Dragon Fruit health benefits: ਗੁਲਾਬੀ ਅਤੇ ਸੁੰਦਰ, ਉਪਰੋਂ ਤੋਂ ਬਹੁਤ ਉਬੜ-ਖਾਬੜ ਜਿਹਾ ਦਿਖਣ ਵਾਲਾ ਅਤੇ ਅੰਦਰੋਂ ਬਹੁਤ ਨਰਮ ਦਿਖਣ ਵਾਲੇ ਡਰੈਗਨ ਫਰੂਟ ਦਾ ਨਾਮ ਹੁਣ ਬਦਲ ਦਿੱਤਾ ਗਿਆ ਹੈ। ਜੀ ਹਾਂ, ਸਰਕਾਰ ਨੇ ਡ੍ਰੈਗਨ ਫਰੂਟ ਦਾ ਨਾਮ ਬਦਲ ਕੇ ‘ਕਮਲਮ’ ਰੱਖ ਦਿੱਤਾ ਹੈ। ਗੁਜਰਾਤ ਸਰਕਾਰ ਦੇ ਅਨੁਸਾਰ ਡਰੈਗਨ ਫਰੂਟ ਕਮਲ ਦੀ ਤਰ੍ਹਾਂ ਦਿਖਦਾ ਹੈ ਇਸ ਲਈ ਇਸ ਫਲ ਦਾ ਨਾਮ ਸੰਸਕ੍ਰਿਤ ਸ਼ਬਦ ਕਮਲਮ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਸ ਫਲ ਨੂੰ ਖਾਣ ਨਾਲ ਤੁਹਾਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ ਇਸ ਲਈ ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਸ ਫਲਾਂ ਨੂੰ ਖਾਣ ਨਾਲ ਤੁਹਾਡੀ ਕਿਹੜੀਆਂ ਮੁਸ਼ਕਲਾਂ ਦੂਰ ਹੁੰਦੀਆਂ ਹਨ।
ਕੋਲੈਸਟ੍ਰੋਲ ਨੂੰ ਕਰੇ ਘੱਟ: ਕਮਲਮ ਨਾਲ ਕੋਲੈਸਟ੍ਰੋਲ ਦੀ ਮਾਤਰਾ ਘੱਟ ਹੋਣ ਦੇ ਨਾਲ ਇਹ ਸਰੀਰ ‘ਚ ਕੋਲੈਸਟ੍ਰੋਲ ਨੂੰ ਵਧਣ ਤੋਂ ਰੋਕਦਾ ਹੈ। ਨਾਲ ਹੀ ਇਸ ਦੇ ਬੀਜਾਂ ‘ਚ ਓਮੇਗਾ 3 ਫੈਟੀ ਐਸਿਡ ਪਾਏ ਜਾਂਦੇ ਹਨ ਜੋ ਦਿਲ ਨੂੰ ਸਿਹਤਮੰਦ ਰੱਖਣ ਵਿਚ ਲਾਭਕਾਰੀ ਹਨ। ਕਮਲਮ ‘ਚ ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ ਆਦਿ ਕਈ ਗੁਣ ਹੁੰਦੇ ਹਨ। ਇਸ ਦਾ ਲਾਲ ਅਤੇ ਚਿੱਟੇ ਦੋਵੇਂ ਹਿੱਸੇ ਸਰੀਰ ਵਿਚ ਇੰਸੁਲਿਨ ਦੀ ਮਾਤਰਾ ਨੂੰ ਵਧਣ ਤੋਂ ਰੋਕਦੇ ਹਨ। ਇਹਲੀਵਰ ‘ਚ ਫੈਟ ਜਮਾ ਨਹੀਂ ਹੋਣ ਦਿੰਦਾ। ਇਸ ਫਲ ਦਾ ਨਿਯਮਤ ਰੂਪ ਨਾਲ ਸੇਵਨ ਨਾਲ ਮੇਟਾਬੋਲੀਜਮ ਅਤੇ ਇਮਿਊਨ ਸਿਸਟਮ ਨੂੰ ਵਧਾਉਣ ‘ਚ ਮਦਦ ਕਰਦਾ ਹੈ। ਨਾਲ ਹੀ ਇਸ ਦਾ ਪ੍ਰਭਾਵ ਲੰਬੇ ਸਮੇਂ ਤੱਕ ਰਹਿੰਦਾ ਹੈ।
ਮਜ਼ਬੂਤ ਹੱਡੀਆਂ: ਕਮਲਮ ‘ਚ ਪੋਟਾਸ਼ੀਅਮ, ਵਿਟਾਮਿਨ, ਕੈਲਸ਼ੀਅਮ ਅਤੇ ਹੋਰ ਬਹੁਤ ਸਾਰੇ ਖਣਿਜ ਹੁੰਦੇ ਹਨ। ਇਸਦੇ ਸੇਵਨ ਨਾਲ ਸਰੀਰ ਦਾ ਪੀਐਚ ਅਤੇ ਪਾਣੀ ਦੇ ਲੈਵਲ ਦਾ ਸੰਤੁਲਨ ਬਣਿਆ ਰਹਿੰਦਾ ਹੈ। ਕੈਲਸ਼ੀਅਮ ਦਾ ਵਧੀਆ ਸਰੋਤ ਹੋਣ ਨਾਲ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਰੱਖਣ ‘ਚ ਸਹਾਇਤਾ ਮਿਲਦੀ ਹੈ। ਬਹੁਤ ਘੱਟ ਕੈਲੋਰੀ ਦੇ ਸੇਵਨ ਦੇ ਕਾਰਨ, ਇਹ ਭਾਰ ਘਟਾਉਣ ਲਈ ਸਭ ਤੋਂ ਵਧੀਆ ਆਪਸ਼ਨ ਹੈ। ਵਿਟਾਮਿਨ, ਪ੍ਰੋਟੀਨ, ਪਾਣੀ ਅਤੇ ਫਾਈਬਰ ਦੀ ਜ਼ਿਆਦਾ ਮਾਤਰਾ ‘ਚ ਹੋਣ ਕਾਰਨ ਇਸ ਖਾਣ ਤੋਂ ਬਾਅਦ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਜਿਹੇ ‘ਚ ਜ਼ਿਆਦਾ ਖਾਣ ਦੀ ਸਮੱਸਿਆ ਤੋਂ ਛੁਟਕਾਰਾ ਮਿਲਣ ਦੇ ਨਾਲ ਭਾਰ ਘਟਾਉਣ ‘ਚ ਸਹਾਇਤਾ ਮਿਲਦੀ ਹੈ। ਇਸ ਨੂੰ ਖਾਣ ਨਾਲ ਪਾਚਨ ਪ੍ਰਣਾਲੀ ਮਜ਼ਬੂਤ ਹੁੰਦੀ ਹੈ। ਇਸ ‘ਚ ਪਾਏ ਜਾਣ ਵਾਲੇ ਬਹੁਤ ਸਾਰੇ ਗੁਣ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ‘ਚ ਲਾਭਕਾਰੀ ਹਨ। ਇਸ ਦੀ ਵਰਤੋਂ ਨਾਲ ਪੇਟ ਦੇ ਦਰਦ, ਕਬਜ਼, ਐਸਿਡਿਟੀ, ਅਲਸਰ ਆਦਿ ਤੋਂ ਰਾਹਤ ਮਿਲਦੀ ਹੈ।
ਸਿਹਤਮੰਦ ਦਿਲ: ਇਸ ‘ਚ ਫਾਈਬਰ, ਐਂਟੀ-ਆਕਸੀਡੈਂਟ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕੋਲੈਸਟ੍ਰੋਲ ਕੰਟਰੋਲ ‘ਚ ਰਹਿੰਦਾ ਹੈ। ਨਾਲ ਹੀ ਇਸ ਫਲ ਦਾ ਰੋਜ਼ਾਨਾ ਸੇਵਨ ਕਰਨ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ। ਇਹ ਸਰੀਰ ‘ਚ ਖੂਨ ਦੇ ਸਹੀ ਗੇੜ ‘ਚ ਮਦਦ ਕਰਦਾ ਹੈ ਅਤੇ ਨਾੜੀਆਂ ਨੂੰ ਸਿਹਤਮੰਦ ਰੱਖਦਾ ਹੈ। ਕਮਲਮ ‘ਚ ਐਂਟੀ-ਟਿਊਮਰ, ਐਂਟੀ-ਆਕਸੀਡੈਂਟ ਅਤੇ ਐਂਟੀ-ਇਨਫਲੇਮੈਟਰੀ ਗੁਣ ਹੁੰਦੇ ਹਨ ਜੋ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਤਾਕਤ ਦਿੰਦਾ ਹੈ। ਇੰਨਾ ਹੀ ਨਹੀਂ ਇਸ ਨੂੰ ਖਾਣ ਨਾਲ ਕੈਂਸਰ ਵਰਗੀ ਗੰਭੀਰ ਬਿਮਾਰੀ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ। ਮੁੱਖ ਤੌਰ ‘ਤੇ ਔਰਤਾਂ ਨੂੰ ਬ੍ਰੈਸਟ ਕੈਂਸਰ ਦੇ ਪ੍ਰਭਾਵਾਂ ਨੂੰ ਘਟਾਉਣ ‘ਚ ਸਹਾਇਤਾ ਮਿਲਦੀ ਹੈ।
ਸਕਿਨ ਨੂੰ ਰੱਖੇ ਜਵਾਨ: ਸਰੀਰ ਦੇ ਨਾਲ ਕਮਲਮ ਚਿਹਰੇ ਦੀ ਸੁੰਦਰਤਾ ਨੂੰ ਬਣਾਈ ਰੱਖਣ ‘ਚ ਵੀ ਸਹਾਇਤਾ ਕਰਦਾ ਹੈ। ਤੁਸੀਂ ਇਸ ਦਾ ਫੇਸਪੈਕ ਵੀ ਬਣਾ ਸਕਦੇ ਹੋ। ਸਭ ਤੋਂ ਪਹਿਲਾਂ ਤਾਂ ਤੁਸੀਂ ਇਸ ਦਾ ਪਲਪ ਨਿਕਾਲ ਕੇ ਇਸ ‘ਚ ਥੋੜਾ ਜਿਹਾ ਦਹੀਂ ਮਿਲਾਓ। ਤਿਆਰ ਪੈਕ ਨੂੰ ਚਿਹਰੇ ਅਤੇ ਗਰਦਨ ‘ਤੇ 15-20 ਮਿੰਟ ਤੱਕ ਲਗਾਉਣ ਤੋਂ ਬਾਅਦ ਚਿਹਰੇ ਨੂੰ ਕੋਸੇ ਪਾਣੀ ਨਾਲ ਧੋ ਲਓ। ਇਸ ਵਿਚ ਪਾਇਆ ਜਾਣ ਵਾਲਾ ਐਂਟੀ-ਆਕਸੀਡੈਂਟ ਤੱਤ ਚਿਹਰੇ ‘ਤੇ ਗੁਲਾਬੀ ਚਮਕ ਦੇ ਨਾਲ-ਨਾਲ ਮੁਹਾਸੇ, ਝੁਰੜੀਆਂ ਨੂੰ ਦੂਰ ਕਰਕੇ ਸਕਿਨ ਨੂੰ ਜਵਾਨ ਰੱਖਣ ਵਿਚ ਮਦਦ ਕਰਦਾ ਹੈ।
ਬਲੱਡ ਸ਼ੂਗਰ: ਇਸ ਨੂੰ ਖਾਣ ਨਾਲ ਬਲੱਡ ਸ਼ੂਗਰ ਵੀ ਕੰਟਰੋਲ ਹੁੰਦਾ ਹੈ। ਜੇ ਤੁਸੀਂ ਬਲੱਡ ਸ਼ੂਗਰ ਦੇ ਮਰੀਜ਼ ਹੋ ਤਾਂ ਇਸ ਫਲ ਨੂੰ ਅੱਜ ਆਪਣੀ ਖੁਰਾਕ ‘ਚ ਸ਼ਾਮਲ ਕਰੋ। ਇਸ ‘ਚ ਮੌਜੂਦ ਫਾਈਬਰ ਬਲੱਡ ਸ਼ੂਗਰ ਲੈਵਲ ਨੂੰ ਸੰਤੁਲਿਤ ਰੱਖਦਾ ਹੈ ਅਤੇ ਪਾਚਨ ਪ੍ਰਣਾਲੀ ਨੂੰ ਤੰਦਰੁਸਤ ਰੱਖਦਾ ਹੈ। ਇਸ ਫਲ ‘ਚ ਐਂਟੀਆਕਸੀਡੈਂਟਸ ਦੀ ਚੰਗੀ ਮਾਤਰਾ ਹੋਣ ਦੇ ਕਾਰਨ ਇਹ ਅਣਚਾਹੇ ਬੁਢਾਪੇ ਨੂੰ ਰੋਕਦਾ ਹੈ। ਇਸ ਫਲ ਨੂੰ ਸ਼ਹਿਦ ਵਿਚ ਮਿਲਾ ਕੇ ਫੇਸਮਾਸਕ ਬਣਾਓ ਅਤੇ ਇਸ ਨੂੰ ਰੋਜ਼ ਚਿਹਰੇ ‘ਤੇ ਲਗਾਓ। ਇਹ ਸਕਿਨ ਨੂੰ ਜਵਾਨ ਰੱਖਦਾ ਹੈ। ਬਹੁਤ ਸਾਰੇ ਲੋਕਾਂ ਨੂੰ ਗਠੀਏ ਦੀ ਸਮੱਸਿਆ ਘੱਟ ਉਮਰ ‘ਚ ਹੀ ਹੋ ਜਾਂਦੀ ਹੈ। ਜੇ ਤੁਹਾਨੂੰ ਵੀ ਜੋੜਾਂ ‘ਚ ਅਕਸਰ ਦਰਦ ਹੁੰਦਾ ਹੈ ਤਾਂ ਤੁਹਾਨੂੰ ਇਸ ਫਲ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨਾਲ ਇਹ ਸ਼ਿਕਾਇਤ ਵੀ ਦੂਰ ਹੋ ਜਾਂਦੀ ਹੈ।