Dengue fever superfoods: ਡੇਂਗੂ ਬੁਖਾਰ ਮਲੇਰੀਆ ਦੀ ਤਰ੍ਹਾਂ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਪਰ ਜੇ ਅਸੀਂ ਡੇਂਗੂ ਦੀ ਗੱਲ ਕਰੀਏ ਤਾਂ ਇਸ ‘ਚ ਵਿਅਕਤੀ ਨੂੰ ਏਡੀਜ਼ ਮੱਛਰ ਕੱਟਦਾ ਹੈ। ਇਹ ਮੱਛਰ ਬਰਸਾਤ ਦੇ ਮੌਸਮ ਜਾਂ ਆਸ-ਪਾਸ ਦੀ ਗੰਦਗੀ ਕਾਰਨ ਫੈਲਦਾ ਹੈ। ਇਸ ਦਾ ਬੁਖਾਰ ਲਗਭਗ 2 ਹਫ਼ਤਿਆਂ ਤੱਕ ਰਹਿੰਦਾ ਹੈ। ਇਸ ਬੁਖਾਰ ਵਿੱਚ ਵਿਅਕਤੀ ਚਾਹੇ ਆਮ ਮਹਿਸੂਸ ਕਰ ਰਿਹਾ ਹੋਵੇ ਪਰ ਇਹ ਬਹੁਤ ਖ਼ਤਰਨਾਕ ਹੁੰਦਾ ਹੈ। ਇਸ ਬਿਮਾਰੀ ਦੇ ਵਧਣ ਜਾਂ ਸਹੀ ਸਮੇਂ ਤੇ ਇਲਾਜ ਹੋਣ ‘ਤੇ ਮਰੀਜ਼ ਦੀ ਜਾਨ ਵੀ ਜਾ ਸਕਦੀ ਹੈ। ਅਜਿਹੇ ‘ਚ ਇਸ ਤੋਂ ਬਚਣ ਲਈ ਦਵਾਈਆਂ ਦੇ ਨਾਲ ਤੁਹਾਡੀ ਖੁਰਾਕ ਦਾ ਵੀ ਵਿਸ਼ੇਸ਼ ਧਿਆਨ ਰੱਖਣ ਦੀ ਜ਼ਰੂਰਤ ਹੁੰਦੀ ਹੈ। ਤਾਂ ਆਓ ਜਾਣਦੇ ਹਾਂ ਡੇਂਗੂ ਦੇ ਮਰੀਜ਼ਾਂ ਨੂੰ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ?
ਸੰਤਰਾ: ਸੰਤਰਾ ਵਿਟਾਮਿਨ-ਸੀ ਦਾ ਮੁੱਖ ਸਰੋਤ ਹੈ। ਇਸ ਤੋਂ ਇਲਾਵਾ ਇਸ ‘ਚ ਸਾਰੇ ਲੋੜੀਂਦੇ ਵਿਟਾਮਿਨ ਅਤੇ ਖਣਿਜ ਮੌਜੂਦ ਹੁੰਦੇ ਹਨ। ਇਸ ਦੇ ਸੇਵਨ ਨਾਲ ਡੇਂਗੂ ਦੇ ਮਰੀਜ਼ਾਂ ਨੂੰ ਜਲਦੀ ਠੀਕ ਹੋਣ ਵਿਚ ਮਦਦ ਮਿਲਦੀ ਹੈ। ਨਾਲ ਹੀ ਸਰੀਰ ਨੂੰ ਸਾਰੇ ਪੋਸ਼ਕ ਤੱਤ ਮਿਲਦੇ ਹਨ।
ਨਾਰੀਅਲ ਪਾਣੀ: ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ, ਐਂਟੀ-ਬੈਕਟਰੀਅਲ ਗੁਣਾਂ ਨਾਲ ਭਰਪੂਰ ਨਾਰੀਅਲ ਪਾਣੀ ਡੇਂਗੂ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਸਰੀਰ ਵਿਚ ਪਾਣੀ ਦੀ ਕਮੀ ਪੂਰੀ ਹੋ ਜਾਂਦੀ ਹੈ। ਸਰੀਰ ਨੂੰ ਇਸ ਤੋਂ ਸਾਰੇ ਜ਼ਰੂਰੀ ਪੋਸ਼ਕ ਤੱਤ ਮਿਲਦੇ ਹਨ। ਡੇਂਗੂ ਦੇ ਮਰੀਜ਼ਾਂ ਨੂੰ ਠੀਕ ਹੋਣ ਲਈ ਭਾਰੀ ਮਾਤਰਾ ਵਿੱਚ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਅਜਿਹੇ ‘ਚ ਨਾਰੀਅਲ ਪਾਣੀ ਪੀਣਾ ਸਭ ਤੋਂ ਵਧੀਆ ਆਪਸ਼ਨ ਹੈ। ਇਸ ਵਿਚ ਮੌਜੂਦ ਇਲੈਕਟ੍ਰੋਲਾਈਟ ਤੱਤ ਸਰੀਰ ਵਿਚ ਤਰਲ ਪਦਾਰਥਾਂ ਦਾ ਸੰਤੁਲਨ ਕਰਕੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿਚ ਮਦਦ ਕਰਦੇ ਹਨ। ਅਜਿਹੇ ‘ਚ ਸਰੀਰ ਵਿੱਚ ਐਨਰਜ਼ੀ ਲੈਵਲ ਵੱਧਣ ਨਾਲ ਤੇਜ਼ੀ ਨਾਲ ਰਿਕਵਰੀ ਹੁੰਦੀ ਹੈ।
ਪਾਲਕ: ਪਾਲਕ ਵਿਚ ਵਿਟਾਮਿਨ, ਕੈਲਸੀਅਮ, ਆਇਰਨ, ਓਮੇਗਾ -3 ਫੈਟੀ ਐਸਿਡ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਇਮਿਊਨਿਟੀ ਨੂੰ ਮਜ਼ਬੂਤ ਕਰਨ ਵਿਚ ਸਹਾਇਤਾ ਮਿਲਦੀ ਹੈ। ਡੇਂਗੂ ਦੇ ਮਰੀਜ਼ ਇਸ ਦੀ ਸਬਜ਼ੀ, ਸੂਪ ਆਦਿ ਦੀ ਤਰ੍ਹਾਂ ਸੇਵਨ ਕਰ ਸਕਦੇ ਹਨ। ਇਸ ਦੇ ਨਾਲ ਹੀ ਅਨਾਰ ਵਿਚ ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਸ ਦਾ ਸੇਵਨ ਪਲੇਟਲੈਟਾਂ ਨੂੰ ਵਧਾਉਣ ਵਿਚ ਸਹਾਇਤਾ ਮਿਲਦੀ ਹੈ। ਸਰੀਰ ਵਿਚ ਖੂਨ ਦੀ ਕਮੀ ਨੂੰ ਦੂਰ ਕਰਨ ਦੇ ਨਾਲ ਇਹ ਥਕਾਵਟ ਅਤੇ ਕਮਜ਼ੋਰੀ ਨੂੰ ਦੂਰ ਕਰਨ ਵਿਚ ਸਹਾਇਤਾ ਕਰਦਾ ਹੈ।
ਤੇਲ ਅਤੇ ਮਸਾਲੇਦਾਰ ਭੋਜਨ ਤੋਂ ਪਰਹੇਜ਼ ਕਰੋ: ਡੇਂਗੂ ਦੇ ਮਰੀਜ਼ਾਂ ਦਾ ਪਾਚਣ ਤੰਤਰ ਕਮਜ਼ੋਰ ਹੋਣ ਕਾਰਨ ਉਨ੍ਹਾਂ ਨੂੰ ਤੇਲ ਅਤੇ ਮਸਾਲੇਦਾਰ ਭੋਜਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਦਰਅਸਲ ਜ਼ੰਕ ਅਤੇ ਆਇਲੀ ਫ਼ੂਡ ਵਿਚ ਫੈਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਨਾਲ ਕੋਲੇਸਟ੍ਰੋਲ ਅਤੇ ਬਲੱਡ ਪ੍ਰੈਸ਼ਰ ਵੱਧਦਾ ਹੈ। ਇਸ ਤੋਂ ਇਲਾਵਾ ਜ਼ਿਆਦਾ ਮਸਾਲੇ ਵਾਲਾ ਭੋਜਨ ਖਾਣ ਨਾਲ ਪੇਟ ‘ਚ ਐਸਿਡ ਬਣਨ ਲੱਗਦਾ ਹੈ। ਅਜਿਹੇ ‘ਚ ਪਾਚਨ ਤੰਤਰ ਕਮਜ਼ੋਰ ਹੋਣ ਦੇ ਨਾਲ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਹੋਣ ਲੱਗਦੀਆਂ ਹਨ।
ਇਨ੍ਹਾਂ ਗੱਲਾਂ ਨੂੰ ਵੀ ਧਿਆਨ ਵਿਚ ਰੱਖੋ
- ਘਰ ਦੇ ਅੰਦਰ ਅਤੇ ਬਾਹਰ ਦੀ ਚੰਗੀ ਤਰ੍ਹਾਂ ਸਫ਼ਾਈ ਕਰੋ।
- ਸਕਿਨ ਨੂੰ ਢੱਕ ਕੇ ਰੱਖੋ।
- ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦਿਓ।
- ਹਰੀਆਂ ਪੱਤੇਦਾਰ ਸਬਜ਼ੀਆਂ ਖਾਓ।
- ਤਾਜ਼ੇ ਫਲ ਖਾਓ।
- ਭਰਪੂਰ ਮਾਤਰਾ ‘ਚ ਪਾਣੀ ਪੀਓ।
- ਰੋਜ਼ ਸਵੇਰੇ ਖੁੱਲੀ ਹਵਾ ਵਿਚ ਯੋਗਾ ਕਰੋ।
- ਜ਼ੰਕ ਅਤੇ ਆਇਲੀ ਫ਼ੂਡ ਤੋਂ ਪਰਹੇਜ਼ ਕਰੋ।