green methi health benefits: ਸਰਦੀ ਦੀ ਰੁੱਤ ਨੇ ਦਸਤਕ ਦੇ ਦਿੱਤੀ ਹੈ। ਇਸ ਮੌਸਮ ‘ਚ ਜ਼ਿਆਦਾਤਰ ਹਰੀਆਂ ਸਬਜ਼ੀਆਂ ਆਉਂਦੀਆਂ ਹਨ। ਇਨ੍ਹਾਂ ਸਬਜ਼ੀਆਂ ਦੇ ਸੇਵਨ ਨਾਲ ਕਈ ਬੀਮਾਰੀਆਂ ਵੀ ਦੂਰ ਰਹਿੰਦੀਆਂ ਹਨ। ਮੇਥੀ ਵੀ ਸਰਦੀਆਂ ‘ਚ ਮਿਲਣ ਵਾਲੀਆਂ ਸਬਜ਼ੀਆਂ ‘ਚੋਂ ਇੱਕ ਹੈ। ਮੇਥੀ ਦੀ ਤਾਸੀਰ ਗਰਮ ਹੁੰਦੀ ਹੈ। ਇਸ ਲਈ ਸਰਦੀਆਂ ‘ਚ ਇਸ ਦਾ ਸੇਵਨ ਕੀਤਾ ਜਾਂਦਾ ਹੈ। ਮੇਥੀ ‘ਚ ਕੈਲਸ਼ੀਅਮ, ਵਿਟਾਮਿਨ-ਏ, ਵਿਟਾਮਿਨ-ਸੀ, ਪੋਟਾਸ਼ੀਅਮ, ਕੈਲਸ਼ੀਅਮ, ਸੇਲੇਨੀਅਮ, ਮੈਂਗਨੀਜ਼, ਵਿਟਾਮਿਨ-ਸੀ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਇਸ ਸਬਜ਼ੀ ਦਾ ਸੇਵਨ ਕਰਨ ਦੇ ਕੀ ਫਾਇਦੇ ਹਨ।
ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ: ਮੇਥੀ ‘ਚ ਪਾਇਆ ਜਾਣ ਵਾਲਾ ਅਮੀਨੋ ਐਸਿਡ ਸ਼ੂਗਰ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਤੁਸੀਂ ਇਸ ਦੀ ਸਬਜ਼ੀ, ਜੂਸ ਜਾਂ ਇਸ ਦੇ ਪੱਤਿਆਂ ਦਾ ਸੇਵਨ ਕਰ ਸਕਦੇ ਹੋ। ਮੇਥੀ ਦੇ ਪੱਤਿਆਂ ਦਾ ਸੇਵਨ ਸ਼ੂਗਰ ਦੇ ਮਰੀਜ਼ਾਂ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਪਾਚਨ ਨੂੰ ਰੱਖੇ ਹੈਲਥੀ: ਮੇਥੀ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਵੀ ਠੀਕ ਰਹਿੰਦੀ ਹੈ। ਇਸ ‘ਚ ਫਾਈਬਰ ਅਤੇ ਐਂਟੀਆਕਸੀਡੈਂਟਸ ਦੀ ਚੰਗੀ ਮਾਤਰਾ ਹੁੰਦੀ ਹੈ। ਇਹ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਪਾਚਨ ਕਿਰਿਆ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਹਾਨੂੰ ਪੇਟ ਨਾਲ ਜੁੜੀ ਕੋਈ ਸਮੱਸਿਆ ਹੈ ਤਾਂ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ।
ਭਾਰ ਘਟਾਏ: ਜੇਕਰ ਤੁਸੀਂ ਵਧਦੇ ਭਾਰ ਤੋਂ ਪਰੇਸ਼ਾਨ ਹੋ ਤਾਂ ਇਸ ਸਬਜ਼ੀ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਹਰੀ ਮੇਥੀ ‘ਚ ਫਾਈਬਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਜਦੋਂ ਕਿ ਇਸ ‘ਚ ਕੈਲੋਰੀ ਘੱਟ ਮਾਤਰਾ ‘ਚ ਮੌਜੂਦ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਮੋਟਾਪੇ ਨੂੰ ਕੰਟਰੋਲ ਕਰ ਸਕਦੇ ਹੋ।
ਹੱਡੀਆਂ ਨੂੰ ਕਰੇ ਮਜ਼ਬੂਤ: ਮੇਥੀ ਪ੍ਰੋਟੀਨ ਨਾਲ ਭਰਪੂਰ ਹੁੰਦੀ ਹੈ। ਇਹ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਵੀ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਸ ਤੋਂ ਇਲਾਵਾ ਸਰਦੀਆਂ ‘ਚ ਮੇਥੀ ਖਾਣ ਨਾਲ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ।
ਕਾਲੇ ਵਾਲ: ਮੇਥੀ ਦੇ ਪੱਤੇ ਵਾਲਾਂ ਲਈ ਵੀ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਇਸ ਦੇ ਪੱਤਿਆਂ ਨੂੰ ਪੀਸ ਕੇ ਵਾਲਾਂ ‘ਤੇ ਲਗਾਉਣ ਨਾਲ ਤੁਹਾਡੇ ਵਾਲ ਕਾਲੇ, ਸੰਘਣੇ ਅਤੇ ਸ਼ਾਇਨੀ ਹੋ ਜਾਣਗੇ। ਮੇਥੀ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਵਾਲਾਂ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ।
ਸਕਿਨ ਲਈ ਫਾਇਦੇਮੰਦ: ਮੇਥੀ ਸਕਿਨ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਸਕਿਨ ਦੇ ਨਿਸ਼ਾਨ ਅਤੇ ਦਾਗ-ਧੱਬੇ ਘੱਟ ਹੋ ਜਾਂਦੇ ਹਨ। ਇਸ ਤੋਂ ਇਲਾਵਾ ਨਿਯਮਤ ਮੇਥੀ ਦੀ ਸਬਜ਼ੀ ਖਾਣ ਨਾਲ ਪਿੰਪਲਸ ਵੀ ਦੂਰ ਹੁੰਦੇ ਹਨ।