Honey Weight loss tips: ਲੋਕ ਪੁਰਾਣੇ ਸਮੇਂ ਤੋਂ ਹੀ ਸ਼ਹਿਦ ਦੀ ਵਰਤੋਂ ਕਰਦੇ ਆ ਰਹੇ ਹਨ। ਪੋਸ਼ਕ ਤੱਤਾਂ, ਐਂਟੀ-ਆਕਸੀਡੈਂਟਸ ਅਤੇ ਔਸ਼ਧੀ ਗੁਣਾਂ ਨਾਲ ਭਰਪੂਰ ਸ਼ਹਿਦ ਸਿਹਤ ਨੂੰ ਹੈਲਥੀ ਰੱਖਣ ‘ਚ ਮਦਦ ਕਰਦਾ ਹੈ। ਇਸ ਦੇ ਸੇਵਨ ਨਾਲ ਇਮਿਊਨਿਟੀ ਅਤੇ ਮੈਟਾਬੋਲਿਜ਼ਮ ਤੇਜ਼ੀ ਨਾਲ ਬੂਸਟ ਹੁੰਦਾ ਹੈ ਅਤੇ ਭਾਰ ਕੰਟਰੋਲ ‘ਚ ਰਹਿੰਦਾ ਹੈ। ਪਰ ਕੁਝ ਚੀਜ਼ਾਂ ਦੇ ਨਾਲ ਇਸ ਦਾ ਸੇਵਨ ਕਰਨ ਨਾਲ ਦੁੱਗਣਾ ਫਾਇਦਾ ਮਿਲਦਾ ਹੈ। ਆਓ ਜਾਣਦੇ ਹਾਂ ਫਿੱਟ ਅਤੇ ਫਾਈਨ ਰਹਿਣ ਲਈ ਸ਼ਹਿਦ ਦਾ ਸੇਵਨ ਕਿਹੜੀਆਂ ਚੀਜ਼ਾਂ ਨਾਲ ਕਰਨਾ ਚਾਹੀਦਾ ਹੈ।
ਭਾਰ ਘਟਾਉਣ ‘ਚ ਲਾਭਦਾਇਕ: ਸ਼ਹਿਦ ਪੋਸ਼ਕ ਤੱਤਾਂ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਅਤੇ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਆਸਾਨੀ ਨਾਲ ਮਿਲ ਜਾਂਦੇ ਹਨ। ਮਾਹਿਰਾਂ ਅਨੁਸਾਰ ਇਹ ਭਾਰ ਘਟਾਉਣ ਦੇ ਨਾਲ-ਨਾਲ ਸਿਹਤ ਨੂੰ ਹੈਲਥੀ ਰੱਖਣ ‘ਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਸ਼ਹਿਦ ਖਾਣ ਦੇ ਤਰੀਕੇ ਅਤੇ ਫਾਇਦਿਆਂ ਬਾਰੇ।
ਸ਼ਹਿਦ ਅਤੇ ਕਾਲੇ ਛੋਲੇ: ਭਿੱਜੇ ਹੋਏ ਕਾਲੇ ਛੋਲਿਆਂ ‘ਚ ਸ਼ਹਿਦ ਮਿਲਾ ਕੇ ਖਾਣ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ। ਇਸ ਨਾਲ ਕੋਲੈਸਟ੍ਰੋਲ ਲੈਵਲ ਘੱਟ ਹੋ ਕੇ ਦਿਲ ਸਿਹਤਮੰਦ ਰਹਿੰਦਾ ਹੈ। ਇਸ ਦੇ ਨਾਲ ਹੀ ਇਹ ਪਾਚਨ ਸ਼ਕਤੀ ਅਤੇ ਹੱਡੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਦਾ ਹੈ। ਦੋਵਾਂ ਦਾ ਇਕੱਠੇ ਸੇਵਨ ਕਰਨ ਨਾਲ ਅਨੀਮੀਆ ਦੂਰ ਹੁੰਦਾ ਹੈ ਅਤੇ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ।
ਸ਼ਹਿਦ ਅਤੇ ਦਾਲਚੀਨੀ: ਤੁਸੀਂ ਗ੍ਰੀਨ ਟੀ ‘ਚ 1 ਚੱਮਚ ਸ਼ਹਿਦ ਅਤੇ ਚੁਟਕੀਭਰ ਦਾਲਚੀਨੀ ਪਾਊਡਰ ਮਿਲਾ ਕੇ ਪੀਓ। ਇਸ ਨਾਲ ਮੈਟਾਬੋਲਿਜ਼ਮ ਪ੍ਰਕਿਰਿਆ ਅਤੇ ਇਮਿਊਨਿਟੀ ਤੇਜ਼ ਹੋਵੇਗੀ। ਅਜਿਹੇ ‘ਚ ਬਿਮਾਰੀਆਂ ਨਾਲ ਸੰਕਰਮਿਤ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਜਾਵੇਗਾ। ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਣ ਨਾਲ ਭਾਰ ਕੰਟਰੋਲ ‘ਚ ਰਹਿਣ ‘ਚ ਮਦਦ ਮਿਲੇਗੀ।
ਸ਼ਹਿਦ ਅਤੇ ਲਸਣ: ਸਵੇਰੇ ਖਾਲੀ ਪੇਟ ਲਸਣ ਦੀਆਂ 1-2 ਕਲੀਆਂ ਦੇ ਨਾਲ 1 ਚਮਚ ਸ਼ਹਿਦ ਖਾਣ ਨਾਲ ਸਰੀਰ ਡੀਟੌਕਸੀਫਾਈ ਹੁੰਦਾ ਹੈ। ਸਰੀਰ ‘ਚ ਜਮ੍ਹਾਂ ਵਾਧੂ ਫੈਟ ਘੱਟ ਹੋ ਕੇ ਬਾਡੀ ਸ਼ੇਪ ‘ਚ ਆਉਂਦੀ ਹੈ। ਇਹ ਕੋਲੈਸਟ੍ਰੋਲ ਲੈਵਲ ਨੂੰ ਘੱਟ ਕਰਨ ‘ਚ ਵੀ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਮਿਊਨਿਟੀ ਤੇਜ਼ੀ ਨਾਲ ਵਧਦੀ ਹੈ। ਅਜਿਹੇ ‘ਚ ਸਰਦੀ, ਖ਼ੰਘ, ਮੌਸਮੀ ਅਤੇ ਹੋਰ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।
ਸ਼ਹਿਦ ਅਤੇ ਨਿੰਬੂ: ਸਵੇਰੇ ਖਾਲੀ ਪੇਟ ਕੋਸੇ ਪਾਣੀ ‘ਚ 1 ਚੱਮਚ ਸ਼ਹਿਦ ਅਤੇ ਅੱਧਾ ਨਿੰਬੂ ਦਾ ਰਸ ਮਿਲਾ ਕੇ ਪੀਣਾ ਚਾਹੀਦਾ ਹੈ। ਇਸ ਦਾ ਸੇਵਨ ਸਰੀਰ ‘ਚ ਜਮ੍ਹਾ ਗੰਦਗੀ ਨੂੰ ਬਾਹਰ ਕੱਢਣ ‘ਚ ਮਦਦ ਕਰਦਾ ਹੈ। ਮੈਟਾਬੋਲਿਜ਼ਮ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ ਅਤੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ। ਇਸ ਦਾ ਸੇਵਨ ਕਰਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਮਹਿਸੂਸ ਹੁੰਦਾ ਹੈ। ਇਸ ਤਰ੍ਹਾਂ ਵਜ਼ਨ ਕੰਟਰੋਲ ‘ਚ ਰਹਿੰਦਾ ਹੈ। ਇਸ ਤੋਂ ਇਲਾਵਾ ਸਕਿਨ ਵੀ ਗਹਿਰਾਈ ਨਾਲ ਸਾਫ਼ ਅਤੇ ਪੋਸ਼ਿਤ ਹੋ ਕੇ ਗਲੋਇੰਗ ਨਜ਼ਰ ਆਉਂਦੀ ਹੈ।
ਸ਼ਹਿਦ ਅਤੇ ਲੌਂਗ: 5 ਲੌਂਗ ਨੂੰ ਭੁੰਨ ਕੇ ਪੀਸ ਕੇ ਪਾਊਡਰ ਬਣਾਓ। ਇਸ ਤੋਂ ਬਾਅਦ 1 ਚੱਮਚ ਸ਼ਹਿਦ ਮਿਲਾ ਕੇ ਮਿਸ਼ਰਣ ਨੂੰ ਚੱਟ ਲਓ। ਇਸ ਨਾਲ ਮਤਲੀ, ਉਲਟੀ, ਜੀ ਮਚਲਾਉਣ ਆਦਿ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਨੂੰ ਪ੍ਰੈਗਨੈਂਸੀ ਦੌਰਾਨ ਵੀ ਖਾਧਾ ਜਾ ਸਕਦਾ ਹੈ।