Empty Stomach food: ਚੰਗੀ ਸਿਹਤ ਲਈ ਸਹੀ ਅਤੇ ਸੰਤੁਲਿਤ ਖੁਰਾਕ ਲੈਣ ਦੀ ਜ਼ਰੂਰਤ ਹੁੰਦੀ ਹੈ। ਅਜਿਹੇ ‘ਚ ਸਵੇਰ ਦਾ ਨਾਸ਼ਤਾ ਸਾਡੀ ਸਿਹਤ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਪਰ ਬਹੁਤ ਸਾਰੇ ਲੋਕ ਨਾਸ਼ਤੇ ਵਿਚ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ ਜੋ ਲਾਭ ਦੀ ਬਜਾਏ ਨੁਕਸਾਨ ਪਹੁੰਚਾਉਣ ਲੱਗਦੀਆਂ ਹਨ। ਇਸ ਦੇ ਕਾਰਨ ਤੁਹਾਨੂੰ ਪੇਟ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਕੁਝ ਚੀਜ਼ਾਂ ਹਨ ਜੋ ਖਾਲੀ ਪੇਟ ਖਾਣ ਨਾਲ ਪੇਟ ਵਿਚ ਐਸਿਡ ਜ਼ਿਆਦਾ ਮਾਤਰਾ ‘ਚ ਬਣਨ ਲੱਗਦਾ ਹੈ। ਅਜਿਹੇ ‘ਚ ਬਹੁਤ ਸਾਰੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਉਨ੍ਹਾਂ ਚੀਜ਼ਾਂ ਦੇ ਬਾਰੇ ਜਿਨ੍ਹਾਂ ਨੂੰ ਖਾਲੀ ਪੇਟ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਕੇਲਾ: ਪੋਸ਼ਕ ਤੱਤਾਂ ਦੀ ਭਰਪੂਰ ਮਾਤਰਾ ਦੇ ਕਾਰਨ ਕੇਲੇ ਦਾ ਸੇਵਨ ਕਰਨ ਨਾਲ ਸਰੀਰ ਤੰਦਰੁਸਤ ਹੋ ਜਾਂਦਾ ਹੈ। ਪਰ ਇਸ ਵਿਚ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਅਜਿਹੇ ‘ਚ ਇਸ ਦਾ ਖਾਲੀ ਪੇਟ ਸੇਵਨ ਕਾਰਨ ਸਰੀਰ ਵਿੱਚ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਦਾ ਸੰਤੁਲਨ ਵਿਗੜਨਾ ਸ਼ੁਰੂ ਹੋ ਜਾਂਦਾ ਹੈ। ਇਸ ਦੇ ਕਾਰਨ ਬੇਅਰਾਮੀ, ਉਲਟੀਆਂ, ਘਬਰਾਹਟ, ਛਾਤੀ ‘ਚ ਜਲਣ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਅਜਿਹੇ ‘ਚ ਕੇਲੇ ਨੂੰ ਖਾਲੀ ਪੇਟ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਟਮਾਟਰ: ਟਮਾਟਰ ਵਿਚ ਕਈ ਕਿਸਮਾਂ ਦੇ ਐਸਿਡ ਪਾਏ ਜਾਂਦੇ ਹਨ। ਅਜਿਹੇ ‘ਚ ਇਸ ਨੂੰ ਖਾਲੀ ਪੇਟ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਨਹੀਂ ਤਾਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਢਿੱਡ ਵਿੱਚ ਦਰਦ, ਐਸਿਡਿਟੀ, ਜਲਣ ਅਤੇ ਅਲਸਰ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ।
ਮਸਾਲੇਦਾਰ ਭੋਜਨ: ਕਿਸੇ ਨੂੰ ਸਵੇਰ ਦੇ ਨਾਸ਼ਤੇ ਵਿੱਚ ਖਾਲੀ ਪੇਟ ਮਸਾਲੇਦਾਰ ਅਤੇ ਚਟਪਟੀ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਅਸਲ ਵਿੱਚ ਇਸ ਵਿੱਚ ਕੁਦਰਤੀ ਐਸਿਡ ਹੁੰਦਾ ਹੈ। ਅਜਿਹੇ ‘ਚ ਪਾਚਣ ਪ੍ਰਣਾਲੀ ਇਸ ਦੇ ਸੇਵਨ ਨਾਲ ਖ਼ਰਾਬ ਹੋਣ ਲੱਗਦੀ ਹੈ ਜਿਸ ਕਾਰਨ ਪੇਟ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਵਿਟਾਮਿਨ ਸੀ ਨਾਲ ਭਰਪੂਰ ਫਲ: ਵਿਟਾਮਿਨ-ਸੀ ਨਾਲ ਭਰਪੂਰ ਚੀਜ਼ਾਂ ਦਾ ਸੇਵਨ ਕਰਨ ਨਾਲ ਸਰੀਰ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ। ਪਰ ਸਵੇਰੇ ਖਾਲੀ ਪੇਟ ਇਨ੍ਹਾਂ ਦਾ ਸੇਵਨ ਕਰਨ ਨਾਲ ਛਾਤੀ ‘ਚ ਜਲਣ ਅਤੇ ਗੈਸਟ੍ਰਿਕ ਪ੍ਰੇਸ਼ਾਨੀਆਂ ਹੋਣ ਦਾ ਖ਼ਤਰਾ ਰਹਿੰਦਾ ਹੈ।
ਸਲਾਦ: ਸਰੀਰ ਨੂੰ ਤੰਦਰੁਸਤ ਅਤੇ ਵਧੀਆ ਰੱਖਣ ਲਈ ਸਲਾਦ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿਚ ਜ਼ਿਆਦਾ ਮਾਤਰਾ ਵਿਚ ਫਾਈਬਰ ਮੌਜੂਦ ਹੋਣ ਕਾਰਨ ਇਹ ਲੰਬੇ ਸਮੇਂ ਤੱਕ ਹਜ਼ਮ ਨਹੀਂ ਹੁੰਦਾ। ਅਜਿਹੇ ‘ਚ ਭਾਰ ਕੰਟਰੋਲ ਵਿੱਚ ਰਹਿੰਦਾ ਹੈ। ਪਰ ਸਵੇਰੇ ਖਾਲੀ ਪੇਟ ਨਾਸ਼ਤੇ ‘ਚ ਸਲਾਦ ਖਾਣ ਨਾਲ ਛਾਤੀ ਵਿੱਚ ਜਲਣ, ਪੇਟ ਵਿੱਚ ਦਰਦ, ਜਲਣ, ਐਸੀਡਿਟੀ, ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।