Diabetes Control Pumpkin seeds: ਅੱਜ ਦੇ ਲਾਈਫਸਟਾਈਲ ਕਾਰਨ ਲੋਕਾਂ ‘ਚ ਸ਼ੂਗਰ ਦੀ ਸਮੱਸਿਆ ਆਮ ਹੋ ਗਈ ਹੈ। ਇਸ ਤੋਂ ਬਚਣ ਲਈ ਸਾਨੂੰ ਆਪਣੀ ਡਾਇਟ ਚੰਗੀ ਰੱਖਣੀ ਚਾਹੀਦੀ ਹੈ। ਡਾਈਟ ‘ਚ ਕਈ ਅਜਿਹੇ ਫੂਡਸ ਹਨ ਜੋ ਸ਼ੂਗਰ ਨੂੰ ਕੰਟਰੋਲ ਕਰਨ ‘ਚ ਕਾਰਗਰ ਹਨ। ਕੱਦੂ ਦੇ ਬੀਜ ਸ਼ੂਗਰ ਨੂੰ ਕੰਟਰੋਲ ਕਰਨ ‘ਚ ਬਹੁਤ ਕਾਰਗਰ ਸਾਬਤ ਹੁੰਦੇ ਹਨ। ਕੱਦੂ ਦੇ ਬੀਜਾਂ ਦੀ ਤਾਸੀਰ ਠੰਡੀ ਹੁੰਦੀ ਹੈ। ਇਹ ਸਰੀਰ ਨੂੰ ਅੰਦਰੋਂ ਠੰਡਾ ਰੱਖਣ ਦੇ ਨਾਲ-ਨਾਲ ਸ਼ੂਗਰ ਨੂੰ ਵੀ ਕੰਟਰੋਲ ਕਰਦੇ ਹਨ। ਇਸ ‘ਚ ਮਿਨਰਲਸ, ਵਿਟਾਮਿਨ, ਹਾਈ ਫਾਈਬਰ ਹੁੰਦੇ ਹਨ ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਵਿਟਾਮਿਨ ਕੇ ਅਤੇ ਵਿਟਾਮਿਨ ਏ ਨਾਲ ਭਰਪੂਰ ਇਹ ਬੀਜ ਇਮਿਊਨਿਟੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਹੱਡੀਆਂ ਨੂੰ ਵੀ ਮਜ਼ਬੂਤ ਕਰਦੇ ਹਨ।
ਤੁਸੀਂ ਸਨੈਕ ਦੇ ਤੌਰ ‘ਤੇ ਕੱਦੂ ਦੇ ਬੀਜਾਂ ਦਾ ਸੇਵਨ ਕਰ ਸਕਦੇ ਹੋ। ਇਹ ਸ਼ੂਗਰ ਨੂੰ ਕੰਟਰੋਲ ਕਰਨ ‘ਚ ਬਹੁਤ ਕਾਰਗਰ ਸਾਬਤ ਹੁੰਦਾ ਹੈ। ਕੱਦੂ ਦੇ ਬੀਜ ਫਾਈਬਰ ਨਾਲ ਭਰਪੂਰ ਹੁੰਦੇ ਹਨ, ਜੋ ਪਾਚਨ ਪ੍ਰਕਿਰਿਆ ਨੂੰ ਹੌਲੀ ਕਰ ਦਿੰਦੇ ਹਨ, ਜਿਸ ਨਾਲ ਖੂਨ ‘ਚ ਸ਼ੂਗਰ ਦੇ ਕਣ ਘੱਟ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਪੈਨਕ੍ਰੀਅਸ ਨੂੰ ਇਨਸੁਲਿਨ ਬਣਾਉਣ ਦਾ ਸਮਾਂ ਮਿਲਦਾ ਹੈ ਅਤੇ ਖੂਨ ‘ਚ ਗਲੂਕੋਜ਼ ਲੈਵਲ ਨਾਰਮਲ ਰਹਿੰਦਾ ਹੈ। ਇਸ ਦਾ ਸੇਵਨ ਕਰਨ ਨਾਲ ਸ਼ੂਗਰ ਦੇ ਖਤਰੇ ਤੋਂ ਬਚਿਆ ਜਾ ਸਕਦਾ ਹੈ।
ਸਰੀਰ ਨੂੰ ਕੱਦੂ ਦੇ ਬੀਜਾਂ ਦੇ ਫਾਇਦੇ
- ਕੱਦੂ ਦੇ ਬੀਜ ਭਾਰ ਨੂੰ ਕੰਟਰੋਲ ਕਰਨ ‘ਚ ਬਹੁਤ ਕਾਰਗਰ ਸਾਬਤ ਹੁੰਦੇ ਹਨ। ਇਹ ਬੀਜ ਭੁੱਖ ਨੂੰ ਸ਼ਾਂਤ ਕਰਦੇ ਹਨ ਅਤੇ ਤੁਸੀਂ ਓਵਰਈਟਿੰਗ ਤੋਂ ਬਚਦੇ ਹੋ।
- ਕੱਦੂ ਦੇ ਬੀਜਾਂ ਦਾ ਸੇਵਨ ਕਰਨ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਇਸ ‘ਚ ਹੈਲਥੀ ਫੈਟ, ਫਾਈਬਰ ਅਤੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਦਿਲ ਨੂੰ ਸਿਹਤਮੰਦ ਰੱਖਦੇ ਹਨ।
- ਸ਼ੂਗਰ ਦੇ ਮਰੀਜ਼ਾਂ ਨੂੰ ਕੱਦੂ ਦੇ ਬੀਜ ਭੁੰਨ ਕੇ ਖਾਣਾ ਚਾਹੀਦਾ ਹੈ। ਇਨ੍ਹਾਂ ਬੀਜਾਂ ਨੂੰ ਭੁੰਨ ਕੇ ਪੀਸ ਕੇ ਸਲਾਦ ਜਾਂ ਭੋਜਨ ‘ਚ ਮਿਲਾ ਕੇ ਸੇਵਨ ਕਰੋ।