Hing water benefits: ਭਾਰਤੀ ਰਸੋਈ ਵਿਚ ਹਿੰਗ ਖਾਸ ਤੌਰ ‘ਤੇ ਵਰਤੋਂ ਕੀਤੀ ਜਾਂਦੀ ਹੈ। ਇਹ ਭੋਜਨ ਦੀ ਖੁਸ਼ਬੂ ਨੂੰ ਦੁੱਗਣਾ ਕਰਨ ਦੇ ਨਾਲ ਇਸਦੇ ਸਵਾਦ ਨੂੰ ਵਧਾਉਂਣ ਦਾ ਕੰਮ ਕਰਦੀ ਹੈ। ਵਿਟਾਮਿਨ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ, ਐਂਟੀ-ਬੈਕਟਰੀਆ ਗੁਣਾਂ ਨਾਲ ਭਰਪੂਰ ਹਿੰਗ ਨੂੰ ਸਬਜ਼ੀ ਤੋਂ ਇਲਾਵਾ ਪਾਣੀ ਵਿਚ ਮਿਲਾ ਕੇ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੋਣ ਦੇ ਨਾਲ ਭਾਰ ਕੰਟਰੋਲ ਵਿਚ ਰੱਖਦੀ ਹੈ। ਸ਼ੂਗਰ ਅਤੇ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿਣ ਦੇ ਨਾਲ ਸਿਹਤ ਨੂੰ ਹੋਰ ਵੀ ਬਹੁਤ ਸਾਰੇ ਸ਼ਾਨਦਾਰ ਲਾਭ ਮਿਲਦੇ ਹਨ। ਤਾਂ ਆਓ ਜਾਣਦੇ ਹਾਂ ਇਸ ਦੇ ਸੇਵਨ ਨਾਲ ਕੀ ਫਾਇਦੇ ਮਿਲਦੇ ਹਨ। ਪਰ ਉਸ ਤੋਂ ਪਹਿਲਾਂ ਅਸੀਂ ਜਾਣਦੇ ਹਾਂ ਇਸਦਾ ਪਾਣੀ ਤਿਆਰ ਕਰਨ ਦੀ ਵਿਧੀ…
ਹਿੰਗ ਦਾ ਪਾਣੀ ਤਿਆਰ ਕਰਨ ਦਾ ਤਰੀਕਾ…
- ਪਾਣੀ – 1 ਗਲਾਸ
- ਹਿੰਗ – 1/2 ਛੋਟਾ ਚੱਮਚ
- ਇੱਕ ਪੈਨ ‘ਚ ਦੋਵੇਂ ਚੀਜ਼ਾਂ ਪਾ ਕੇ 1-2 ਉਬਾਲ ਆਉਣ ਦਿਓ।
- ਤਿਆਰ ਪਾਣੀ ਦਾ ਸਵੇਰੇ ਖਾਲੀ ਪੇਟ ਸੇਵਨ ਕਰੋ।
ਕੈਂਸਰ ਤੋਂ ਰਹੇਗਾ ਬਚਾਅ: ਹਿੰਗ ਦਾ ਪਾਣੀ ਦਾ ਸੇਵਨ ਕਰਨ ਨਾਲ ਇਹ ਸਰੀਰ ‘ਚ ਕੈਂਸਰ ਸੈੱਲਾਂ ਨੂੰ ਵੱਧਣ ਤੋਂ ਰੋਕਦਾ ਹੈ। ਅਜਿਹੇ ‘ਚ ਕੈਂਸਰ ਵਰਗੀ ਗੰਭੀਰ ਬਿਮਾਰੀ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਦੇ ਨਾਲ ਹੀ ਸ਼ੂਗਰ ਦੇ ਮਰੀਜ਼ਾਂ ਨੂੰ ਹਰ ਰੋਜ਼ ਹਿੰਗ ਦੇ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਸਰੀਰ ਵਿਚ ਇੰਸੁਲਿਨ ਦਾ ਲੈਵਲ ਸਹੀ ਤਰੀਕੇ ਨਾਲ ਹੁੰਦਾ ਹੈ। ਅਜਿਹੇ ‘ਚ ਬਲੱਡ ਸ਼ੂਗਰ ਕੰਟਰੋਲ ਵਿੱਚ ਰਹਿੰਦੀ ਹੈ।
ਦਿਲ ਲਈ ਫਾਇਦੇਮੰਦ: ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣਾਂ ਦੇ ਨਾਲ ਭਰਪੂਰ ਹਿੰਗ ਦਾ ਪਾਣੀ ਪੀਣ ਨਾਲ ਕੋਲੈਸਟ੍ਰੋਲ ਦਾ ਪੱਧਰ ਘੱਟ ਜਾਂਦਾ ਹੈ। ਅਜਿਹੇ ‘ਚ ਦਿਲ ਸਿਹਤਮੰਦ ਹੋਣ ਦੇ ਨਾਲ ਇਸ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ। ਇਸ ਦੇ ਨਾਲ ਹੀ ਅਸਥਮਾ ਦੇ ਮਰੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਹਿੰਗ ਦਾ ਪਾਣੀ ਜ਼ਰੂਰ ਲੈਣਾ ਚਾਹੀਦਾ ਹੈ। ਇਸ ਦੇ ਸੇਵਨ ਨਾਲ ਖੁਸ਼ਕ ਖੰਘ, ਕਫ਼, ਛਾਤੀ ‘ਚ ਜਕੜਨ ਆਦਿ ਦੀ ਪ੍ਰੇਸ਼ਾਨੀ ਦੂਰ ਹੋ ਕੇ ਫੇਫੜੇ ਵਧੀਆ ਤਰੀਕੇ ਨਾਲ ਕੰਮ ਕਰਦੇ ਹਨ।
ਵਧੀਆ ਪਾਚਨ ਤੰਤਰ: ਇਸ ‘ਚ ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਆਦਿ ਗੁਣਾਂ ਕਾਰਨ ਪਾਚਨ ਵਧੀਆ ਕੰਮ ਕਰਦਾ ਹੈ। ਸਰੀਰ ਵਿੱਚ ਮੌਜੂਦ ਨੁਕਸਾਨਦੇਹ ਪਦਾਰਥ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ। ਇਹ ਭੋਜਨ ਨੂੰ ਹਜ਼ਮ ਕਰਨ ਵਿਚ ਸਹਾਇਤਾ ਕਰਦਾ ਹੈ ਅਤੇ ਪੇਟ ਦਰਦ, ਐਸੀਡਿਟੀ ਆਦਿ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ। ਇਸ ਪਾਣੀ ਦਾ ਰੋਜ਼ਾਨਾ ਸੇਵਨ ਕਰਨ ਨਾਲ ਭਾਰ ਵਧਣ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਸ ਦਾ ਸੇਵਨ ਕਰਨ ਨਾਲ ਪੇਟ ਅਤੇ ਕਮਰ ਦੁਆਲੇ ਜਮ੍ਹਾ ਵਾਧੂ ਫੈਟ ਤੇਜ਼ੀ ਨਾਲ ਘੱਟ ਜਾਂਦਾ ਹੈ। ਉੱਥੇ ਹੀ ਸਰੀਰ ਦਾ ਪਾਚਕਤਾ ਵਧਾ ਕੇ ਅੰਦਰੋਂ ਚੁਸਤੀ ਅਤੇ ਫੁਰਤੀ ਦਾ ਸੰਚਾਰ ਕਰਦਾ ਹੈ।
ਪੀਰੀਅਡ ਦਰਦ ਨੂੰ ਕਰੇ ਦੂਰ ਕਰੋ: ਜਿਨ੍ਹਾਂ ਔਰਤਾਂ ਨੂੰ ਪੀਰੀਅਡ ਦੇ ਦੌਰਾਨ ਪੇਟ ਵਿਚ ਅਸਹਿ ਦਰਦ ਹੁੰਦਾ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਉਨ੍ਹਾਂ ਨੂੰ ਹਿੰਗ ਦਾ ਪਾਣੀ ਲੈਣਾ ਚਾਹੀਦਾ ਹੈ। ਇਸ ਦੀ ਮਦਦ ਨਾਲ ਪੀਰੀਅਡ ਦੇ ਦਰਦ ਤੋਂ ਛੁਟਕਾਰਾ ਮਿਲਣ ਦੇ ਨਾਲ ਇਹ ਸਰੀਰ ਵਿਚ ਹੋਣ ਵਾਲੇ ਦਰਦ ਨੂੰ ਵੀ ਦੂਰ ਕਰਦਾ ਹੈ। ਹਿੰਗ ਦਾ ਪਾਣੀ ਲੈਣ ਨਾਲ ਸਿਰਦਰਦ ਤੋਂ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਮੌਸਮੀ ਸਰਦੀ, ਜ਼ੁਕਾਮ, ਠੰਡ ਲੱਗਣ ਆਦਿ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।