Fennel Seeds benefits: ਜੇ ਕਿਸੇ ਨੂੰ ਪੇਟ ਸੰਬੰਧੀ ਕੋਈ ਸ਼ਿਕਾਇਤ ਹੋਣ ‘ਤੇ ਸੌਫ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਵਿਚ ਕੈਲਸ਼ੀਅਮ, ਫਾਈਬਰ, ਵਿਟਾਮਿਨ, ਮੈਗਨੀਸ਼ੀਅਮ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਹ ਪਾਚਨ ਤੰਤਰ ਨੂੰ ਮਜ਼ਬੂਤ ਬਣਾ ਕੇ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਦਾ ਕੰਮ ਕਰਦੀ ਹੈ। ਪਰ ਇਸ ਵਿਚ ਮੌਜੂਦ ਪੌਸ਼ਟਿਕ ਤੱਤ ਪੇਟ ਨੂੰ ਤੰਦਰੁਸਤ ਰੱਖਣ ਵਿਚ ਮਦਦ ਕਰਦੇ ਹਨ, ਯਾਦਦਾਸ਼ਤ ਵਧਾਉਂਦੇ ਹਨ ਅਤੇ ਸਰੀਰ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੇ ਹਨ। ਤਾਂ ਆਓ ਜਾਣਦੇ ਹਾਂ ਇਸ ਦੇ ਇਸਤੇਮਾਲ ਦੇ ਹੋਰ ਫਾਇਦਿਆਂ ਬਾਰੇ…
ਯਾਦਾਸ਼ਤ ਨੂੰ ਵਧਾਏ: ਦਿਮਾਗ ਨੂੰ ਤੇਜ਼ ਕਰਨ ਲਈ ਰੋਜ਼ ਸੌਂਫ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੇ ਲਈ ਬਦਾਮ, ਚੀਨੀ ਅਤੇ ਸੌਫ ਨੂੰ ਬਰਾਬਰ ਮਾਤਰਾ ਵਿਚ ਪੀਸ ਲਓ। ਫਿਰ ਤਿਆਰ ਪਾਊਡਰ ਨੂੰ ਰੋਜ਼ਾਨਾ ਦੁਪਹਿਰ ਅਤੇ ਰਾਤ ਦੇ ਖਾਣੇ ਤੋਂ ਬਾਅਦ ਖਾਓ। ਇਹ ਯਾਦਦਾਸ਼ਤ ਨੂੰ ਵਧਾਉਣ ਵਿਚ ਸਹਾਇਤਾ ਕਰਦਾ ਹੈ। ਔਰਤਾਂ ਨੂੰ ਅਕਸਰ ਮਾਹਵਾਰੀ ਦੇ ਦੌਰਾਨ ਅਸਹਿ ਦਰਦ ਹੁੰਦਾ ਹੈ। ਅਜਿਹੇ ‘ਚ ਥੋੜੀ ਜਿਹੀ ਸੌਂਫ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਇਸ ਨੂੰ ਪਾਣੀ ਵਿਚ ਉਬਾਲ ਕੇ ਪੀਣ ਨਾਲ ਪੀਰੀਅਡ ਦਰਦ ਤੋਂ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਕੰਮ ਦੇ ਦਬਾਅ ਜਾਂ ਘਰੇਲੂ ਜ਼ਿੰਮੇਵਾਰੀਆਂ ਪ੍ਰਤੀ ਚਿੰਤਾ ਕਾਰਨ ਬਹੁਤ ਸਾਰੇ ਲੋਕ ਨੀਂਦ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ। ਅਜਿਹੇ ਚ ਮੈਗਨੀਸ਼ੀਅਮ ਨਾਲ ਭਰਪੂਰ ਸੌਫ ਦਾ ਸੇਵਨ ਕਰਨ ਨਾਲ ਚੰਗੀ ਨੀਂਦ ਲੈਣ ਵਿੱਚ ਮਦਦ ਮਿਲਦੀ ਹੈ।
ਪਾਚਨ ਤੰਤਰ ਨੂੰ ਕਰੇ ਮਜ਼ਬੂਤ: ਨਿਯਮਿਤ ਤੌਰ ‘ਤੇ ਥੋੜ੍ਹੀ ਜਿਹੀ ਸੌਂਫ ਨੂੰ ਪਾਣੀ ਨਾਲ ਮਿਲਾ ਕੇ ਪੀਣ ਨਾਲ ਪਾਚਣ ਤੰਤਰ ਵਧੀਆ ਕੰਮ ਕਰਦਾ ਹੈ। ਅਜਿਹੇ ‘ਚ ਪੇਟ ਦੇ ਦਰਦ, ਐਸਿਡਿਟੀ, ਸੋਜ਼, ਕਬਜ਼ ਆਦਿ ਤੋਂ ਰਾਹਤ ਮਿਲਦੀ ਹੈ। ਬਰਾਬਰ ਮਾਤਰਾ ਵਿੱਚ ਸੌਂਫ ਅਤੇ ਮਿਸ਼ਰੀ ਨੂੰ ਪੀਸ ਕੇ ਤਿਆਰ ਪਾਊਡਰ ਦਾ 1 ਚੱਮਚ ਦੁੱਧ ਵਿੱਚ ਮਿਲਾ ਕੇ ਜਾਂ ਸਿੱਧੇ ਹੀ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਵੱਧਦੀ ਹੈ। ਨਾਲ ਹੀ ਸਬੰਧਤ ਬਿਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਹੁੰਦਾ ਹੈ।
ਸ਼ੂਗਰ ਨੂੰ ਕੰਟਰੋਲ ਕਰੇ: ਸੌਂਫ ਵਿਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਇਹ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਖੂਨ ‘ਚ ਸ਼ੂਗਰ ਦੀ ਮਾਤਰਾ ਘੱਟ ਹੋਣ ਨਾਲ ਸ਼ੂਗਰ ਹੋਣ ਦਾ ਖ਼ਤਰਾ ਵੀ ਘੱਟ ਰਹਿੰਦਾ ਹੈ। ਰੋਜ਼ਾਨਾ ਖਾਲੀ ਪੇਟ ਥੋੜੀ ਜਿਹੀ ਸੌਂਫ ਦਾ ਸੇਵਨ ਕਰਨ ਨਾਲ ਖੂਨ ਸਾਫ ਹੋਣ ਵਿਚ ਮਦਦ ਮਿਲਦੀ ਹੈ। ਨਾਲ ਹੀ ਇਸ ਨਾਲ ਸਕਿਨ ਵੀ ਰੰਗਤ ਨਿਖਰਦੀ ਹੈ। ਅਕਸਰ ਲੋਕਾਂ ਨੂੰ ਮੂੰਹ ਦੀ ਬਦਬੂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਸੌਫ ਦਾ ਸੇਵਨ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ ਦੇ ਲਈ ਦਿਨ ਵਿਚ 4 ਵਾਰ ਅੱਧਾ-ਅੱਧਾ ਚਮਚ ਸੌਂਫ ਦਾ ਸੇਵਨ ਕਰਦੇ ਰਹੋ।