healthy food routine tips: ਚੰਗੀ ਸਿਹਤ ਅਤੇ ਸਿਹਤਮੰਦ ਸਰੀਰ ਲਈ ਸਿਹਤਮੰਦ ਖਾਣਾ ਬਹੁਤ ਜ਼ਰੂਰੀ ਹੈ। ਹੈਲਥੀ ਡਾਇਟ ‘ਚ ਇਹ ਜ਼ਰੂਰੀ ਨਹੀਂ ਹੈ ਕਿ ਤੁਸੀਂ ਮਹਿੰਗੀਆਂ ਚੀਜ਼ਾਂ ਨੂੰ ਸ਼ਾਮਲ ਕਰਕੇ ਹੀ ਸਿਹਤਮੰਦ ਰਹਿ ਸਕਦੇ ਹੋ। ਘਰ ‘ਚ ਮੌਜੂਦ ਕੁਝ ਚੀਜ਼ਾਂ ਨੂੰ ਸ਼ਾਮਲ ਕਰਕੇ ਹੀ ਤੁਸੀਂ ਸਿਹਤਮੰਦ ਰਹਿ ਸਕਦੇ ਹੋ। ਤੁਹਾਨੂੰ ਦੱਸਾਂਗੇ 5 ਅਜਿਹੀਆਂ ਚੀਜ਼ਾਂ ਜਿਸ ਨਾਲ ਤੁਸੀਂ ਪੂਰੀ ਤਰ੍ਹਾਂ ਸਿਹਤਮੰਦ ਰਹੋਗੇ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ…
ਕੇਲਾ: ਕੇਲੇ ‘ਚ ਪੋਟਾਸ਼ੀਅਮ, ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ, ਫੋਲੇਟ, ਨਿਆਸੀਨ, ਰਿਬੋਫਲੇਵਿਨ ਅਤੇ ਬੀ6 ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਸਰੀਰ ਪੂਰੀ ਤਰ੍ਹਾਂ ਐਂਰਜੈਟਿਕ ਰਹਿੰਦਾ ਹੈ। ਤੁਸੀਂ ਇਸਨੂੰ ਆਪਣੀ ਡਾਇਟ ‘ਚ ਸ਼ਾਮਲ ਕਰ ਸਕਦੇ ਹੋ।
ਛੋਲੇ: ਇਹ ਜ਼ਰੂਰੀ ਨਹੀਂ ਹੈ ਕਿ ਤੁਹਾਡੇ ਸਰੀਰ ਨੂੰ ਮਾਸਾਹਾਰੀ ਚੀਜ਼ਾਂ ਜਿਵੇਂ ਮੀਟ, ਮੱਛੀ, ਚਿਕਨ ਤੋਂ ਹੀ ਪ੍ਰੋਟੀਨ ਮਿਲੇ। ਤੁਸੀਂ ਆਪਣੀ ਡਾਇਟ ‘ਚ ਪ੍ਰੋਟੀਨ ਨਾਲ ਭਰਪੂਰ ਛੋਲਿਆਂ ਨੂੰ ਸ਼ਾਮਲ ਕਰ ਸਕਦੇ ਹੋ। ਇਸ ‘ਚ ਫਾਈਬਰ, ਖਣਿਜ, ਵਿਟਾਮਿਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਤੁਹਾਡਾ ਭਾਰ ਘਟਾਉਣ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਪਾਚਨ ਤੰਤਰ ਨੂੰ ਮਜ਼ਬੂਤ ਕਰਨ ‘ਚ ਵੀ ਮਦਦ ਕਰਦਾ ਹੈ।
ਮੂੰਗ ਦਾਲ: ਤੁਸੀਂ ਆਪਣੀ ਡਾਈਟ ‘ਚ ਮੂੰਗੀ ਦੀ ਦਾਲ ਨੂੰ ਸ਼ਾਮਲ ਕਰ ਸਕਦੇ ਹੋ। ਇਸ ‘ਚ ਫਾਈਬਰ ਅਤੇ ਪ੍ਰੋਟੀਨ ਦੀ ਚੰਗੀ ਮਾਤਰਾ ਹੁੰਦੀ ਹੈ। ਇਹ ਤੁਹਾਡੀਆਂ ਮਾਸਪੇਸ਼ੀਆਂ ਨੂੰ ਠੀਕ ਕਰਨ ‘ਚ ਵੀ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਲੰਬੇ ਸਮੇਂ ਤੱਕ ਐਂਰਜੈਟਿਕ ਮਹਿਸੂਸ ਕਰਦੇ ਹੋ। ਜੇਕਰ ਤੁਸੀਂ ਨਾਨ-ਵੈਜ ਦਾ ਸੇਵਨ ਨਹੀਂ ਕਰਦੇ ਹੋ ਤਾਂ ਇਸ ਦਾ ਸੇਵਨ ਕਰਨ ਨਾਲ ਤੁਸੀਂ ਸਰੀਰ ਨੂੰ ਪ੍ਰੋਟੀਨ ਦੀ ਮਾਤਰਾ ਦੇ ਸਕਦੇ ਹੋ।
ਪਾਲਕ: ਪਾਲਕ ਦਾ ਸੇਵਨ ਕਰਕੇ ਤੁਸੀਂ ਸਿਹਤਮੰਦ ਰਹਿ ਸਕਦੇ ਹੋ। ਇਸ ‘ਚ ਵਿਟਾਮਿਨ-ਕੇ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਵਿਟਾਮਿਨ-ਕੇ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਦਿਲ ਦੀਆਂ ਬੀਮਾਰੀਆਂ ਅਤੇ ਕੈਂਸਰ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ।
ਬਾਜਰਾ: ਤੁਸੀਂ ਬਾਜਰੇ ਨੂੰ ਆਪਣੀ ਡਾਇਟ ‘ਚ ਸ਼ਾਮਲ ਕਰ ਸਕਦੇ ਹੋ। ਇਸ ਨੂੰ ਊਰਜਾ ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਬਾਜਰੇ ‘ਚ ਕੈਲੋਰੀ ਅਤੇ ਪ੍ਰੋਟੀਨ ਦੀ ਮਾਤਰਾ ਘੱਟ ਪਾਈ ਜਾਂਦੀ ਹੈ। ਇਹ ਪ੍ਰੋਟੀਨ ਦਾ ਵੀ ਬਹੁਤ ਵਧੀਆ ਸਰੋਤ ਹੈ। ਇਸ ‘ਚ ਐਂਟੀਆਕਸੀਡੈਂਟਸ ਦੀ ਵੀ ਚੰਗੀ ਮਾਤਰਾ ਹੁੰਦੀ ਹੈ। ਇਸ ਨੂੰ ਡਾਈਟ ‘ਚ ਸ਼ਾਮਲ ਕਰਕੇ ਤੁਸੀਂ ਸਿਹਤਮੰਦ ਰਹਿ ਸਕਦੇ ਹੋ।