ‘ਚ ਇਸ ਨੂੰ ਸੁਪਰ ਫੂਡ ਵੀ ਕਿਹਾ ਜਾਂਦਾ ਹੈ। ਬ੍ਰੋਕਲੀ ਵਿਚ ਵਿਟਾਮਿਨ, ਕੈਲਸ਼ੀਅਮ, ਪ੍ਰੋਟੀਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ, ਐਂਟੀ-ਇੰਫਲਾਮੇਟਰੀ ਗੁਣ ਹੋਣ ਕਾਰਨ ਇਸ ਨੂੰ ਗਰਮੀ ਦੇ ਦਿਨਾਂ ‘ਚ ਖਾਣ ਨਾਲ ਇਸ ਮੌਸਮ ਵਿਚ ਸਕਿਨ ‘ਤੇ ਹੋਣ ਵਾਲੀ ਖੁਜਲੀ, ਜਲਣ ਅਤੇ ਐਲਰਜੀ ਤੋਂ ਰਾਹਤ ਮਿਲਦੀ ਹੈ। ਇਸ ਨੂੰ ਕੱਚੇ ਸਲਾਦ ਜਾਂ ਸਬਜ਼ੀ ਵਾਂਗ ਬਣਾ ਕੇ ਖਾਧਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਦਾ ਟੋਸਟ ਬਣਾ ਕੇ ਵੀ ਕੀਤਾ ਜਾ ਸਕਦਾ ਹੈ।
ਦਹੀਂ: ਦਹੀਂ ਵਿਚ ਪ੍ਰੋਟੀਨ, ਕੈਲਸ਼ੀਅਮ, ਆਇਰਨ, ਵਿਟਾਮਿਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਗੁਣ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਉਚਿਤ ਮਾਤਰਾ ‘ਚ ਮਿਲਣ ਦੇ ਨਾਲ ਡੀਹਾਈਡਰੇਸਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਵਿਚ ਮਦਦ ਮਿਲਦੀ ਹੈ। ਲਗਭਗ 85 ਪ੍ਰਤੀਸ਼ਤ ਪਾਣੀ ਦਹੀਂ ਵਿੱਚ ਪਾਇਆ ਜਾਂਦਾ ਹੈ। ਇਸ ਨਾਲ ਇਸ ਨੂੰ ਪ੍ਰੋਬਾਇਓਟਿਕ ਫੂਡ ਕਿਹਾ ਜਾਂਦਾ ਹੈ। ਅਜਿਹੇ ‘ਚ ਇਸ ਨੂੰ ਡਾਇਟ ਵਿਚ ਸ਼ਾਮਲ ਕਰਨ ਨਾਲ ਗਰਮੀ, ਐਲਰਜੀ, ਖੁਜਲੀ ਆਦਿ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
ਚੌਲ: ਗਰਮੀ ਦੇ ਦਿਨਾਂ ਵਿਚ ਪੱਕੇ ਹੋਏ ਚੌਲਾਂ ਦਾ ਸੇਵਨ ਕਰਨ ਨਾਲ ਡੀਹਾਈਡਰੇਸਨ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਇਸ ਵਿਚ ਲਗਭਗ 70 ਪ੍ਰਤੀਸ਼ਤ ਪਾਣੀ ਹੋਣ ਨਾਲ ਸਰੀਰ ਅੰਦਰ ਚੰਗੀ ਤਰ੍ਹਾਂ ਸਾਫ-ਸਫਾਈ ਹੋਣ ਦੇ ਸਾਰੇ ਲੋੜੀਂਦੇ ਤੱਤ ਸਹੀ ਮਾਤਰਾ ਵਿਚ ਮਿਲ ਜਾਂਦੇ ਹਨ। ਇਸ ਵਿਚ ਆਇਰਨ, ਕੈਲਸ਼ੀਅਮ, ਪ੍ਰੋਟੀਨ ਆਦਿ ਤੱਤ ਹੋਣ ਕਾਰਨ ਰੋਜ਼ 1 ਕੌਲੀ ਪੱਕੇ ਹੋਏ ਚੌਲਾਂ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ।
ਸੇਬ: ਜਿਵੇਂ ਕਿ ਕਿਹਾ ਜਾਂਦਾ ਹੈ ਰੋਜ਼ਾਨਾ 1 ਸੇਬ ਦਾ ਸੇਵਨ ਕਈ ਬਿਮਾਰੀਆਂ ਨੂੰ ਦੂਰ ਰੱਖਦਾ ਹੈ। ਇਸ ਦਾ ਸੇਵਨ ਸਰੀਰ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਕਰਦਾ ਹੈ। ਜੇਕਰ ਅਸੀਂ ਇਸ ਵਿਚ ਪਾਣੀ ਦੀ ਮਾਤਰਾ ਬਾਰੇ ਗੱਲ ਕਰੀਏ ਤਾਂ ਸੇਬ ਵਿਚ 86 ਪ੍ਰਤੀਸ਼ਤ ਪਾਣੀ ਹੁੰਦਾ ਹੈ। ਇਸ ਤੋਂ ਇਲਾਵਾ ਵਿਟਾਮਿਨ, ਕੈਲਸ਼ੀਅਮ, ਫਾਈਬਰ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੋਣ ਨਾਲ ਸਰੀਰ ਨੂੰ ਸਾਰੇ ਪੋਸ਼ਕ ਤੱਤ ਮਿਲਦੇ ਹਨ ਅਤੇ ਬਿਮਾਰੀਆਂ ਦਾ ਖ਼ਤਰਾ ਘੱਟ ਜਾਂਦਾ ਹੈ।
ਸਲਾਦ: ਹਰੀਆਂ ਸਬਜ਼ੀਆਂ ਤੋਂ ਤਿਆਰ ਸਲਾਦ ਖਾਣ ਨਾਲ ਸਰੀਰ ਵਿਚ ਪਾਣੀ ਦੀ ਕਮੀ ਤੇਜ਼ੀ ਨਾਲ ਪੂਰੀ ਹੋਣ ‘ਚ ਮਦਦ ਮਿਲਦੀ ਹੈ। ਇਸ ਵਿਚ ਤਕਰੀਬਨ 95 ਪ੍ਰਤੀਸ਼ਤ ਪਾਣੀ ਪਾਇਆ ਜਾਂਦਾ ਹੈ। ਇਸਦੇ ਨਾਲ ਹੀ ਵਿਟਾਮਿਨ, ਕੈਲਸ਼ੀਅਮ, ਆਇਰਨ, ਪ੍ਰੋਟੀਨ ਆਦਿ ਸਾਰੇ ਉਚਿਤ ਤੱਤ ਜ਼ਿਆਦਾ ਮਾਤਰਾ ਵਿੱਚ ਅਤੇ ਕੈਲੋਰੀ ਬਹੁਤ ਘੱਟ ਮਾਤਰਾ ‘ਚ ਹੋਣ ਨਾਲ ਇਮਿਊਨਿਟੀ ਵੱਧਣ ਸਰੀਰ ‘ਚ ਚੁਸਤੀ ਅਤੇ ਫੁਰਤੀ ਆਉਂਦੀ ਹੈ।