ਕੋਰੋਨਾ ਦੇ ਮਰੀਜਾਂ ਦੀ ਗਿਣਤੀ ‘ਚ ਗਿਰਾਵਟ ਦੇਖਣ ਤੋਂ ਬਾਅਦ ਦੇਸ਼ਾਂ ਨੂੰ ਇੱਕ ਉਮੀਦ ਮਿਲ ਰਹੀ ਸੀ ਕਿ ਜਲਦ ਹੀ ਉਹ ਕੋਰੋਨਾ ਮੁਕਤ ਹੋ ਜਾਣਗੇ ਪਰ ਵਿਸ਼ਵ ਸਿਹਤ ਸੰਗਠਨ ਦੀ ਇੱਕ ਚੇਤਾਵਨੀ ਨੇ ਫੇਰ ਤੋਂ ਉਹਨਾਂ ਦੀ ਚਿੰਤਾ ਵਧਾ ਦਿੱਤੀ ਹੈ। WHO ਨੇ ਕਿਹਾ ਕਿ ਕੋਰੋਨਾ ਵਾਇਰਸ ਸੰਕ੍ਰਮਣ ‘ਚ ਗਿਰਾਵਟ ਆਉਣ ਦੇ ਬਾਵਜੂਦ ਇੱਕ ਵਾਰ ਹੋਰ ਮਾਮਲੇ ਵੱਧ ਸਕਦੇ ਹਨ। ਸੰਕ੍ਰਮਣ ਨੂੰ ਰੋਕਣ ਲਈ ਲਾਗੂ ਕਾਨੂੰਨ ਹਟਦੇ ਹੀ ਸਥਿਤੀ ਇੱਕ ਵਾਰ ਹੋਰ ਵਿਗੜ ਸਕਦੇ ਹੈ।
ਜਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਇਲਾਜ ਲਈ ਵਰਤੀ ਜਾਣ ਵਾਲੀ ਹਾਈਡ੍ਰੋਕਸਾਈਕਲੋਰੋਕਿਨ ਦਵਾਈ ਦੇ ਟ੍ਰਾਇਲ ‘ਤੇ ਵਿਸ਼ਵ ਸਿਹਤ ਸੰਗਠਨ (WHO) ਨੇ ਰੋਕ ਲਗਾ ਦਿੱਤੀ ਹੈ । ਵਿਸ਼ਵ ਸਿਹਤ ਸੰਗਠਨ ਨੇ ਘੋਸ਼ਣਾ ਕੀਤੀ ਹੈ ਕਿ ਹੁਣ ਕੋਰੋਨਾ ਵਾਇਰਸ ਨੂੰ ਰੋਕਣ ਲਈ ਹਾਈਡ੍ਰੋਕਸਾਈਕਲੋਰੋਕਿਨ ਦਾ ਟ੍ਰਾਇਲ ਨਹੀਂ ਹੋਵੇਗਾ। ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਇਸ ਮਲੇਰੀਆ ਦੀ ਦਵਾਈ ਦੇ ਦਵਾਈ ਦੇ ਟ੍ਰਾਇਲ ਹੋ ਰਹੇ ਸਨ । ਦੱਸ ਦੇਈਏ ਕਿ ਹਾਈਡ੍ਰੋਕਸਾਈਕਲੋਰੋਕਿਨ ਉਹ ਦਵਾਈ ਹੈ ਜਿਸ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਭ ਤੋਂ ਪ੍ਰਭਾਵਸ਼ਾਲੀ ਦਵਾਈ ਮੰਨਿਆ ਸੀ ।
ਸੁਰੱਖਿਆ ਕਾਰਨਾਂ ਕਰ ਕੇ ਕੀਤਾ ਗਿਆ ਬੰਦ
ਇਸ ਸਬੰਧੀ WHO ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਮਲੇਰੀਆ ਨੂੰ ਰੋਕਣ ਲਈ ਹਾਈਡ੍ਰੋਕਸਾਈਕਲੋਰੋਕਿਨ ਸਭ ਤੋਂ ਪ੍ਰਭਾਵਸ਼ਾਲੀ ਦਵਾਈ ਹੈ, ਪਰ ਇਹ ਦਵਾਈ ਕੋਰੋਨਾ ਵਾਇਰਸ ਤੋਂ ਬਚਾਅ ਲਈ ਕਾਰਗਰ ਨਹੀਂ ਹੈ । ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿੱਚ ਹਾਈਡਰੋਕਸਾਈਕਲੋਰੋਕਿਨ ਦੇ ਟ੍ਰਾਇਲਾਂ ਨੂੰ ਤੁਰੰਤ ਪ੍ਰਭਾਵ ਕਾਰਨ ਰੋਕਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।