Fenugreek seeds benefits: ਖਾਣਾ ਬਣਾਉਣ ਦੀਆਂ ਬਹੁਤ ਸਾਰਿਆਂ ਚੀਜ਼ਾਂ ‘ਚ ਅਕਸਰ ਮੇਥੀ ਦੇ ਦਾਣਿਆਂ ਦੀ ਵਰਤੋਂ ਕੀਤੀ ਜਾਂਦੀ ਹੈ। ਮੇਥੀ ਦੇ ਦਾਣਿਆਂ ‘ਚ ਪ੍ਰੋਟੀਨ, ਵਿਟਾਮਿਨ, ਕੈਲਸ਼ੀਅਮ ਵਰਗੇ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਲਈ ਬੇਹੱਦ ਲਾਭਕਾਰੀ ਸਾਬਤ ਹੁੰਦੇ ਹਨ। ਇਸ ਦੇ ਸੇਵਨ ਨਾਲ ਡਾਇਬਟੀਜ਼, ਹਾਈ ਬਲੱਡ ਪ੍ਰੈਸ਼ਰ ਅਤੇ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ‘ਚ ਪਾਏ ਜਾਣ ਵਾਲੇ ਪੋਸ਼ਟਿਕ ਤੱਤਾਂ ਦੇ ਕਾਰਨ ਇਹ ਸਕਿਨ ਅਤੇ ਵਾਲਾਂ ‘ਚ ਵੀ ਫਾਇਦੇਮੰਦ ਸਾਬਤ ਹੁੰਦੀ ਹੈ। ਅੱਜ ਅਸੀਂ ਤੁਹਾਨੂੰ ਮੇਥੀ ਦੇ ਦਾਣੇ ਖਾਣ ਦੇ ਫਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ।
- ਸ਼ੂਗਰ ਦੇ ਮਰੀਜ਼ਾਂ ਨੂੰ ਮੇਥੀ ਦੇ ਦਾਣਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਕਤ ਮਰੀਜ਼ਾਂ ਲਈ ਇਹ ਦਾਣੇ ਕਾਫੀ ਲਾਹੇਵੰਦ ਹੁੰਦੇ ਹਨ। ਰੋਜ਼ਾਨਾ ਇਕ ਚਮਚ ਮੇਥੀ ਦੇ ਪਾਊਡਰ ਨੂੰ ਪਾਣੀ ਨਾਲ ਪੀਣ ਕਾਰਨ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ।
- ਮੇਥੀ ਦੇ ਦਾਣੇ ’ਚ ਆਇਰਨ, ਕੈਲਸ਼ੀਅਮ, ਫਾਸਫੋਰਸ ਅਤੇ ਪ੍ਰੋਟੀਨ, ਵਿਟਾਮਿਨ ਕੇ. ਆਦਿ ਤੱਤ ਪਾਏ ਜਾਂਦੇ ਹਨ। ਉਕਤ ਤੱਤਾਂ ਨਾਲ ਭਰਪੂਰ ਮੇਥੀ ਪੇਟ ਲਈ ਬੇਹੱਦ ਫਾਇਦੇਮੰਦ ਹੁੰਦੀ ਹੈ। ਇਹ ਭੋਜਨ ਨੂੰ ਪਚਾਉਣ ‘ਚ ਮਦਦ ਕਰਨ ਨਾਲ ਪਾਚਨ ਕਿਰਿਆ ਨੂੰ ਮਜ਼ਬੂਤ ਰੱਖਦਾ ਹੈ। ਫਾਈਬਰ ਦੀ ਮਾਤਰਾ ਵੱਧ ਹੋਣ ਕਾਰਨ ਇਸ ਦੇ ਸੇਵਨ ਨਾਲ ਕਬਜ਼, ਐਸੀਡਿਟੀ, ਗੈਸ ਆਦਿ ਦੀ ਸਮੱਸਿਆ ਨਹੀਂ ਹੁੰਦੀ।
- 2 ਚਮਚੇ ਮੇਥੀ ਦੇ ਦਾਣਿਆਂ ‘ਚ 1-1 ਚਮਚ ਨਿੰਬੂ ਦਾ ਰਸ ਅਤੇ ਨਾਰੀਅਲ ਦਾ ਦੁੱਧ ਮਿਲਾ ਕੇ ਤਿਆਰ ਕਰੋ। ਫਿਰ ਇਸ ਨੂੰ 30 ਮਿੰਟ ਵਾਲਾਂ ‘ਤੇ ਲਗਾਓ। ਅਜਿਹਾ ਕਰਨ ਦੇ ਨਾਲ ਵਾਲਾਂ ਦੀ ਸਿਕਰੀ ਦੂਰ ਹੁੰਦੀ ਹੈ ਅਤੇ ਵਾਲ ਮਜ਼ਬੂਤ ਹੁੰਦੇ ਹਨ। ਇਸ ਦੇ ਨਾਲ ਹੀ ਵਾਲ ਚਮਕਦਾਰ ਵੀ ਹੁੰਦੇ ਹਨ।
- ਇਸ ਨੂੰ ਚਿਹਰੇ ‘ਤੇ ਲਗਾਉਣ ਨਾਲ ਸਕਿਨ ਸਬੰਧੀ ਹੋਣ ਵਾਲੀ ਕਈ ਸਮੱਸਿਆ ਤੋਂ ਰਾਹਤ ਮਿਲਦੀ ਹੈ। ਰਾਤ ਭਾਰ ਭਿਓ ਕੇ ਰੱਖਣ ਨਾਲ ਮੇਥੀ ਦੇ ਦਾਣਿਆਂ ਦਾ ਪੇਸਟ ਬਣਾ ਕੇ ਚਿਹਰੇ ‘ਤੇ ਲਗਾਉਣ ਨਾਲ ਮੂੰਹ ਦੇ ਕਿਲਾਂ ਤੋਂ ਛੁਟਕਾਰਾ ਮਿਲਦਾ ਹੈ।
- ਮੇਥੀ ਦੇ ਦਾਣੇ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਵੀ ਕੰਟਰੋਲ ‘ਚ ਰਹਿੰਦਾ ਹੈ। ਇਹ ਵੱਧਦੇ ਕੋਲੈਸਟਰੋਲ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਮੇਥੀ ਦੇ ਦਾਣੇ ਕੋਲੈਸਟਰੋਲ ਨੂੰ ਵਧਾ ਕੇ ਖਰਾਬ ਕੋਲੈਸਟਰੋਲ ਨੂੰ ਖਤਮ ਕਰਦੇ ਹਨ, ਜਿਸ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
- ਮੇਥੀ ਦੇ ਦਾਣੇ ਪੀਰੀਅਡ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਵੀ ਰਾਹਤ ਦਿੰਦੇ ਹਨ। ਇਹ ਪੇਟ ਦਰਦ ਤੋਂ ਰਾਹਤ ਦਿਵਾਉਣ ਦੇ ਨਾਲ-ਨਾਲ ਸਿਰ ਦਰਦ ਅਤੇ ਥਕਾਣ ਨੂੰ ਵੀ ਦੂਰ ਕਰਦੇ ਹਨ। ਪੀਰੀਅਡ ਆਉਣ ਦੇ ਦਿਨਾਂ ‘ਚ ਰੋਜ਼ਾਨਾ ਮੇਥੀ ਦੇ ਦਾਣੇ ਖਾਣੇ ਚਾਹੀਦੇ ਹਨ।
- ਮੇਥੀ ਦੇ ਦਾਣੇ ਭਾਰ ਘੱਟ ਕਰਨ ‘ਚ ਵੀ ਲਾਹੇਵੰਦ ਹੁੰਦੇ ਹਨ। ਭਾਰ ਨੂੰ ਕੰਟਰੋਲ ‘ਚ ਰੱਖਣ ਲਈ ਰੋਜ਼ਾਨਾ ਮੇਥੀ ਦੇ ਦਦਾਣੇ ਖਾਣੇ ਚਾਹੀਦੇ ਹਨ।