ਲੀਵਰ ਦੇ ਕਮਜ਼ੋਰ ਹੋਣ ਨਾਲ ਕਈ ਬੀਮਾਰੀਆਂ ਦਾ ਖਤਰਾ ਰਹਿੰਦਾ ਹੈ। ਇਹ ਸਰੀਰ ‘ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ ।ਇਸ ਲਈ ਲੀਵਰ ਨੂੰ ਮਜ਼ਬੂਤ ਬਣਾਉਣ ਲਈ ਇਨ੍ਹਾਂ ਫੂਡਜ਼ ਦਾ ਸੇਵਨ ਕਰੋ।
ਹਰੀਆਂ ਪੱਤੇਦਾਰ ਸਬਜ਼ੀਆਂ
ਲੀਵਰ ਨੂੰ ਮਜ਼ਬੂਤ ਬਣਾਉਣ ਲਈ ਹਰੀ ਪੱਤੇਦਾਰ ਸਬਜ਼ੀਆਂ ਖਾਓ।ਇਸ ‘ਚ ਵਿਟਾਮਿਨ ਅਤੇ ਮਿਨਰਲਜ਼ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ।ਇਸ ਲਈ ਡਾਇਟ ‘ਚ ਮੌਸਮੀ ਸਬਜ਼ੀਆਂ ਨੂੰ ਸ਼ਾਮਲ ਕਰੋ।
ਲਸਣ
ਲੀਵਰ ਦੀਆਂ ਬੀਮਾਰੀਆਂ ਤੋਂ ਬਚਣ ਲਈ ਲਸਣ ਦਾ ਸੇਵਨ ਕਰੋ। ਲਸਣ ‘ਚ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ।ਖਾਣਾ ਬਣਾਉਣ ‘ਚ ਲਸਣ ਦੀ ਵਰਤੋਂ ਕਰੋ। ਇਸ ਨਾਲ ਤੁਸੀਂ ਲੀਵਰ ਨੂੰ ਹੈਲਥੀ ਰੱਖ ਸਕਦੇ ਹੋ।
ਅਦਰਕ
ਅਦਰਕ ‘ਚ ਐਂਟੀ-ਇੰਫਲੇਮੇਟਰੀ ਅਤੇ ਐਂਟੀ-ਸੈਪਟਿਕ ਗੁਣ ਪਾਏ ਜਾਂਦੇ ਹਨ।ਇਸ ਲਈ ਰੋਜ਼ਾਨਾ ਅਦਰਕ ਦਾ ਸੇਵਨ ਕਰਨ ਨਾਲ ਲੀਵਰ ਨੂੰ ਫਿੱਟ ਰੱਖ ਸਕਦੇ ਹੋ।ਇਹ ਬਾਡੀ ਦੇ ਜ਼ਹਿਰੀਲੇ ਤੱਤਾਂ ਨੂੰ ਵੀ ਖਤਮ ਕਰੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ : 5 KG ਹੈਰੋਇਨ ਸਣੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ !
ਆਂਵਲਾ
ਆਂਵਲੇ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਸੀ ਪਾਇਆ ਜਾਂਦਾ ਹੈ।ਆਂਵਲੇ ਦਾ ਸੇਵਨ ਕਰਨ ਨਾਲ ਲੀਵਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਲਈ ਤੁਸੀਂ ਆਂਵਲੇ ਦਾ ਜੂਸ ਜਾਂ ਮੁਰੱਬਾ ਖਾ ਸਕਦੇ ਹੋ।
ਵੀਡੀਓ ਲਈ ਕਲਿੱਕ ਕਰੋ -: