healthy food Milk: ਇਹ ਗੱਲ ਤਾਂ ਸਾਰੇ ਹੀ ਜਾਣਦੇ ਹਨ ਕਿ ਦੁੱਧ ਪੀਣਾ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿਚ ਕੈਲਸ਼ੀਅਮ, ਵਿਟਾਮਿਨ, ਐਂਟੀ-ਆਕਸੀਡੈਂਟ ਗੁਣ ਹੋਣ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤੀ ਮਿਲਦੀ ਹੈ। ਨਾਲ ਹੀ ਇਮਿਊਨਿਟੀ ਵਧਾਉਣ ‘ਚ ਮਦਦ ਮਿਲਦੀ ਹੈ। ਪਰ ਬਹੁਤ ਸਾਰੇ ਲੋਕ ਜ਼ਿਆਦਾ ਮਾਤਰਾ ‘ਚ ਦੁੱਧ ਤੋਂ ਬਣੀ ਚਾਹ ਅਤੇ ਕੌਫੀ ਦਾ ਸੇਵਨ ਕਰਦੇ ਹਨ। ਇਸ ਨਾਲ ਸਰੀਰ ਨੂੰ ਸਰਦੀ ਤੋਂ ਬਚਾਅ ਤਾਂ ਮਿਲਦਾ ਹੈ। ਪਰ ਸਿਹਤ ਨਾਲ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ ‘ਚ ਤੁਸੀਂ ਦੁੱਧ ਦੀ ਪੌਸ਼ਟਿਕਤਾ ਨੂੰ ਵਧਾਉਣ ਲਈ ਵੱਖ-ਵੱਖ ਚੀਜ਼ਾਂ ਦੁੱਧ ‘ਚ ਮਿਲਾ ਕੇ ਪੀ ਸਕਦੇ ਹੋ। ਇਸ ਲਈ ਅੱਜ ਅਸੀਂ ਤੁਹਾਨੂੰ ਦੁੱਧ ਨੂੰ ਹੋਰ ਸਿਹਤਮੰਦ ਬਣਾਉਣ ਲਈ 5 ਡਰਿੰਕ ਬਣਾਉਣੀਆਂ ਸਿਖਾਉਂਦੇ ਹਾਂ।
ਸੀਡਜ਼ ਪਾਊਡਰ ਮਿਲਕ: ਤੁਸੀਂ ਸੀਡਜ਼ ਨੂੰ ਦੁੱਧ ‘ਚ ਮਿਲਾ ਕੇ ਵੀ ਪੀ ਸਕਦੇ ਹੋ। ਇਸ ਦੇ ਲਈ ਕੱਦੂ, ਸੂਰਜਮੁਖੀ, ਚੀਆ ਅਤੇ ਅਲਸੀ ਦੇ ਬੀਜਾਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਹੈਲਥੀ ਡ੍ਰਿੰਕ ਦਾ ਸੇਵਨ ਕਰਨ ਨਾਲ ਇਮਿਊਨਿਟੀ ਬੁਸਟ ਹੋਣ ਦੇ ਨਾਲ ਜ਼ੁਕਾਮ, ਖੰਘ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਰਹੇਗਾ। ਨਾਲ ਹੀ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਮਜ਼ਬੂਤੀ ਆਉਣ ਦੇ ਨਾਲ ਸਰੀਰ ਦਾ ਸਹੀ ਤਰੀਕੇ ਨਾਲ ਵਿਕਾਸ ਹੋਵੇਗਾ। ਇਸ ਨੂੰ ਬਣਾਉਣ ਲਈ ਪਹਿਲਾਂ ਸਾਰੇ ਬੀਜਾਂ ਨੂੰ ਮਿਕਸੀ ‘ਚ ਪੀਸ ਕੇ ਪਾਊਡਰ ਬਣਾ ਲਓ। ਫਿਰ ਪੈਨ ‘ਚ 1 ਕੱਪ ਦੁੱਧ ਗਰਮ ਕਰਕੇ ਇਸ ਵਿਚ 1 ਚੱਮਚ ਪਾਊਡਰ ਮਿਲਾਓ। ਤੁਸੀਂ ਇਸ ਵਿਚ ਸ਼ਹਿਦ ਵੀ ਪਾ ਸਕਦੇ ਹੋ। 1-2 ਉਬਾਲ ਆਉਣ ਤੋਂ ਬਾਅਦ ਇਸ ਦਾ ਸੇਵਨ ਕਰੋ।
ਖਜੂਰ ਵਾਲਾ ਦੁੱਧ: ਖਜੂਰ ‘ਚ ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਅਤੇ ਵਿਟਾਮਿਨ, ਆਇਰਨ ਆਦਿ ਕਈ ਪੋਸ਼ਕ ਤੱਤ ਹੁੰਦੇ ਹਨ। ਅਜਿਹੇ ‘ਚ ਇਸ ਨੂੰ ਦੁੱਧ ਵਿੱਚ ਉਬਾਲ ਕੇ ਪੀਣ ਨਾਲ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਹੋਣ ਦੇ ਨਾਲ ਮੌਸਮੀ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ। ਨਾਲ ਹੀ ਕੁਦਰਤੀ ਖੰਡ ਹੋਣ ਕਾਰਨ ਇਸ ਦੁੱਧ ਨੂੰ ਬਣਾਉਣ ਲਈ ਖੰਡ ਦੀ ਵਰਤੋਂ ਕਰਨ ਦੀ ਜ਼ਰੂਰਤ ਨਹੀਂ ਹੈ। ਅਜਿਹੇ ‘ਚ ਇਸ ਨਾਲ ਭਾਰ ਅਤੇ ਸ਼ੂਗਰ ਕੰਟਰੋਲ ‘ਚ ਰਹਿੰਦਾ ਹੈ। ਇਸ ਦੁੱਧ ਨੂੰ ਬਣਾਉਣ ਲਈ 1 ਕੱਪ ਦੁੱਧ ਵਿਚ 2-3 ਖਜੂਰਾਂ ਨੂੰ ਉਬਾਲੋ। 1-2 ਉਬਾਲ ਆਉਣ ਤੋਂ ਬਾਅਦ ਇਸ ਨੂੰ ਹਲਕਾ ਗੁਣਗੁਣਾ ਕਰਕੇ ਪੀਓ।
ਡ੍ਰਾਈ ਫਰੂਟਸ ਨਾਲ ਤਿਆਰ ਕਰੋ ਦੁੱਧ: ਡ੍ਰਾਈ ਫਰੂਟਸ ਖਾਣ ਨਾਲ ਸਰੀਰ ਨੂੰ ਸਾਰੇ ਉਚਿਤ ਤੱਤ ਅਸਾਨੀ ਨਾਲ ਮਿਲ ਜਾਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੁੱਧ ਵਿਚ ਮਿਲਾ ਕੇ ਪੀਣ ਨਾਲ ਉਨ੍ਹਾਂ ਦੇ ਪੋਸ਼ਣ ਸੰਬੰਧੀ ਗੁਣ ਨੂੰ ਵਧਾਉਣ ਵਿਚ ਮਦਦ ਮਿਲਦੀ ਹੈ। ਇਸ ਹੈਲਥੀ ਡਰਿੰਕ ਨੂੰ ਪੀਣ ਨਾਲ ਦਿਨ ਭਰ ਦੀ ਥਕਾਨ ਦੂਰ ਹੋ ਕੇ ਸਰੀਰ ਨੂੰ ਐਨਰਜ਼ੀ ਮਿਲਦੀ ਹੈ। ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿਣ ਦੇ ਨਾਲ ਡਾਇਬਿਟੀਜ਼, ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੋਣ ਦੇ ਨਾਲ ਸਰੀਰ ਦਾ ਵਿਕਾਸ ਵਧੀਆ ਤਰੀਕੇ ਨਾਲ ਹੁੰਦਾ ਹੈ। ਇਸ ਨੂੰ ਬਣਾਉਣ ਲਈ ਕਾਜੂ, ਪਿਸਤਾ, ਬਦਾਮ, ਅਖਰੋਟ ਆਦਿ ਡ੍ਰਾਈ ਫਰੂਟਸ ਨੂੰ ਪੀਸ ਕੇ ਪਾਊਡਰ ਤਿਆਰ ਕਰ ਲਓ। ਫਿਰ ਪੈਨ ਵਿਚ 1 ਕੱਪ ਦੁੱਧ ਗਰਮ ਕਰਕੇ ਇਸ ਵਿਚ 1 ਚੱਮਚ ਪਾਊਡਰ ਪਾਓ। 1-2 ਉਬਾਲ ਆਉਣ ਤੋਂ ਬਾਅਦ ਇਸ ਨੂੰ ਹਲਕਾ ਗੁਣਗੁਣਾ ਕਰਕੇ ਪੀਓ।
ਹਲਦੀ ਵਾਲਾ ਦੁੱਧ: ਹਲਦੀ ਚਿਕਿਤਸਕ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਨੂੰ ਦੁੱਧ ਵਿਚ ਮਿਲਾਉਣ ਤੋਂ ਬਾਅਦ ਪੀਣ ਨਾਲ ਇਮਿਊਨਟੀ ਮਜ਼ਬੂਤ ਹੋਣ ਦੇ ਨਾਲ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਨਾਲ ਹੀ ਇਸ ‘ਚ ਐਂਟੀ-ਬੈਕਟਰੀਅਲ, ਐਂਟੀ-ਇਨਫਲੇਮੇਟਰੀ, ਐਂਟੀ-ਕੈਂਸਰ ਗੁਣ ਸਰੀਰ ਨੂੰ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋਣ ਤੋਂ ਬਚਾਉਂਦੇ ਹਨ। ਸੌਣ ਤੋਂ ਪਹਿਲਾਂ ਇਸ ਦੁੱਧ ਨੂੰ ਪੀਣਾ ਸਭ ਤੋਂ ਵਧੀਆ ਆਪਸ਼ਨ ਹੈ। ਇਸ ਨਾਲ ਜੋੜਾਂ ਅਤੇ ਸਰੀਰ ਦੇ ਹੋਰ ਹਿੱਸਿਆਂ ਵਿਚ ਹੋਣ ਵਾਲੇ ਦਰਦ ਤੋਂ ਛੁਟਕਾਰਾ ਮਿਲਣ ਦੇ ਨਾਲ ਖੂਨ ਸਾਫ਼ ਹੋਣ ਅਤੇ ਵਧਣ ਵਿਚ ਸਹਾਇਤਾ ਮਿਲਦੀ ਹੈ। ਇਸ ਨੂੰ ਬਣਾਉਣ ਲਈ ਇਕ ਕੱਪ ਦੁੱਧ ਵਿਚ ਚੁਟਕੀ ਭਰ ਹਲਦੀ ਪਾ ਕੇ ਉਬਾਲੋ। 1-2 ਉਬਾਲ ਆਉਣ ਤੋਂ ਬਾਅਦ ਇਸ ਨੂੰ ਹਲਕਾ ਗੁਣਗੁਣਾ ਕਰਕੇ ਪੀਓ।
ਅਦਰਕ ਵਾਲਾ ਦੁੱਧ: ਅਕਸਰ ਲੋਕ ਸਰਦੀਆਂ ਵਿਚ ਖੰਘ-ਜ਼ੁਕਾਮ ਅਤੇ ਬੁਖਾਰ ਹੋਣ ‘ਤੇ ਚਾਹ ‘ਚ ਅਦਰਕ ਮਿਲਾਕੇ ਪੀਣਾ ਪਸੰਦ ਕਰਦੇ ਹਨ। ਪਰ ਇਸ ਨੂੰ ਦੁੱਧ ਵਿਚ ਮਿਲਾ ਕੇ ਪੀਣ ਨਾਲ ਦੋਹਰਾ ਲਾਭ ਮਿਲੇਗਾ। ਅਦਰਕ ਵਿਚ ਵਿਟਾਮਿਨ, ਆਇਰਨ, ਕੈਲਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਆਦਿ ਗੁਣ ਹੋਣ ਨਾਲ ਇਸ ਨੂੰ ਦੁੱਧ ਦੇ ਨਾਲ ਪੀਣ ਨਾਲ ਮੌਸਮੀ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਇਸ ਨੂੰ ਬਣਾਉਣ ਲਈ 1 ਕੱਪ ਦੁੱਧ ‘ਚ 1 ਅਦਰਕ ਦਾ ਟੁਕੜਾ ਅਤੇ ਸੁਆਦ ਦੇ ਅਨੁਸਾਰ ਸ਼ਹਿਦ ਪਾ ਕੇ ਉਬਾਲੋ। 1-2 ਉਬਾਲ ਆਉਣ ਤੋਂ ਬਾਅਦ ਇਸ ਦਾ ਸੇਵਨ ਕਰੋ। ਸਾਰੇ ਡ੍ਰਿੰਕਸ ਹੈਲਥੀ ਅਤੇ ਸਵਾਦ ਹੋਣ ਨਾਲ ਬੱਚੇ ਵੀ ਇਸ ਨੂੰ ਅਸਾਨੀ ਨਾਲ ਪੀਣਗੇ। ਅਜਿਹੇ ‘ਚ ਬੱਚਿਆਂ ਦੇ ਵਧੀਆ ਵਿਕਾਸ ਲਈ ਇਸ ਨੂੰ ਆਪਣੀ ਡਾਇਟ ਵਿਚ ਸ਼ਾਮਲ ਕਰਨਾ ਨਾ ਭੁੱਲੋ।