Healthy breast food tips: ਗਲਤ ਖਾਣ-ਪੀਣ ਅਤੇ ਲਾਈਫਸਟਾਈਲ ਕਾਰਨ ਔਰਤਾਂ ਨੂੰ ਕਈ ਸਮੱਸਿਆਵਾਂ ਤੋਂ ਗੁਜ਼ਰਨਾ ਪੈਂਦਾ ਹੈ। ਖਾਸ ਤੌਰ ‘ਤੇ ਔਰਤਾਂ ਨੂੰ ਬ੍ਰੈਸਟ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ। ਇਸ ਤੋਂ ਬਚਣ ਲਈ ਉਨ੍ਹਾਂ ਨੂੰ ਆਪਣੀ ਸਾਫ਼-ਸਫ਼ਾਈ, ਡੇਲੀ ਲਾਈਫਸਟਾਈਲ ਦੇ ਨਾਲ-ਨਾਲ ਡਾਇਟ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਅਜਿਹੇ ‘ਚ ਤੁਸੀਂ ਆਪਣੀ ਡੇਲੀ ਡਾਇਟ ‘ਚ ਹੈਲਥੀ ਫੂਡਜ਼ ਸ਼ਾਮਲ ਕਰ ਸਕਦੇ ਹੋ। ਇਸ ਦੀ ਮਦਦ ਨਾਲ ਤੁਹਾਡੀ ਬ੍ਰੈਸਟ ਨੂੰ ਪੂਰਾ ਪੋਸ਼ਣ ਮਿਲੇਗਾ। ਨਾਲ ਹੀ ਇਸ ਬਿਮਾਰੀ ਨਾਲ ਸੰਕਰਮਿਤ ਹੋਣ ਦਾ ਖ਼ਤਰਾ ਵੀ ਘੱਟ ਹੋਵੇਗਾ।
ਆਓ ਜਾਣਦੇ ਹਾਂ ਹੈਲਥੀ ਬ੍ਰੈਸਟ ਲਈ ਸੁਪਰ ਫੂਡ…
ਦਾਲਾਂ ਅਤੇ ਬੀਨਜ਼: ਦਾਲਾਂ ਅਤੇ ਬੀਨਜ਼ ‘ਚ ਫਾਈਬਰ, ਵਿਟਾਮਿਨ, ਕੈਲਸ਼ੀਅਮ, ਆਇਰਨ ਆਦਿ ਪੋਸ਼ਕ ਤੱਤਾਂ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੀਆਂ ਹਨ। ਇਸ ਦਾ ਸੇਵਨ ਬ੍ਰੈਸਟ ਕੈਂਸਰ ਤੋਂ ਬਚਾਉਂਦਾ ਹੈ। ਅਜਿਹੇ ‘ਚ ਤੁਹਾਨੂੰ ਆਪਣੀ ਡੇਲੀ ਡਾਇਟ ‘ਚ ਬੀਨਜ਼ ਅਤੇ ਦਾਲਾਂ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਬ੍ਰੋਕਲੀ: ਔਰਤਾਂ ਨੂੰ ਆਪਣੀ ਡੈਲੀ ਡਾਇਟ ‘ਚ ਬਰੋਕਲੀ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ‘ਚ ਪੌਸ਼ਟਿਕ ਅਤੇ ਐਂਟੀ ਕੈਂਸਰ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦਾ ਸੇਵਨ ਕਰਨ ਨਾਲ ਬ੍ਰੈਸਟ ਹੈਲਥੀ ਰਹਿੰਦੀ ਹੈ। ਇਸ ਤਰ੍ਹਾਂ ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਤੁਸੀਂ ਇਸ ਦਾ ਸੇਵਨ ਸਬਜ਼ੀ, ਸਲਾਦ, ਸੂਪ ਆਦਿ ਦੇ ਰੂਪ ‘ਚ ਕਰ ਸਕਦੇ ਹੋ।
ਕੇਲ: ਕੇਲ ‘ਚ ਵਿਟਾਮਿਨ ਏ, ਸੀ, ਕੇ, ਫਾਈਬਰ, ਆਇਰਨ, ਪ੍ਰੋਟੀਨ, ਕੈਲਸ਼ੀਅਮ ਆਦਿ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਆਸਾਨੀ ਨਾਲ ਮਿਲ ਜਾਂਦੇ ਹਨ। ਅਜਿਹੇ ‘ਚ ਬ੍ਰੈਸਟ ਕੈਂਸਰ ਹੋਣ ਦਾ ਖਤਰਾ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਇਹ ਇਮਿਊਨਿਟੀ ਅਤੇ ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ।
ਡੇਅਰੀ ਪ੍ਰੋਡਕਟਸ: ਦੁੱਧ, ਦਹੀਂ, ਪਨੀਰ ਆਦਿ ਡੇਅਰੀ ਪ੍ਰੋਡਕਟਸ ਪੋਸ਼ਕ ਤੱਤਾਂ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਸ ਦੇ ਸੇਵਨ ਨਾਲ ਬ੍ਰੈਸਟ ਦੇ ਸੈੱਲਾਂ ਦਾ ਵਧੀਆ ਵਿਕਾਸ ਹੁੰਦਾ ਹੈ। ਇਸ ਤਰ੍ਹਾਂ ਬ੍ਰੈਸਟ ਕੈਂਸਰ ‘ਚ ਫਸਣ ਤੋਂ ਬਚਾਅ ਹੁੰਦਾ ਹੈ।
ਕਾਲੇ ਅੰਗੂਰ: ਕਾਲੇ ਅੰਗੂਰ ‘ਚ ਐਂਟੀ ਕੈਂਸਰ ਗੁਣ ਹੁੰਦੇ ਹਨ। ਇਹ ਬ੍ਰੈਸਟ ਦੀ ਸਕਿਨ ਨੂੰ ਕੈਂਸਰ ਦਾ ਕਾਰਨ ਬਣਨ ਵਾਲੇ ਨੁਕਸਾਨ ਤੋਂ ਬਚਾਉਣ ‘ਚ ਮਦਦ ਕਰਦੇ ਹਨ। ਇਸ ਲਈ ਹੈਲਥੀ ਬ੍ਰੈਸਟ ਲਈ ਰੋਜ਼ਾਨਾ ਡਾਈਟ ‘ਚ ਕਾਲੇ ਅੰਗੂਰ ਦਾ ਸੇਵਨ ਕਰੋ।
ਸੈਲਮਨ ਫਿਸ਼: ਜੇਕਰ ਤੁਸੀਂ ਨਾਨ-ਵੈਜ ਦੇ ਸ਼ੌਕੀਨ ਹੋ ਤਾਂ ਤੁਸੀਂ ਸੈਲਮਨ ਫਿਸ਼ ਖਾ ਸਕਦੇ ਹੋ। ਸੈਲਮਨ ਫਿਸ਼ ਔਰਤਾਂ ਲਈ ਬੇਹੱਦ ਫਾਇਦੇਮੰਦ ਮੰਨੀ ਜਾਂਦੀ ਹੈ। ਇਹ ਓਮੇਗਾ-3 ਫੈਟੀ ਐਸਿਡ, ਸੇਲੇਨੀਅਮ ਅਤੇ ਐਂਟੀ-ਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਅਜਿਹੇ ‘ਚ ਇਸ ਦਾ ਸੇਵਨ ਕਰਨ ਨਾਲ ਬ੍ਰੈਸਟ ਕੈਂਸਰ ਦਾ ਖਤਰਾ ਘੱਟ ਹੋ ਜਾਂਦਾ ਹੈ।